
ਮਿਆਣੀ ,7 ਜਨਵਰੀ ( ਨਵਦੀਪ ਸਿੰਘ ) - ਅੱਜ ਪਿੰਡ ਮਿਆਣੀ ਵਿਖੇ ਯੂਥ ਅਕਾਲੀ ਦਲ ਵਰਕਰਾਂ ਨੇ ਪਾਕਿਸਤਾਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਪਾਕਿਸਤਾਨ ਸਰਕਾਰ ਅਤੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਪੁਤਲਾ ਫੂਕਿਆ . ਪਾਕਿਸਤਾਨ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੇ ਹੋਏ ਹਮਲੇ ਅਤੇ ਸਿੱਖ ਨੌਵਜਾਨ ਦੇ ਕਤਲ ਦੇ ਵਿਰੋਧ ਵਿੱਚ ਯੂਥ ਅਕਾਲੀ ਦਲ ਮਿਆਣੀ ਸਰਕਲ ਦੇ ਪ੍ਰਧਾਨ ਸਰਬਜੀਤ ਸਿੰਘ ਵਿੱਕੀ ਦੀ ਅਗਵਾਈ ਵਿੱਚ ਵਰਕਰਾਂ ਨੇ ਅੱਜ ਪਾਕਿਸਤਾਨ ਖਿਲਾਫ ਰੋਹ ਭਰਿਆ ਪ੍ਰਦਰਸ਼ਨ ਕੀਤਾ . ਮਿਆਣੀ ਦਸੂਹਾ ਰੋਡ ਤੇ ਪਾਕਿਸਤਾਨ ਖਿਲਾਫ ਨਾਅਰੇਬਾਜ਼ੀ ਕਰਨ ਉਪਰੰਤ ਅਕਾਲੀ ਵਰਕਰਾਂ ਨੇ ਪਾਕਿਸਤਾਨ ਦਾ ਪੁਤਲਾ ਫੂਕਿਆ . ਇਸ ਮੌਕੇ ਲਖਵਿੰਦਰ ਸਿੰਘ ਲੱਖੀ ਨੇ ਆਖਿਆ ਕਿ ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਵੀਰ ਸਿੰਘ ਬਾਦਲ ਨੇ ਕੇਂਦਰੀ ਵਿਦੇਸ਼ ਮੰਤਰੀ ਡਾਕਟਰ ਐੱਸ. ਜੈਸ਼ੰਕਰ ਨੂੰ ਮਿਲਕੇ ਅਪੀਲ ਕੀਤੀ ਹੈ ਕਿ ਭਾਰਤ ਸਰਕਾਰ ਦਖਲ ਦੇਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਕੋਲੋਂ ਘੱਟ ਗਿਣਤੀਆਂ ਦੀ ਜਾਨ ਅਤੇ ਮਾਲ ਦੀ ਰਾਖੀ ਕਰਨ ਸੰਬੰਧੀ ਭਰੋਸਾ ਲਏ | ਇਸ ਮੌਕੇ ਮੈਂਬਰ ਪੀ.ਏ.ਸੀ. ਲਖਵਿੰਦਰ ਸਿੰਘ ਲੱਖੀ, ਯੂਥ ਆਗੂ ਕਮਲਜੀਤ ਸਿੰਘ ਕੁਲਾਰ ਅਤੇ ਪ੍ਰਧਾਨ ਵਿੱਕੀ ਨੇ ਦੋਸ਼ ਲਾਉਂਦੇ ਕਿਹਾ ਕਿ ਪਾਕਿਸਤਾਨ ਸਰਕਾਰ ਦੀ ਸ਼ਹਿ ਤੇ ਕੱਟੜਪੰਥੀ ਅਨਸਰਾਂ ਵੱਲੋਂ ਇਹ ਹਮਲੇ ਅਤੇ ਅੱਤਿਆਚਾਰ ਹੋ ਰਹੇ ਹਨ . ਉਨਾਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਉੱਤੇ ਹੋਏ ਹਮਲੇ ਅਤੇ ਪਥਰਾਅ ਅਤੇ ਸਿੱਖ ਨੌਜਵਾਨ ਦੇ ਕਤਲ ਦੀ ਮੰਦਭਾਗੀ ਘਟਨਾ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਅੱਜ ਪਾਕਿਸਤਾਨ ਵਿੱਚ ਘੱਟ ਗਿਣਤੀ ਹਿੰਦੂ ਸਿੱਖਾਂ ਉੱਤੇ ਅੱਤਿਆਚਾਰ ਹੋ ਰਹੇ ਹਨ . ਉਨਾਂ ਕਿਹਾ ਅਸੀਂ ਪਾਕਿਸਤਾਨ ਦੀਆਂ ਇਨਾਂ ਕੱਟੜਪੰਥੀ ਕਰਤੂਤਾਂ ਨੂੰ ਬਰਦਾਸ਼ਤ ਨਹੀਂ ਕਰਾਂਗੇ .

ਇਸ ਮੌਕੇ ਅਵਤਾਰ ਸਿੰਘ, ਰਣਬੀਰ ਸਿੰਘ ਬਿੱਲਾ, ਹਰਬੰਸ ਸਿੰਘ, ਮਾਸਟਰ ਮਾਨ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ, ਬਲਵਿੰਦਰ ਸਿੰਘ, ਦਲੀਪ ਸਿੰਘ, ਅਮਨ ਕੁਮਾਰ, ਰਾਜੇਸ਼ ਕੁਮਾਰ, ਅਕਾਸ਼, ਵਿਨੇ, ਰਾਜਾ,ਲਖਵਿੰਦਰ ਸਿੰਘ, ਲਾਲੀ, ਸਾਜਨ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ
0 Comments