ਟਾਂਡਾ ਦੇ ਸਟੇਟ ਐਵਾਰਡੀ ਅਧਿਆਪਕ Narinder Arora ਨਵੋਦਿਆ ਕ੍ਰਾਂਤੀ ਰਾਸ਼ਟਰੀ ਐਵਾਰਡ ਨਾਲ ਸਨਮਾਨਤ

ਟਾਂਡਾ ਉੜਮੁੜ 6 ਫਰਵਰੀ (ਪੱਤਰਕਾਰ ਮੰਚ )-  ਬਲਾਕ ਟਾਂਡਾ ਦੇ  ਸਰਕਾਰੀ ਪ੍ਰਾਇਮਰੀ ਸਕੂਲ ਝਾਂਸ ਦੇ ਸਟੇਟ ਅਵਾਰਡੀ ਅਧਿਆਪਕ ਨਰਿੰਦਰ ਅਰੋੜਾ ਨੂੰ ਰਾਸ਼ਟਰੀ ਪੱਧਰ ਤੇ ਸਿੱਖਿਆ ਸੁਧਾਰਾਂ ਲਈ ਕੰਮ ਕਰ ਰਹੀ ਸੰਸਥਾ ਨਵੋਦਿਆ ਕ੍ਰਾਂਤੀ ਪਰਿਵਾਰ ਵੱਲੋਂ ਨਵੋਦਿਆ ਕ੍ਰਾਂਤੀ ਰਾਸ਼ਟਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਸੰਸਥਾ ਵੱਲੋਂ ਅੰਮ੍ਰਿਤਸਰ ਵਿਖੇ ਕਰਵਾਈ ਗਈ ਤਿੰਨ ਦਿਨਾਂ ਸਿੱਖਿਆ ਗੋਸ਼ਟੀ ਦੌਰਾਨ ਟਾਂਡਾ ਨਾਲ ਸੰਬੰਧਿਤ ਅਧਿਆਪਕ ਨਰਿੰਦਰ ਅਰੋੜਾ ਨੂੰ ਸਿੱਖਿਆ ਖੇਤਰ ਵਿੱਚ ਦਿੱਤੀਆਂ ਉੱਤਮ ਸੇਵਾਵਾਂ ਕਾਰਨ ਇਹ ਐਵਾਰਡ ਦਿੱਤਾ ਗਿਆ। ਸੰਸਥਾ ਦੇ ਸੰਸਥਾਪਕ ਸੰਦੀਪ ਢਿੱਲੋਂ ਅਤੇ ਪੰਜਾਬ ਖੇਤਰ ਦੇ ਕੋਆਰਡੀਨੇਟਰ ਕਰਮਜੀਤ ਸਿੰਘ ਦੀ ਅਗਵਾਈ ਵਿੱਚ ਕਰਵਾਈ ਗਈ ਇਸ ਗੋਸ਼ਟੀ ਦੌਰਾਨ 48 ਅਧਿਆਪਕਾਂ ਨੂੰ ਸਟੇਟ ਐਵਾਰਡ ਅਤੇ 21 ਅਧਿਆਪਕਾਂ ਨੂੰ ਰਾਸ਼ਟਰੀ ਐਵਾਰਡ ਨਾਲ ਸਨਮਾਨਤ ਕੀਤਾ ਗਿਆ। ਗੌਰਤਲਬ ਹੈ ਕਿ ਇਲਾਕੇ ਵਿੱਚ ਵੱਖਰੀ ਨੁਹਾਰ ਰੱਖਣ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ ਝਾਂਸ ਵਿਚ ਇਸ ਸਮੇਂ ਲੱਗਭਗ 315 ਦੇ ਕਰੀਬ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ। ਅਵਾਰਡ ਪ੍ਰਾਪਤੀ ਤੇ ਇਲਾਕੇ ਦੀਆਂ ਵੱਖ ਵੱਖ ਸੰਸਥਾਵਾਂ ਅਤੇ ਮੋਹਤਵਾਰ ਵਿਅਕਤੀਆਂ ਨੇ ਨਰਿੰਦਰ ਅਰੋੜਾ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਮੁਖੀ ਦਲਬੀਰ ਸਿੰਘ ਨਰਿੰਦਰ ਅਰੋੜਾ ਦੀ ਅਧਿਆਪਕ ਪਤਨੀ ਮਨਜੀਤ ਕੌਰ ਅਤੇ ਉਨ੍ਹਾਂ ਦੇ ਪਿਤਾ ਸ਼ਾਮ ਸੁੰਦਰ ਅਰੋੜਾ ਨੇ ਖੁਸ਼ੀ ਜ਼ਾਹਿਰ ਕੀਤੀ।

Post a Comment

0 Comments