ਟਾਂਡਾ ਉੜਮੁੜ 1 ਫਰਵਰੀ (ਨਵਦੀਪ ਸਿੰਘ )- ਬੀ. ਐੱਨ. ਡੀ. ਸੀਨੀਅਰ ਸੈਕੰਡਰੀ ਸਕੂਲ ਕੰਧਾਲਾ ਜੱਟਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਪ੍ਰਿੰਸੀਪਲ ਜੈ ਕਿਸ਼ਨ ਮਹਿਤਾ ਅਤੇ ਪ੍ਰਬੰਧਕ ਅਨਿਲ ਮਹਿਤਾ ਦੀ ਅਗਵਾਈ ਵਿੱਚ ਹੋਏ ਸਮਾਗਮ ਦੌਰਾਨ ਦੀਪਕ ਸ਼ਰਮਾ ਅਤੇ ਪਿੰਡ ਦੇ ਸਰਪੰਚ ਜੋਗਿੰਦਰ ਸਿੰਘ ਹੀਰ ਮੁੱਖ ਮਹਿਮਾਨ ਦੇ ਰੂਪ ਵਿੱਚ ਸ਼ਾਮਿਲ ਹੋਏ | ਸਮਾਗਮ ਦਾ ਆਗਾਜ਼ ਸ਼ਬਦ ਗਾਇਨ ਦੇ ਨਾਲ ਹੋਇਆ | ਜਿਸ ਉਪਰੰਤ ਬੱਚਿਆਂ ਨੇ ਪੰਜਾਬੀ ਸੱਭਿਆਚਾਰ ਦੀਆਂ ਵੱਖ ਵੰਨਗੀਆਂ ਨੂੰ ਪੇਸ਼ ਕਰਦੇ ਹੋਏ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਜਿਸ ਵਿੱਚ ਕਵਿਤਾਵਾਂ ਦੀ ਪੇਸ਼ਕਾਰੀ,ਗੀਤ, ਗਿੱਧਾ ਅਤੇ ਭੰਗੜਾ ਦੇ ਨਾਲ ਨਾਲ ਸਕੂਲ ਦੇ ਵਿਦਿਆਰਥੀਆਂ ਵੱਲੋ ਸਮਾਜਕ ਅਲਾਮਤਾਂ ਦੇ ਖਿਲਾਫ ਸੰਦੇਸ਼ ਦੇਣ ਲਈ ਪੇਸ਼ ਕੀਤੀ ਗਈ ਸਕਿੱਟ ਭਾਵਪੂਰਨ ਰਹੀ |
ਪ੍ਰਿੰਸੀਪਲ ਜੈ ਕਿਸ਼ਨ ਮਹਿਤਾ ਨੇ ਸਕੂਲ ਦੀ ਸਾਲਾਨਾ ਰਿਪੋਰਟ ਸਾਂਝੀ ਕਰਦੇ ਹੋਏ ਸਕੂਲ ਦੀਆਂ ਖੇਡਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਪ੍ਰਾਪਤੀਆਂ ਦੀ ਜਾਣਕਾਰੀ ਦਿੱਤੀ | ਇਸ ਮੌਕੇ ਮੁੱਖ ਮਹਿਮਾਨਾਂ ਨੇ ਬਾਰ੍ਹਵੀਂ ਕਲਾਸ ਵਿੱਚ ਮੈਰਿਟ ਸਥਾਨ ਬਣਾਉਣ ਵਾਲੀਆਂ ਵਿਦਿਆਰਥਣਾਂ ਡੈਂਟੀ ਮਹਿਤਾ ਮਹਿਤਾ ਅਤੇ ਵੰਸ਼ਿਕਾ ਸ਼ਰਮਾ ਨੂੰ ਸਨਮਾਨਤ ਕੀਤਾ | ਇਸ ਮੌਕੇ ਮੁੱਖ ਮਹਿਮਾਨ ਦੀਪਕ ਸ਼ਰਮਾ ਅਤੇ ਉਨ੍ਹਾਂ ਦੀ ਪਤਨੀ ਅਮਿਤਾ ਮਹਿਤਾ ਵੱਲੋਂ ਸਕੂਲ ਨੂੰ ਇਮਾਰਤ ਲਈ 10 ਹਜ਼ਾਰ ਰੁਪਏ ਦੀ ਵਿੱਤੀ ਮਦਦ ਭੇਟ ਕੀਤੀ | ਸਮਾਗਮ ਦੌਰਾਨ ਮੰਚ ਦਾ ਸੰਚਾਲਨ ਮੈਡਮ ਗੁਰਪ੍ਰੀਤ ਕੌਰ, ਅਮਰਜੀਤ ਕੌਰ ਅਤੇ ਵਿਦਿਆਰਥਣਾਂ ਅੰਕਿਤਾ ਬੇਦੀ, ਸੰਦੀਪ ਕੌਰ, ਨਵਪ੍ਰੀਤ ਕੌਰ ਅਤੇ ਕੋਮਲ ਨੇ ਬਾਖ਼ੂਬੀ ਕੀਤਾ |
ਇਸ ਮੌਕੇ ਸ਼ਕੁੰਤਲਾ ਦੇਵੀ, ਪ੍ਰਦੀਪ ਕੌਰ, ਸਾਜੀਆ, ਸਰਬਜੀਤ ਕੌਰ, ਅਸ਼ਮੀਤ ਕੌਰ, ਸੁਖਵਿੰਦਰ ਕੌਰ, ਇੰਦਰਜੀਤ ਕੌਰ, ਤਲਵਿੰਦਰ ਕੌਰ, ਕੁਲਵੀਰ ਕੌਰ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਅਮਿਤ ਕੁਮਾਰ, ਗੁਰਮੇਲ ਸਿੰਘ ਅਤੇ ਸਮੂਹ ਸਟਾਫ ਮੌਜੂਦ ਸੀ
0 Comments