ਟਾਂਡਾ ਉੜਮੁੜ,11ਮਾਰਚ ( ਸ਼ਰਮਾ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਣੋਵਾਲ ਦੇ ਪ੍ਰਿੰਸੀਪਲ ਸਵਿੰਦਰ ਕੌਰ ਮੱਲੀ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵੱਲੋਂ ਔਰਤਾਂ ਦੇ ਹੱਕਾਂ ਪ੍ਰਤੀ ਆਵਾਜ਼ ਬੁਲੰਦ ਕਰਨ ਲਈ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ l ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਸਬੰਧ ਵਿਚ ਹੋਏ ਸਮਾਗਮ ਦੌਰਾਨ ਪਿ੍ੰ.ਮੱਲ੍ਹੀ ਨੂੰ ਸਨਮਾਨਿਤ ਕਰਦਿਆਂ ਸੰਸਥਾ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜਿੱਥੇ ਸਿੱਖਿਆ ਦੇ ਪ੍ਰਸਾਰ ਅਤੇ ਪ੍ਰਚਾਰ ਲਈ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ ਉੱਥੇ ਹੀ ਔਰਤਾਂ ਦੇ ਹੱਕਾਂ ਪ੍ਰਤੀ ਉਨ੍ਹਾਂ ਨੂੰ ਜਾਗ੍ਰਿਤ ਕਰਨਾ ਅਤੇ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਲਈ ਸੰਘਰਸ਼ਸ਼ੀਲ ਬਣਾਉਣ ਲਈ ਪ੍ਰਿੰਸੀਪਲ ਸਵਿੰਦਰ ਕੌਰ ਮੱਲ੍ਹੀ ਵੱਲੋਂ ਵਿਸ਼ੇਸ਼ ਯੋਗਦਾਨ ਦਿੱਤਾ ਜਾ ਰਿਹਾ ਹੈ ਇਸ ਮੌਕੇ ਪ੍ਰਿੰ. ਮੱਲੀ ਨੇ ਯੂਨੀਵਰਸਿਟੀ ਦੇ ਪ੍ਰਬੰਧਕਾਂ ਦਾ ਇਸ ਮਾਣ ਸਤਿਕਾਰ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਮਾਣ ਸਤਿਕਾਰ ਨਾਲ ਉਨ੍ਹਾਂ ਨੂੰ ਆਪ ਆਪਣੇ ਸੰਘਰਸ਼ ਨੂੰ ਹੋਰ ਜ਼ਿਆਦਾ ਮਿਹਨਤ ਅਤੇ ਲਗਨ ਨਾਲ ਕਰਨ ਦੀ ਪ੍ਰੇਰਨਾ ਮਿਲੇਗੀ ਉਨ੍ਹਾਂ ਹੋਰ ਕਿਹਾ ਕਿ ਅੱਜ ਦੇ ਸਮੇਂ ਵਿੱਚ ਅੱਜ ਦੀ ਔਰਤ ਮਰਦ ਨਾਲੋਂ ਕਿਸੇ ਵੀ ਤਰ੍ਹਾਂ ਘੱਟ ਨਹੀਂ ਹੈ ਕਿਉਂਕਿ ਅੱਜ ਜਿੱਥੇ ਮਰਦ ਜਿੱਥੇ ਮਰਦ ਆਪਣੀ ਮਿਹਨਤ ਕਰ ਰਿਹਾ ਹੈ ਉਥੇ ਵੀ ਔਰਤਾਂ ਵੀ ਆਪਣੀ ਮਿਹਨਤ ਅਤੇ ਲਗਨ ਨਾਲ ਜ਼ਿੰਦਗੀ ਦੀਆਂ ਮੰਜ਼ਿਲਾਂ ਹਾਸਿਲ ਕਰ ਰਹੀਆਂ ਹਨ ਉਨ੍ਹਾਂ ਇਸ ਮੌਕੇ ਕੰਨਿਆ ਭਰੂਣ ਹੱਤਿਆ ਦੇ ਖਿਲਾਫ ਹੋਈ ਹਾਜ਼ਰੀ ਨੂੰ ਜਾਗਰੂਕ ਕੀਤਾ advt.


0 Comments