ਭਾਜਪਾ ਮੰਡਲ ਮਿਆਣੀ ਦੀ ਪਿੰਡ ਮੱਦਾ ਵਿੱਚ ਲਾਡੀ ਤਲਵਾੜ ਦੀ ਅਗਵਾਈ ਵਿੱਚ ਹੋਈ ਮੀਟਿੰਗ

ਟਾਂਡਾ ਉੜਮੁੜ, 4 ਫਰਵਰੀ (ਨਵਦੀਪ ਸਿੰਘ ) - ਭਾਜਪਾ ਮੰਡਲ ਮਿਆਣੀ ਦੀ ਵਿਸ਼ੇਸ਼ ਮੀਟਿੰਗ ਪਿੰਡ ਮੱਦਾ ਵਿੱਚ ਮੰਡਲ ਪ੍ਰਧਾਨ ਅਮਿਤ ਤਲਵਾੜ ਲਾਡੀ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਭਾਜਪਾ ਵਰਕਰਾਂ ਦੇ ਨਾਲ ਨਾਲ ਪਿੰਡ ਦੀ ਪੰਚਾਇਤ ਮੈਂਬਰਾਂ ਨੇ ਭਾਗ ਲਿਆ | ਇਸ ਮੌਕੇ ਮੰਡਲ ਪ੍ਰਧਾਨ ਤਲਵਾੜ ਨੇ ਕੇਂਦਰ ਸਰਕਾਰ ਵੱਲੋ ਪਿੰਡਾਂ ਦੇ ਵਿਕਾਸ ਲਈ ਸ਼ੁਰੂ ਕੀਤੀਆਂ ਵਿਕਾਸ ਅਤੇ ਹੋਰ ਜਨ ਕਲਿਆਣ ਦੀਆਂ ਸਕੀਮਾਂ ਦੀ ਜਾਣਕਾਰੀ ਦਿੰਦੇ ਹੋਏ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਲਾਡੀ ਨੇ ਪਿੰਡ ਦੀ ਪੰਚਾਇਤ ਕੋਲੋਂ ਪਿੰਡ ਵਿੱਚ ਅਧੂਰੇ ਪਏ ਵਿਕਾਸ ਕੰਮਾਂ, ਸ਼ਮਸ਼ਾਨਘਾਟ, ਵਾਟਰ ਸਪਲਾਈ  ਅਤੇ ਫਿਰਨੀ ਆਦਿ ਦੇ ਰਾਹ ਨੂੰ ਪੱਕਾ ਕਰਨ ਆਦਿ  ਸਮੱਸਿਆਵਾਂ ਦੀ ਜਾਣਕਾਰੀ ਹਾਸਲ ਕਰਦੇ ਹੋਏ ਕਿਹਾ ਕਿ ਭਾਜਪਾ ਮੰਡਲ ਮਿਆਣੀ ਬੇਟ ਇਲਾਕੇ ਦੇ ਪਿੰਡਾਂ ਵਿੱਚ ਵਿਸ਼ੇਸ਼ ਜਨ ਸੰਪਰਕ ਮੁਹਿੰਮ ਸ਼ੁਰੂ ਕਰਨ ਜਾ ਰਿਹਾ ਹੈ | ਜਿਸਦੇ ਤਹਿਤ ਜ਼ਿਲ੍ਹਾ ਪ੍ਰਧਾਨ ਸੰਜੀਵ ਮਨਹਾਸ ਦੇ ਦਿਸ਼ਾ ਨਿਰਦੇਸ਼ ਅਧੀਨ  ਪਿੰਡਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵਿਕਾਸ ਕੰਮਾਂ ਲਈ ਜਾਣਕਾਰੀ ਇਕੱਤਰ ਕਰਕੇ ਐੱਮ.ਪੀ. ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ ਤੱਕ ਪਹੁੰਚਾਈਜਾਏਗੀ | ਉਨ੍ਹਾਂ ਕਿਹਾ ਕਿ ਭਾਜਪਾ ਵਰਕਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੇਂਦਰ ਸਰਕਾਰ ਅਤੇ ਲੋਕਾਂ ਵਿੱਚ ਪੁਲ ਦਾ ਕੰਮ ਕਰਨਗੇ | ਇਸ ਮੌਕੇ ਸਰਪੰਚ ਰਵਿੰਦਰ ਕੌਰ, ਅਵਤਾਰ ਸਿੰਘ, ਹਰਵਿੰਦਰ ਸਿੰਘ, ਦਿਲਬਾਗ ਸਿੰਘ, ਮੱਖਣ ਸਿੰਘ, ਚਰਨਜੀਤ ਸਿੰਘ, ਮੋਹਨ ਲਾਲ, ਸਤਪਾਲ ਸਿੰਘ, ਲਖਵਿੰਦਰ ਸਿੰਘ, ਪੂਰਨ ਸਿੰਘ, ਪ੍ਰੀਤਮ ਸਿੰਘ, ਸੁਨੀਤਾ ਦੇਵੀ, ਨਿਰਮਲ ਕੌਰ, ਪਾਸ਼ੀ ਕੌਰ ਆਦਿ ਮੌਜੂਦ ਸਨ |  

Post a Comment

0 Comments