31 ਮਾਰਚ ਨੂੰ ਕਰਫਿਊ 'ਚ ਕੋਈ ਢਿੱਲ ਨਹੀਂ

 ਕਰਿਆਨੇ ਅਤੇ ਦਵਾਈਆਂ ਦੀਆਂ ਦੁਕਾਨਾਂ ਰਹਿਣਗੀਆਂ ਬੰਦ, ਹੋਮ ਡਿਲੀਵਰੀ ਰਹੇਗੀ ਚਾਲੂ
ਹੁਸ਼ਿਆਰਪੁਰ 30 ਮਾਰਚ:
ਜਿਲਾ  ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ 31 ਮਾਰਚ ਨੂੰ ਕਰਫਿਊ ਦੌਰਾਨ ਕੋਈ ਛੋਟ ਨਹੀਂ ਹੋਵੇਗੀ ਅਤੇ ਪਹਿਲਾਂ ਵਾਂਗ ਕਰਿਆਨੇ ਅਤੇ ਦਵਾਈਆਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਓਹਨਾ  ਦੱਸਿਆ ਕਿ ਕੇਵਲ ਹੋਮ ਡਿਲੀਵਰੀ ਹੀ ਚਾਲੂ ਰਹੇਗੀ।
ਜਿਲਾ  ਮੈਜਿਸਟਰੇਟ ਨੇ ਦੱਸਿਆ ਕਿ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਕਰਫਿਊ ਲਗਾਇਆ ਗਿਆ ਹੈ, ਇਸ ਲਈ ਇਸ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨ•ਾਂ ਦੱਸਿਆ ਕਿ ਉਲੰਘਣਾ ਕਰਨ 'ਤੇ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ•ਾਂ ਕਿਹਾ ਕਿ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਸੁਚਾਰੂ ਢੰਗ ਨਾਲ ਜ਼ਿਲ•ਾ ਵਾਸੀਆਂ ਦੇ ਘਰਾਂ ਵਿੱਚ ਹੀ ਹੋਮ ਡਿਲੀਵਰੀ ਰਾਹੀਂ ਕਰਿਆਨੇ ਦੀਆਂ ਜ਼ਰੂਰੀ ਵਸਤਾਂ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਲੋੜਵੰਦਾਂ ਨੂੰ ਫੂਡ ਪੈਕੇਟ ਅਤੇ ਖਾਣਾ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ, ਤਾਂ ਜੋ ਕੋਈ ਵੀ ਵਿਅਕਤੀ ਭੁੱਖਾ ਨਾ ਸੌਂ ਸਕੇ।  


advt.

Post a Comment

0 Comments