ਟਾਂਡਾ ਉੜਮੁੜ, 4 ਫਰਵਰੀ (ਨਵਦੀਪ ਸਿੰਘ ) ਐੱਚ. ਆਈ. ਐੱਮ. ਟੀ. ਕਾਲਜ ਟਾਂਡਾ ਵਿਖੇ ਸਿਹਤ ਵਿਭਾਗ ਵੱਲੋਂ ਅੱਜ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ। ਸਮਾਗਮ ਦੌਰਾਨ ਸਿਹਤ ਵਿਭਾਗ ਦੀ ਟੀਮ ਨੇ ਕੈਂਸਰ ਪ੍ਰਤੀ ਜਾਗਰੂਕਤਾ ਸੈਮੀਨਾਰ ਕਰਵਾਇਆ। ਕਾਲਜ ਦੇ ਐਮ. ਡੀ. ਰੋਹਿਤ ਟੰਡਨ ਨੇ ਦੇ ਸਹਿਯੋਗ ਨਾਲ ਮਨਾਏ ਗਏ ਇਸ ਜਾਗਰੂਕਤਾ ਦਿਵਸ ਦੌਰਾਨ ਕਾਲਜ ਦੇ ਵਿਦਿਆਰਥੀਆਂ ਅਤੇ ਅਲੱਗ ਅਲੱਗ ਸਮਾਜ ਸੇਵੀ ਸੰਗਠਨਾਂ ਦੇ ਮੈਂਬਰਾਂ ਨੇ ਭਾਗ ਲਿਆ। ਇਸ ਮੌਕੇ ਐੱਸ .ਐੱਮ. ਓ. ਡਾ. ਕੇਵਲ ਸਿੰਘ ਅਤੇ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਦਿਨ ਹਰ ਸਾਲ 4 ਜਨਵਰੀ ਨੂੰ ਮਨਾਇਆ ਜਾਂਦਾ ਹੈ। ਵਿਸ਼ਵ ਕੈਂਸਰ ਦਿਵਸ ਦੇ ਰਾਹੀਂ ਦੁਨੀਆਂ ਭਰ ਦੇ ਲੋਕਾਂ ਵਿੱਚ ਕੈਂਸਰ ਪ੍ਰਤੀ ਜਾਗਰੂਕਤਾ ਪੈਦਾ ਜਾਗਰੂਕਤਾ ਫੈਲਾਈ ਜਾਂਦੀ ਹੈ ਕਿਉਂਕਿ ਇਹ ਇਕ ਇਸ ਤਰ੍ਹਾਂ ਦੀ ਬੀਮਾਰੀ ਹੈ ਜਿਸ ਦੇ ਬਾਰੇ ਲੋਕਾਂ ਨੂੰ ਸ਼ੁਰੂਆਤ ਵਿੱਚ ਪਤਾ ਨਹੀਂ ਚਲਦਾ। ਲੋਕਾਂ ਨੂੰ ਇਸ ਬਿਮਾਰੀ ਬਾਰੇ ਉਦੋਂ ਪਤਾ ਲੱਗਦਾ ਹੈ ਜਦੋਂ ਇਹ ਕਾਫ਼ੀ ਵੱਧ ਜਾਂਦੀ ਹੈ ਇਸ ਦੀ ਵਜ੍ਹਾ ਇਹ ਹੈ ਕਿ ਬਹੁਤ ਸਾਰੇ ਲੋਕਾਂ ਨੂੰ ਕੈਂਸਰ ਦੇ ਸ਼ੁਰੂਆਤੀ ਲੱਛਣਾਂ ਬਾਰੇ ਪਤਾ ਨਹੀਂ ਹੁੰਦਾ। ਕੈਂਸਰ ਦਿਵਸ ਦੇ ਇਤਿਹਾਸ ਬਾਰੇ ਦੱਸਦਿਆਂ ਉਨ੍ਹਾਂ ਦੱਸਿਆ ਕਿ ਵਿਸ਼ਵ ਕੈਂਸਰ ਦਿਵਸ ਸਭ ਤੋਂ ਪਹਿਲਾਂ 1993 ਵਿੱਚ ਸਵਿਟਜ਼ਰਲੈਂਡ ਦੇ ਜੇਨੇਵਾ ਸ਼ਹਿਰ ਵਿੱਚ ਮਨਾਇਆ ਗਿਆ ਸੀ। 