ਟਾਂਡਾ ਉੜਮੁੜ , 8 ਜਨਵਰੀ (ਨਵਦੀਪ ਸਿੰਘ ) - ਭਾਜਪਾ ਮੰਡਲ ਮਿਆਣੀ ਦੇ ਭਾਜਪਾ ਵਰਕਰਾਂ ਨੇ ਅੱਜ ਪਾਕਿਸਤਾਨ 'ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੇ ਹੋਏ ਹਮਲੇ ਅਤੇ ਘੱਟ ਗਿਣਤੀ ਸਿੱਖਾਂ ਹਿੰਦੂਆਂ ਉੱਤੇ ਕੀਤੇ ਜਾ ਰਹੇ ਅੱਤਿਆਚਾਰਾਂ ਦੇ ਵਿਰੋਧ ਵਿੱਚ ਪਾਕਿਸਤਾਨ ਸਰਕਾਰ ਅਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਪੁਤਲਾ ਫੂਕਿਆ | ਮੰਡਲ ਪ੍ਰਧਾਨ ਮਿਆਣੀ ਅਮਿਤ ਤਲਵਾੜ ਲਾਡੀ ਦੀ ਅਗਵਾਈ ਵਿੱਚ ਵਰਕਰਾਂ ਨੇ ਅੱਜ ਮਿਆਣੀ ਦਸੂਹਾ ਰੋਡ ਤੇ ਪਾਕਿਸਤਾਨ ਖਿਲਾਫ ਰੋਹ ਭਰਿਆ ਪ੍ਰਦਰਸ਼ਨ ਕਰਦੇ ਹੋਏ ਪਾਕਿਸਤਾਨ ਖਿਲਾਫ ਨਾਅਰੇਬਾਜ਼ੀ ਕੀਤੀ | ਇਸ ਮੌਕੇ ਮੰਡਲ ਪ੍ਰਧਾਨ ਅਮਿਤ ਤਲਵਾੜ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ ਪਾਕਿਸਤਾਨ ਸਰਕਾਰ ਦੀ ਸ਼ਹਿ ਤੇ ਕੱਟੜਪੰਥੀ ਅਨਸਰਾਂ ਵੱਲੋਂ ਇਹ ਹਮਲੇ ਅਤੇ ਅੱਤਿਆਚਾਰ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਉੱਤੇ ਹੋਏ ਹਮਲੇ ਅਤੇ ਪਥਰਾਅ ਅਤੇ ਸਿੱਖ ਨੌਜਵਾਨ ਦੇ ਕਤਲ ਦੀ ਮੰਦਭਾਗੀ ਘਟਨਾ ਅਤੇ ਪਾਕਿਸਤਾਨ ਵਿੱਚ ਘੱਟ ਗਿਣਤੀ ਹਿੰਦੂ ਸਿੱਖਾਂ ਉੱਤੇ ਹੋ ਰਹੇ ਲਹਾਤਰ ਅੱਤਿਆਚਾਰਾਂ ਨੇ ਪਾਕਿਸਤਾਨ ਦੇ ਦੋਗਲੇ ਚੇਹਰੇ ਨੂੰ ਬੇਨਕਾਬ ਕੀਤਾ ਹੈ | ਉਨ੍ਹਾਂ ਕਿਹਾ ਭਾਰਤੀ ਲੋਕ ਇਨ੍ਹਾਂ ਕੱਟੜਪੰਥੀ ਕਰਤੂਤਾਂ ਨੂੰ ਬਰਦਾਸ਼ਤ ਨਹੀਂ ਕਰੇਗਾ | ਉਨ੍ਹਾਂ ਇਸ ਮੌਕੇ ਆਖਿਆ ਕਿ ਇਨ੍ਹਾਂ ਹਾਲਾਤਾਂ ਵਿੱਚ ਮੋਦੀ ਸਰਕਾਰ ਵੱਲੋਂ ਸੀ. ਏ .ਏ. ਅਤੇ ਐਨ. ਆਰ. ਸੀ.ਸਬੰਧੀ ਲਿਆ ਗਿਆ ਫ਼ੈਸਲਾ ਬਿਲਕੁਲ ਸਹੀ ਫ਼ੈਸਲਾ ਹੈ |
ਰੋਸ ਪ੍ਰਦਰਸ਼ਨ ਵਿੱਚ ਰਣਜੀਤ ਸਿੰਘ, ਗੁਰਦੀਪ ਸਿੰਘ, ਜੋਗਿੰਦਰ ਸਿੰਘ, ਕੁਲਦੀਪ ਸਿੰਘ, ਜੋਗਾ ਸਿੰਘ,ਹਰਜਿੰਦਰ ਸਿੰਘ, ਬਲਜਿੰਦਰ ਸਿੰਘ, ਸ਼ੰਮੀ ਕੁਮਾਰ, ਲਖਵਿੰਦਰ ਸਿੰਘ, ਬਿੱਟੂ ਸ਼ਾਹ, ਸੁਰਿੰਦਰ ਕੁਮਾਰ, ਪ੍ਰਦੀਪ ਕੁਮਾਰ ਆਦਿ ਮੌਜੂਦ ਸਨ |
ਰੋਸ ਪ੍ਰਦਰਸ਼ਨ ਵਿੱਚ ਰਣਜੀਤ ਸਿੰਘ, ਗੁਰਦੀਪ ਸਿੰਘ, ਜੋਗਿੰਦਰ ਸਿੰਘ, ਕੁਲਦੀਪ ਸਿੰਘ, ਜੋਗਾ ਸਿੰਘ,ਹਰਜਿੰਦਰ ਸਿੰਘ, ਬਲਜਿੰਦਰ ਸਿੰਘ, ਸ਼ੰਮੀ ਕੁਮਾਰ, ਲਖਵਿੰਦਰ ਸਿੰਘ, ਬਿੱਟੂ ਸ਼ਾਹ, ਸੁਰਿੰਦਰ ਕੁਮਾਰ, ਪ੍ਰਦੀਪ ਕੁਮਾਰ ਆਦਿ ਮੌਜੂਦ ਸਨ |


0 Comments