ਟਾਂਡਾ ਉੜਮੁੜ,24ਜਨਵਰੀ(ਨਵਦੀਪ ਸਿੰਘ ) ਸ੍ਰੀ ਗੁਰੂ ਗੋਬਿੰਦ ਗੋਬਿੰਦ ਸਿੰਘ ਐਜੂਕੇਸ਼ਨਲ ਸੁਸਾਇਟੀ (ਬੋਕਾਰੋ) ਝਾਰਖੰਡ ਦੇ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਣੋਵਾਲ ਵੈਦ ਵਿਖੇ ਵਿਦਿਆਰਥੀਆਂ ਦੀ ਐੱਸ.ਓ.ਐੱਫ ਪ੍ਰਤੀਯੋਗਤਾ ਕਰਵਾਈ ਗਈ ਪ੍ਰਿੰਸੀਪਲ ਸਵਿੰਦਰ ਕੌਰ ਮੱਲ੍ਹੀ ਦੀ ਅਗਵਾਈ ਹੇਠ ਕਰਵਾਏ ਗਏ ਇਸ ਪ੍ਰਤੀਯੋਗਤਾ ਦੌਰਾਨ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਬੜੀ ਹੀ ਦਿਲਚਸਪੀ ਨਾਲ ਭਾਗ ਲੈਂਦਿਆਂ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ ਇਸ ਇਸ ਪ੍ਰਤੀਯੋਗਤਾ ਦੌਰਾਨ ਬੱਚਿਆਂ ਨੂੰ ਪੜ੍ਹਾਈ ਦੇ ਪੱਧਰ ਨੂੰ ਹੋਰ ਜ਼ਿਆਦਾ ਉੱਚਾ ਚੁੱਕਣ ਲਈ ਮਾਹਿਰ ਅਧਿਆਪਕਾਂ ਵੱਲੋਂ ਪ੍ਰੇਰਿਤ ਕੀਤਾ ਗਿਆ ਇਸ ਦੌਰਾਨ ਇਸ ਹੋਈ ਪ੍ਰਤੀਯੋਗਤਾ ਵਿੱਚ ਪਹਿਲੀ ਕਲਾਸ ਦੀ ਇਸਤਾ ਸੁਮਨ,ਦੂਜੀ ਜਮਾਤ ਦੀ ਹਿਨਾ ਕੁਮਾਰੀ,ਤੀਸਰੀ ਜਮਾਤ ਦੀ ਮਨਜੋਤ ਕੌਰ,ਚੌਥੀ ਕਲਾਸ ਦੇ ਅਰਸ਼ਦੀਪ ਸਿੰਘ ਅਤੇ ਪੰਜਵੀਂ ਕਲਾਸ ਦੀ ਪਰਨੀਤ ਕੌਰ ਥਿਆੜਾ ਨੇ ਗੋਲਡ ਮੈਡਲ ਹਾਸਲ ਕੀਤੇ ਇਸ ਮੌਕੇ ਜੇਤੂ ਰਹੇ ਵਿਦਿਆਰਥੀਆਂ ਅਤੇ ਭਾਗ ਲੈਣ ਵਾਲੇ ਹੋਰਨਾਂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਸਵਿੰਦਰ ਕੌਰ ਮੱਲੀ ਨੇ ਸਨਮਾਨਿਤ ਕਰਦਿਆਂ ਵਿਦਿਆਰਥੀਆਂ ਨੂੰ ਪੜ੍ਹਾਈ ਹੋਰਨਾਂ ਖੇਤਰਾਂ ਵਿੱਚ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਇਸ ਮੌਕੇ ਮੈਡਮ ਨਵਨੀਤ ਕੌਰ,ਜੋਤੀ ਸੈਣੀ,ਸੰਦੀਪ ਕੌਰ,ਹਰਮਨਪ੍ਰੀਤ,ਮਨਪ੍ਰੀਤ ਕੌਰ,ਸੰਦੀਪ ਕੌਰ, ਮਨਿੰਦਰਪਾਲ ਸਿੰਘ ਆਦਿ ਵੀ ਹਾਜ਼ਰ ਸਨ


0 Comments