
ਟਾਂਡਾ ਉੜਮੁੜ, 24 ਜਨਵਰੀ (ਨਵਦੀਪ ਸਿੰਘ ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਂਡਾ ਵਿੱਚ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮ ਵਰਕ ਵਿਸ਼ੇ ਦੇ ਵਿਦਿਆਰਥੀਆਂ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸਕੂਲ ਪ੍ਰਿੰਸੀਪਲ ਕਮਲਜੀਤ ਸਿੰਘ ਧੁੱਗਾ ਦੇ ਦਿਸ਼ਾ ਨਿਰਦੇਸ਼ ਅਤੇ ਇੰਚਾਰਜ ਸੂਬੇਦਾਰ ਮੇਜਰ ਨਰਿੰਦਰ ਸਿੰਘ ਦੀ ਅਗਵਾਈ ਵਿੱਚ ਕਰਵਾਏ ਗਏ ਇਸ ਸੈਮੀਨਾਰ ਵਿੱਚ ਐੱਨ.ਐੱਸ.ਕਿਊ. ਐੱਫ . ਦੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੇ ਭਾਗ ਲਿਆ | ਸੈਮੀਨਾਰ ਦੌਰਾਨ ਅਥਾਰਟੀ ਦੇ ਨੁਮਾਇੰਦੇ ਐਡਵੋਕੇਟ ਹਰਪ੍ਰੀਤ ਸਿੰਘ ਹੁੰਦਲ ਲੋਕ ਅਦਾਲਤ ਦਸੂਹਾ ਨੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਕਨੂੰਨੀ ਸੇਵਾਵਾਂ ਅਥਾਰਟੀ ਵੱਲੋ ਦਿੱਤੀ ਜਾਣ ਵਾਲੀ ਮੁਫ਼ਤ ਕਨੂੰਨੀ ਮਦਦ ਅਤੇ ਕੰਮ ਕਰਨ ਦੇ ਤਰੀਕੇ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਅਥਾਰਟੀ ਵੱਲੋ ਅਦਾਲਤਾਂ ਵਿੱਚ ਮਿਲਣ ਵਾਲੀ ਮੁਫ਼ਤ ਕਾਨੂੰਨੀ ਮਦਦ, ਵਕੀਲ ਦੀਆਂ ਮੁਫ਼ਤ ਸੇਵਾਵਾਂ, ਲੋਕਾਂ ਦੇ ਹੱਕਾਂ ਅਤੇ ਲੋਕ ਅਦਾਲਤਾਂ ਦੀ ਕਾਰਜ ਪ੍ਰਣਾਲੀ ਬਾਰੇ ਦੱਸਿਆ ਅਤੇ ਦੱਸਿਆ ਕਿ ਕਿਸ ਤਰਾਂ ਲੋਕ ਅਦਾਲਤਾਂ ਵਿੱਚ ਵਿਵਾਦ ਅਤੇ ਝਗੜਿਆਂ ਦੇ ਸਮਝੌਤੇ ਰਾਹੀਂ ਨਿਪਟਾਰੇ ਹੁੰਦੇ ਹਨ | ਉਨ੍ਹਾਂ ਦੱਸਿਆ ਕਿ ਅਥਾਰਟੀ ਦਾ ਮੁੱਖ ਉਦੇਸ਼ ਇਨਸਾਫ ਸਭਨਾ ਲਈ ਹੈ | ਇਸ ਮੌਕੇ ਇਸ ਮੌਕੇ ਪ੍ਰਵੀਨ ਸੈਣੀ, ਸੁਨੀਤ ਅਰੋੜਾ, ਵਿਕਰਮ ਡਡਵਾਲ (ਹੈਲਥ ਕੇਅਰ ),ਅਰਵਿੰਦਰਜੀਤ ਸਿੰਘ, ਸੁਖਜਿੰਦਰ ਸਿੰਘ, ਵਿਕਰਮ ਸਿੰਘ, ਸੁਨੀਤ ਸਰੀਨ ਆਦਿ ਦੇ ਨਾਲ ਨਾਲ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ .

0 Comments