1993 ਵਿੱਚ ਯੂਨੀਅਨ ਫਾਰ ਇੰਟਰਨੈਸ਼ਨਲ ਕੈਂਸਰ ਕੰਟਰੋਲ ਵੱਲੋਂ 4 ਫਰਵਰੀ ਨੂੰ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ ਸੀ। ਜਿਸ ਦਾ ਇਸ ਦਾ ਪਹਿਲਾ ਉਦੇਸ਼ ਕੈਂਸਰ ਪੀੜਤ ਵਿਅਕਤੀਆਂ ਦੀ ਗਿਣਤੀ ਵਿੱਚ ਕਮੀ ਕਰਨਾ ਅਤੇ ਇਸ ਦੇ ਕਾਰਨ ਹੋਣ ਵਾਲੀ ਮੌਤ ਦਰ ਵਿੱਚ ਕਮੀ ਲਿਆਉਣਾ ਹੈ। ਇਸ ਦੇ ਨਾਲ ਹੀ ਲੋਕਾਂ ਵਿਚ ਕੈਂਸਰ ਦੇ ਲੱਛਣਾਂ ਦੀ ਪਹਿਚਾਣ ਕਰਵਾਉਣ ਦੀ ਕੋਸ਼ਿਸ਼ ਕਰਨਾ, ਜਾਗਰੂਕਤਾ ਵਧਾਉਣਾ, ਲੋਕਾਂ ਨੂੰ ਸਿੱਖਿਅਤ ਕਰਨਾ ਅਤੇ ਸਰਕਾਰੀ ਤੇ ਗੈਰ ਸਰਕਾਰੀ ਸੰਗਠਨਾਂ ਵੱਲੋਂ ਦੁਨੀਆਂ ਭਰ ਵਿੱਚ ਇਸ ਬਿਮਾਰੀ ਦੇ ਖਿਲਾਫ ਲੜਨ ਲਈ ਅਹਿਦ ਕਰਨਾ ਹੈ।
ਕੀ ਹੁੰਦਾ ਹੈ ਕੈਂਸਰ ?
ਉਨ੍ਹਾਂ ਨੇ ਦੱਸਿਆ ਕਿ ਸਰੀਰ ਕਈ ਪ੍ਰਕਾਰ ਦੀਆਂ ਕੋਸ਼ਿਕਾਵਾਂ ਤੋਂ ਬਣਿਆ ਹੁੰਦਾ ਹੈ। ਇਹ ਕੋਸ਼ਿਕਾਵਾਂ ਸਰੀਰ ਵਿੱਚ ਹੋਣ ਵਾਲੇ ਬਦਲਾਅ ਦੇ ਕਾਰਨ ਵਧਦੀਆਂ ਰਹਿੰਦੀਆਂ ਹਨ। ਜਦੋਂ ਕੋਸ਼ਿਕਾਵਾਂ ਨਿਯੰਤਰਣ ਤੋਂ ਬਾਹਰ ਹੋ ਕੇ ਵਧਦੀਆਂ ਹਨ ਤਾਂ ਪੂਰੇ ਸਰੀਰ ਵਿੱਚ ਵਧਦੀਆਂ ਹਨ ਅਤੇ ਪੂਰੇ ਸਰੀਰ ਵਿੱਚ ਫੈਲ ਜਾਂਦੀਆਂ ਹਨ। ਜਦੋਂ ਇਹ ਸਰੀਰ ਦੇ ਬਾਕੀ ਹਿੱਸਿਆਂ ਨੂੰ ਉਨ੍ਹਾਂ ਦਾ ਕੰਮ ਕਰਨ ਤੋਂ ਰੋਕਦੀਆਂ ਹਨ ਇਸ ਨਾਲ ਜਿੰਨਾ ਹੀ ਇਸ ਨਾਲ ਜਿਨ੍ਹਾਂ ਹਿੱਸਿਆਂ ਤੇ ਕੋਸ਼ਕਾਵਾਂ ਦਾ ਗੁੱਛਾ ਜਾਂ ਟਿਊਮਰ ਬਣ ਜਾਂਦਾ ਹੈ ਉਸ ਨੂੰ ਕੈਂਸਰ ਕਹਿੰਦੇ ਹਨ। ਇਹ ਟਿਊਮਰ ਖਤਰਨਾਕ ਹੁੰਦਾ ਹੈ ਅਤੇ ਅੱਗੇ ਵਧਦਾ ਰਹਿੰਦਾ ਹੈ। ਮਾਹਰ ਡਾਕਟਰਾਂ ਨੇ ਵਿਦਿਆਰਥੀਆਂ ਨੂੰ ਕੈਂਸਰ ਦੇ ਲੱਛਣਾਂ ਅਤੇ ਇਸ ਦੇ ਇਲਾਜ ਬਾਰੇ ਜਾਣਕਾਰੀ ਦਿੱਤੀ।


0 Comments