ਗੁਰੂ ਗੋਬਿੰਦ ਸਿੰਘ ਸਕੂਲ NAINOWAL VAID ਵਿੱਚ ਵੱਖ ਵੱਖ ਵਿਸ਼ਿਆਂ ਨਾਲ ਸਬੰਧਤ ਸਿੱਖਿਆ ਪ੍ਰਦਰਸ਼ਨੀ ਲਗਾਈ

  ਟਾਂਡਾ ਉੜਮੁੜ 18  ਫਰਵਰੀ (ਪੱਤਰਕਾਰ ਮੰਚ ) - ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਸੁਸਾਇਟੀ ਬੋਕਾਰੋ (ਝਾਰਖੰਡ) ਵੱਲੋਂ ਚਲਾਏ ਜਾ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਣੋਵਾਲ ਵੈਦ ਵਿਖੇ ਅੱਜ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਸਿੱਖਿਆ  ਪ੍ਰਦਰਸ਼ਨੀ ਲਗਾਈ ਗਈ ਲ ਪ੍ਰਿੰਸੀਪਲ  ਸਵਿੰਦਰ ਕੌਰ ਮੱਲੀ ਦੀ ਅਗਵਾਈ ਵਿਚ ਲਗਾਈ ਗਈ ਇਸ ਪ੍ਰਦਰਸ਼ਨੀ ਦੌਰਾਨ ਸਿੱਖਿਆ ਮਾਹਿਰ ਸੁਰਜੀਤ ਕੌਰ,ਤਰਲੋਚਨ ਸਿੰਘਮੈਨੇਜਮੈਂਟ ਕਮੇਟੀ ਮੈਂਬਰ ਅਤੇ ਕਮੇਟੀ ਮੈਂਬਰ ਬਲਵੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹਿਸਾਬ,ਅੰਗਰੇਜ਼ੀ ਹਿੰਦੀ,ਸਮਾਜਿਕ ਸਿੱਖਿਆ,ਮਿਊਜ਼ਿਕ,ਸਾਇੰਸ, ਸਪੋਰਟਸ,ਕੰਪਿਊਟਰ ਅਤੇ ਪੰਜਾਬੀ ਦੇ  ਵਿਸ਼ਿਆਂ  ਬਾਰੇ ਖੋਜ ਭਰਪੂਰ ਜਾਣਕਾਰੀ ਦਿੱਤੀ ਅਤੇ ਅੱਜ ਦੇ ਮੁਕਾਬਲੇ ਵਾਲੇ ਯੁੱਗ ਵਿੱਚ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ
ਇਸ ਮੌਕੇ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਿਤ ਕੀਤੇ ਗਏ ਚਾਰਜ ਅਤੇ ਮਾਡਲ ਦੀ ਪਹੁੰਚੇ ਮਹਿਮਾਨਾਂ ਵੱਲੋਂ ਖ਼ੂਬ ਸ਼ਲਾਘਾ ਕੀਤੀ ਗਈ। ਇਸ ਮੌਕੇ ਪਿ੍ੰਸੀਪਲ ਸਵਿੰਦਰ ਕੌਰ ਮੱਲ੍ਹੀ ਨੇ ਪਹੁੰਚੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਬੱਚਿਆਂ ਨੂੰ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ    
ADVT.                                  

Post a Comment

0 Comments