ਟਾਂਡਾ ਉੜਮੁੜ 12 ਫਰਵਰੀ (ਪੱਤਰਕਾਰ ਮੰਚ ) ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਣੋਵਾਲ ਵੈਦ ਵਿਖੇ ਵਿਦਿਆਰਥੀਆਂ ਦੀਆਂ ਅੱਖਾਂ ਅਤੇ ਦੰਦਾਂ ਦੀ ਜਾਂਚ ਲਈ ਇੱਕ ਮੈਡੀਕਲ ਕੈਂਪ ਲਗਾਇਆ ਗਿਆ। ਪ੍ਰਿੰਸੀਪਲ ਸਵਿੰਦਰ ਕੌਰ ਮੱਲੀ ਦੀ ਅਗਵਾਈ ਵਿੱਚ ਲਗਾਏ ਗਏ ਇਸ ਕੈਂਪ ਦੌਰਾਨ ਦੰਦਾਂ ਦੇ ਮਾਹਿਰ ਡਾ ਕਮਲਜੀਤ ਸਿੰਘ ਅਤੇ ਅੱਖਾਂ ਦੇ ਮਾਹਰ ਡਾ ਸੀਐੱਲ ਕਾਜਲ ਨੇ ਵਿਦਿਆਰਥੀਆਂ ਦੇ ਦੰਦਾਂ ਅਤੇ ਅੱਖਾਂ ਦੀ ਜਾਂਚ ਕੀਤੀ। ਡਾ ਕਮਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਦੰਦਾਂ ਦੀ ਸਫਾਈ ਰੱਖਣ ਦੇ ਨੁਕਤੇ ਦੱਸੇ ਅਤੇ ਡਾਕਟਰ ਕਾਜਲ ਨੇ ਵਿਦਿਆਰਥੀਆਂ ਨੂੰ ਅੱਖਾਂ ਦੀ ਸਾਂਭ ਸੰਭਾਲ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ। ਇਸ ਦੌਰਾਨ ਡਾਕਟਰ ਸਾਹਿਬ ਵੱਲੋਂ ਵਿਦਿਆਰਥੀਆਂ ਨੂੰ ਪੌਸ਼ਟਿਕ ਆਹਾਰ ਸਬੰਧੀ ਜਾਣਕਾਰੀ ਦਿੰਦਿਆਂ ਵੱਖ ਵੱਖ ਤਰ੍ਹਾਂ ਦੇ ਭੋਜਨਾ ਸਬੰਧੀ ਦੱਸਿਆ ਗਿਆ। ਮੈਡੀਕਲ ਕੈਂਪ ਦੌਰਾਨ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਚੈੱਕਅਪ ਕੀਤਾ ਗਿਆ।
ਪਿ੍ੰਸੀਪਲ ਸ਼ਵਿੰਦਰ ਕੌਰ ਮੱਲ੍ਹੀ ਨੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਸਕੂਲ ਦਾ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।
advt.
ਪਿ੍ੰਸੀਪਲ ਸ਼ਵਿੰਦਰ ਕੌਰ ਮੱਲ੍ਹੀ ਨੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਸਕੂਲ ਦਾ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।
advt.



0 Comments