ਇਤਿਹਾਸਿਕ ਪਿੰਡ ਪੁਲ ਪੁਖਤਾ ਤੋਂ ਸਜਾਇਆ ਗਿਆ ਨਗਰ ਕੀਰਤਨ

ਟਾਂਡਾ ਉੜਮੁੜ, 2 ਜਨਵਰੀ (ਨਵਦੀਪ ਸਿੰਘ ) -  ਪਿੰਡ ਪੁਲ ਪੁਖਤਾ ਦੀਆਂ ਸੰਗਤਾਂ ਵੱਲੋਂ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਸ੍ਰੀ ਪੁਲਪੁਖਤਾ ਸਾਹਿਬ ਤੋਂ ਅੱਜ ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਖ਼ਾਲਸਾਈ ਸ਼ਾਨੋ ਸ਼ੌਕਤ ਦੇ ਨਾਲ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਵਿੱਚ ਸਜਾਏ ਗਏ ਇਸ ਨਗਰ ਕੀਰਤਨ ਵਿੱਚ ਸੈਂਕੜੇ ਸੰਗਤਾਂ ਨੇ ਹਾਜ਼ਰੀ ਲੁਆਈ | ਗੁਰਦੁਆਰਾ ਸਾਹਿਬ ਤੋਂ ਹੈੱਡ ਗ੍ਰੰਥੀ ਭਾਈ ਜਗਦੀਪ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਇਹ ਨਗਰ ਕੀਰਤਨ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੇ ਵਿੱਚ ਰਵਾਨਾ ਹੋਇਆ | ਨਗਰ ਕੀਰਤਨ ਦਾ ਪਿੰਡ ਪੁਲ ਪੁਖਤਾ, ਫਿਰੋਜ਼ ਰੌਲੀਆਂ, ਸਹਿਬਾਜਪੁਰ, ਟਾਂਡਾ ਰੋਡ ਤੇ ਪਹੁੰਚਣ ਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਦੇ ਨਾਲ ਸਵਾਗਤ ਕੀਤਾ | ਨਗਰ ਕੀਰਤਨ ਦੌਰਾਨ ਰਾਗੀ ਜੱਥਾ ਭਾਈ ਰਖਵੀਰ ਸਿੰਘ, ਕੁਲਬੀਰ ਸਿੰਘ, ਬਲਵਿੰਦਰ ਸਿੰਘ ਅਤੇ ਸੰਗਤਾਂ ਗੁਰਬਾਣੀ ਦਾ ਜਾਪ ਕਰਦੇ ਜਾ ਰਹੀਆਂ ਸਨ | ਇਸ ਮੌਕੇ ਗੱਤਕਾ ਅਖਾੜਾ  ਦੀ ਟੀਮ ਨੇ ਸਿੱਖ ਮਾਰਸ਼ਲ ਆਰਟ ਗਤਕਾ ਦਾ ਪ੍ਰਦਰਸ਼ਨ ਕੀਤਾ |
 ਇਸ ਮੌਕੇ ਬਾਬਾ ਸੁੱਖਾ ਸਿੰਘ, ਅੰਮ੍ਰਿਤਪਾਲ ਸਿੰਘ, ਸਤਨਾਮ ਸਿੰਘ ਬਾਜਵਾ, ਤਰਲੋਕ ਸਿੰਘ, ਦਵਿੰਦਰ ਸਿੰਘ ਬਾਜਵਾ, ਸੁਖਦੇਵ ਸਿੰਘ, ਦਲਜੀਤ ਸਿੰਘ, ਸਰਪੰਚ  ਕ੍ਰਿਸ਼ਨਾ ਦੇਵੀ, ਹਰਵੰਤ ਸਿੰਘ, ਸਤਨਾਮ ਸਿੰਘ, ਪ੍ਰੀਤਮ ਸਿੰਘ ਸੰਧੂ,  ਨਿਸ਼ਾਨ ਸਿੰਘ, ਬਲਵੰਤ ਸਿੰਘ, ਸਾਹਿਬ ਸਿੰਘ, ਚਰਨਜੀਤ ਸਿੰਘ, ਹਰਭਜਨ ਸਿੰਘ, ਗੁਰਦੇਵ ਸਿੰਘ, ਸਾਧੂ ਸਿੰਘ ਬਾਜਵਾ,  ਗੁਰਜੀਤ ਸਿੰਘ ਬਾਜਵਾ,ਪ੍ਰੀਤਮ ਸਿੰਘ,  ਜਰਨੈਲ ਸਿੰਘ, ਸਤਵੰਤ ਸਿੰਘ, ਲਭਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਹਰਵਿੰਦਰ ਸਿੰਘ, ਸਵਰਾਜ ਸਿੰਘ, ਸੁਖਰਾਜ ਸਿੰਘ, ਸਤਪਾਲ ਸਿੰਘ, ਸੁਖਪ੍ਰੀਤ ਸਿੰਘ, ਮਨਦੀਪ ਸਿੰਘ ਦੀਪੂ,ਪਰਮਜੀਤ ਸਿੰਘ, ਗੁਰਮੁਖ ਸਿੰਘ, ਗੁਰਨਾਮ ਸਿੰਘ ਸਹਿਬਾਜ਼ਪੁਰ, ਪੰਡਿਤ ਸੰਤੋਸ਼ ਕੁਮਾਰ, ਜਸਵਿੰਦਰ ਸਿੰਘ, ਸਾਬੀ, ਸੁੱਖਾ ਬਾਜਵਾ, ਬੇਅੰਤ ਸਿੰਘ, ਰਵਿਪਾਲ ਸਿੰਘ, ਏਕਮ, ਅਮਰੀਕ ਸਿੰਘ ਬਿੱਲਾ ਆਦਿ ਨੇ ਹਾਜ਼ਰੀ ਲੁਆਈ |


Post a Comment

0 Comments