ਫਰੀਡਮ ਫਾਈਟਰ ਸੰਸਥਾ ਨੇ ਦਿੱਤਾ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਸੰਗਤ ਸਿੰਘ ਗਿਲਜੀਆਂ ਨੂੰ ਮੰਗ ਪੱਤਰ

ਟਾਂਡਾ ਉੜਮੁੜ, 24   ਦਸੰਬਰ (ਨਵਦੀਪ ਸਿੰਘ ) - ਜ਼ਿਲਾ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਹੁਸ਼ਿਆਰਪੁਰ ਵੱਲੋ ਆਪਣੀਆਂ ਮੰਗਾਂ ਨੂੰ ਲੈਕੇ ਅੱਜ  ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਗਿਲਜੀਆਂ ਨੂੰ ਮੰਗ ਪੱਤਰ ਭੇਟ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਦੀ ਅਗਵਾਈ ਵਿੱਚ ਸਮੂਹ ਮੈਂਬਰਾਂ ਨੇ ਇਹ ਮੰਗ ਪੱਤਰ ਭੇਟ ਕਰਦੇ ਹੋਏ ਵਿਧਾਇਕ ਗਿਲਜੀਆਂ ਨੂੰ ਆਪਣੀਆਂ ਲਟਕਦੀਆਂ ਮੰਗਾਂ ਤੂੰ ਜਾਣੂ ਕਰਵਾਉਂਦੇ ਦੱਸਿਆ ਕਿ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਆਜ਼ਾਦੀ ਘੁਲਾਟੀਆ ਦੇ  ਵਾਰਿਸ ਮੰਗਾਂ ਨਾ ਮੰਨੇ ਜਾਣ ਕਾਰਨ  ਅਤੇ ਉਨ੍ਹਾਂ ਦੀ ਸਰਕਾਰਾਂ ਵੱਲੋ ਸਾਰ ਨਾ ਲਏ ਜਾਣ ਕਾਰਨ   ਸੰਤਾਪ ਭੋਗ ਰਹੇ ਹਨ ਅਤੇ ਉਨ੍ਹਾਂ ਦਾ ਦਿਖਾਵੇ ਲਈ ਮਹਿਜ 15 ਅਗਸਤ ਅਤੇ 26 ਜਨਵਰੀ ਦੇ ਸਮਾਗਮਾਂ ਵਿੱਚ ਸਨਮਾਨ ਤੱਕ ਸੀਮਿਤ ਰੱਖਿਆ ਜਾਂਦਾ ਹੈ | ਆਪਣੀਆਂ ਮੰਗਾਂ ਬਾਰੇ ਦੱਸਦੇ ਉਨ੍ਹਾਂ ਦੱਸਿਆ ਕਿ ਸਰਕਾਰ ਨੇ ਹਰ ਮਹੀਨੇ ਬਿਜਲੀ ਦੇ  300 ਯੂਨਿਟ ਮੁਆਫ ਕਰਨ ਦੀ ਮੰਗ ਮੰਨਣ ਦੇ ਬਾਵਜ਼ੂਦ ਅਜੇ ਤੱਕ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ | ਹਾਈ ਕੋਰਟ ਦੇ ਹੁਕਮਾਂ ਮੁਤਾਬਿਕ ਉਤਰਾਖੰਡ ਦੀ ਤਰਾਂ ਪੈਨਸ਼ਨ ਪਰਿਵਾਰਾਂ ਨੂੰ ਦਿੱਤੀ ਜਾਵੇ, ਟਿਊਬਲ ਕੁਨੈਕਸ਼ਨ ਮੁਫ਼ਤ ਦਿੱਤੇ ਜਾਣ, ਟੋਲ ਪਲਾਜ਼ਾ ਮੁਫ਼ਤ ਕੀਤਾ ਜਾਵੇ, ਫਰੀਡਮ ਫਾਈਟਰ ਲੋੜਵੰਦ ਪਰਿਵਾਰਾਂ ਨੂੰ ਘੱਟ ਤੋਂ ਘੱਟ 10 ਮਰਲੇ ਦਾ ਪਲਾਟ ਦਿੱਤਾ ਜਾਵੇ, ਫ੍ਰੀ ਬੱਸ ਪਾਸ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ, ਕਨੂੰਨੀ ਵਾਰਿਸਾਂ ਨੂੰ ਪੈਨਸ਼ਨ ਸਕੀਮ ਵਿੱਚ ਸ਼ਾਮਲ ਕਰਨ, ਬੱਚੀਆਂ ਲਈ 51 ਹਜ਼ਾਰ ਸ਼ਗਨ, ਫਰੀਡਮ ਫਾਈਟਰਾਂ ਦੇ ਪਰਿਵਾਰਾਂ ਨੂੰ ਰਾਸ਼ਟਰੀ ਪਰਿਵਾਰ ਐਲਾਨਿਆ ਜਾਵੇ ਆਦਿ ਮੰਗਾਂ ਦੀ ਜਾਣਕਾਰੀ ਦਿੱਤੀ | ਇਸ ਮੌਕੇ ਵਿਧਾਇਕ ਗਿਲਜੀਆਂ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਸਾਹਿਬ ਦੇ ਨੋਟਿਸ ਵਿੱਚ ਲਿਆਉਣ ਦਾ ਭਰੋਸਾ ਦਿੱਤਾ | ਇਸ ਮੌਕੇ ਵਾਈਸ ਪ੍ਰਧਾਨ ਹੀਰਾ ਪੁਰੀ, ਬਲਦੇਵ ਸਿੰਘ, ਸੁਖਜੀਤ ਸਿੰਘ, ਦਵਿੰਦਰ ਸਿੰਘ, ਸ਼ਾਮ ਲਾਲ, ਜਸਪਾਲ ਸਿੰਘ, ਰਾਜੇਸ਼ ਜਸਰਾ, ਅਨਿਲ ਪਿੰਕਾਆਦਿ ਮੌਜੂਦ ਸਨ |

Post a Comment

0 Comments