ਸਿਨੇਮਾ ਹਾਲ, ਸ਼ਾਪਿੰਗ ਮਾਲ, ਜਿੰਮ, ਸਵਿਮਿੰਗ ਪੂਲ, ਆਈਲਟਸ ਸੈਂਟਰਾਂ ਸਮੇਤ ਹਰ ਤਰਾਂ ਦੇ ਸੈਂਟਰ ਸਖਤੀ ਨਾਲ ਹੋਣਗੇ ਬੰਦ

 ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ 31 ਮਾਰਚ ਤੱਕ ਬੰਦ ਕਰਵਾਉਣ ਲਈ ਦਿੱਤੇ ਨਿਰਦੇਸ਼
- ਕਿਹਾ, ਕੋਰੋਨਾ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ 'ਚ ਮਰੀਜ਼ਾਂ ਦੀ ਕੀਤੀ ਜਾਵੇ ਸਕਰੀਨਿੰਗ, ਚੈਕ ਕੀਤੀ ਜਾਵੇ ਟ੍ਰੈਵਲ ਹਿਸਟਰੀ
- ਮੈਰਿਜ ਪੈਲੇਸਾਂ, ਹੋਟਲਾਂ ਅਤੇ ਰੈਸਟੋਰੈਂਟਾਂ ਨੂੰ 50 ਤੋਂ ਵੱਧ ਵਿਅਕਤੀਆਂ ਦਾ ਇਕੱਠ ਨਾ ਕਰਨ ਦੀ ਹਦਾਇਤ
ਹੁਸ਼ਿਆਰਪੁਰ, 18 ਮਾਰਚ(ਪੱਤਰਕਾਰ ਮੰਚ):
ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਕੋਰੋਨਾ ਵਾਇਰਸ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿੱਚ ਸਾਰੇ ਸਿਨੇਮਾ ਹਾਲ, ਜਿੰਮ, ਸਵਿਮਿੰਗ ਪੂਲ, ਸ਼ਾਪਿੰਗ ਮਾਲ, ਕਲੱਬ, ਕੋਚਿੰਗ ਤੇ ਆਇਲਟਸ ਸੈਂਟਰਾਂ ਸਮੇਤ ਹਰ ਤਰ•ਾਂ ਦੇ ਸੈਂਟਰ ਆਦਿ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਇਸ ਸਬੰਧੀ ਜਾਰੀ ਕੀਤੇ ਗਏ ਹੁਕਮਾਂ ਵਿੱਚ ਹਰ ਤਰ•ਾਂ ਦੇ ਖੇਡ ਮੁਕਾਬਲੇ, ਕਾਨਫਰੰਸਾਂ, ਸਭਿਆਚਾਰਕ ਸਮਾਗਮ, ਮੇਲੇ, ਪ੍ਰਦਰਸ਼ਨੀਆਂ ਅਤੇ ਹੋਰ ਜਨਤਕ ਇਕੱਠਾਂ 'ਤੇ ਵੀ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀ ਹੁਕਮ ਐਪੀਡੈਮਿਕ ਡਿਜੀਜਜ਼ ਐਕਟ 1897 ਅਧੀਨ ਜਾਰੀ ਕੀਤੇ ਗਏ ਹਨ। ਉਨ•ਾਂ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ 'ਤੇ ਆਈ.ਪੀ.ਸੀ. ਦੇ ਸੈਕਸ਼ਨ 188 (45 ਆਫ਼ 1860) ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
 ਸ੍ਰੀਮਤੀ ਅਪਨੀਤ ਰਿਆਤ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਕੈਮਿਸਟ ਅਤੇ ਰਾਸ਼ਨ ਦੀਆਂ ਦੁਕਾਨਾਂ ਆਮ ਵਾਂਗ ਖੁੱਲ•ੀਆਂ ਰਹਿਣਗੀਆਂ। ਉਨ•ਾਂ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਆਪਣੇ ਅਧੀਨ ਆਉਂਦੇ ਸਿਨੇਮਾ ਹਾਲ, ਸ਼ਾਪਿੰਗ ਮਾਲ, ਜਿੰਮ, ਸਵਿਮਿੰਗ ਪੂਲ, ਕੋਚਿੰਗ ਤੇ ਆਇਲਟਸ ਸੈਂਟਰ ਸਮੇਤ ਹਰ ਤਰ•ਾਂ ਦੇ ਸੈਂਟਰਾਂ, ਡਾਂਸ ਕਲਾਸਾਂ ਆਦਿ ਦੀ ਚੈਕਿੰਗ ਕਰਨੀ ਯਕੀਨੀ ਬਣਾਈ ਜਾਵੇ। ਉਨ•ਾਂ ਕਿਹਾ ਕਿ ਮੈਰਿਜ ਪੈਲੇਸ, ਹੋਟਲ ਅਤੇ ਰੈਸਟੋਰੈਂਟ 50 ਵਿਅਕਤੀਆਂ ਤੋਂ ਵੱਧ ਇਕੱਠ ਨਹੀਂ ਕਰ ਸਕਣਗੇ। ਇਸ ਤੋਂ ਇਲਾਵਾ ਜ਼ਿਲ•ੇ ਵਿੱਚ ਲੱਗ ਰਹੀਆਂ ਹਫਤਾਵਰੀ ਮੰਡੀਆਂ ਵੀ 31 ਮਾਰਚ ਤੱਕ ਬੰਦ ਰਹਿਣਗੀਆਂ। ਉਨ•ਾਂ ਧਾਰਮਿਕ ਸੰਸਥਾਵਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ 50 ਤੋਂ ਵੱਧ ਵਿਅਕਤੀਆਂ ਦਾ ਇਕੱਠ ਨਾ ਕੀਤਾ ਜਾਵੇ।
       ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਕਿਸੇ ਵੀ ਬੀਮਾਰੀ ਦਾ ਇਲਾਜ ਕਰਵਾ ਰਹੇ ਵਿਅਕਤੀਆਂ ਦੀ ਕੋਰੋਨਾ ਵਾਇਰਸ (ਕੋਵਿਡ-19) ਸਬੰਧੀ ਸਕਰੀਨਿੰਗ ਕਰਨੀ ਵੀ ਯਕੀਨੀ ਬਣਾਈ ਜਾਵੇ ਅਤੇ ਸਬੰਧਤ ਮਰੀਜ਼ ਦੀ ਹਿਸਟਰੀ ਵੀ ਚੈਕ ਕੀਤੀ ਜਾਵੇ, ਤਾਂ ਜੋ ਪਤਾ ਲੱਗ ਸਕੇ ਕਿ ਉਸ ਨੇ ਪਿਛਲੇ ਦਿਨਾਂ ਵਿੱਚ ਕਿਸੇ ਦੇਸ਼ ਦੀ ਯਾਤਰਾ ਤਾਂ ਨਹੀਂ ਕੀਤੀ। ਉਨ•ਾਂ ਕਿਹਾ ਕਿ ਅਫਵਾਹਾਂ ਨੂੰ ਠੱਲ• ਪਾਉਣ ਲਈ ਕੋਈ ਵੀ ਵਿਅਕਤੀ ਜਾਂ ਸੰਸਥਾ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਮਨਜ਼ੂਰੀ ਤੋਂ ਬਗੈਰ ਪਿੰ੍ਰਟ ਜਾਂ ਇਲੈਕਟ੍ਰੋਨਿਕ ਮੀਡੀਆ ਵਿੱਚ ਕੋਰੋਨਾ ਵਾਇਰਸ ਸਬੰਧੀ ਜਾਣਕਾਰੀ ਸਾਂਝੀ ਨਹੀਂ ਕਰੇਗੀ। ਉਨ•ਾਂ ਕਿਹਾ ਕਿ ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ, ਤਾਂ ਜੋ ਕੋਰੋਨਾ ਸਬੰਧੀ ਅਫਵਾਹਾਂ ਨਾ ਫੈਲ ਸਕਣ। ਉਨ•ਾਂ ਕਿਹਾ ਕਿ ਜੇਕਰ ਕੋਈ ਅਜਿਹੀ ਕਾਰਵਾਈ ਕਰਦਾ ਸਾਹਮਣੇ ਆਇਆ, ਤਾਂ ਉਸ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
        ਸ੍ਰੀਮਤੀ ਅਪਨੀਤ ਰਿਆਤ ਨੇ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਪ੍ਰਾਈਵੇਟ ਲੈਬਾਰਟਰੀ ਵਲੋਂ ਕੋਰੋਨਾ ਵਾਇਰਸ ਸਬੰਧੀ ਟੈਸਟ ਨਹੀਂ ਕੀਤਾ ਜਾ ਸਕਦਾ। ਉਨ•ਾਂ ਕਿਹਾ ਕਿ ਇਹ ਸਾਰੇ ਸੈਂਪਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਧੀਨ ਹੀ ਲਏ ਜਾਣਗੇ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੇ ਵਿਦੇਸ਼ ਦਾ ਦੌਰਾ ਕੀਤਾ ਹੈ, ਤਾਂ ਇਸ ਦੀ ਜਾਣਕਾਰੀ ਆਪਣੇ ਨੇੜਲੇ ਸਿਹਤ ਕੇਂਦਰ ਜਾਂ ਟੋਲ ਫਰੀ ਨੰਬਰ 104 'ਤੇ ਦਿੱਤੀ ਜਾ ਸਕਦੀ ਹੈ। ਉਨ•ਾਂ ਜ਼ਿਲ•ਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਧੜਾਧੜ ਮਾਸਕ ਦੀ ਵਰਤੋਂ ਨਾ ਕੀਤੀ ਜਾਵੇ, ਕਿਉਂਕਿ ਤੰਦਰੁਸਤ ਵਿਅਕਤੀ ਨੂੰ ਮਾਸਕ ਦੀ ਜ਼ਰੂਰਤ ਨਹੀਂ ਹੈ। ਉਨ•ਾਂ ਕਿਹਾ ਕਿ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਮਾਸਕ ਅਤੇ ਸੈਨੀਟਾਈਜਰ ਜਿਆਦਾ ਕੀਮਤ ਵਿੱਚ ਵੇਚਣ ਵਾਲੇ ਵਿਅਕਤੀਆਂ ਖਿਲਾਫ਼ ਵੀ ਸਖਤ ਕਾਰਵਾਈ ਕੀਤੀ ਜਾਵੇਗੀ। ਉਨ•ਾਂ ਜ਼ਿਲ•ਾ ਵਾਸੀਆਂ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ•ੇ ਵਿੱਚ ਕੋਰੋਨਾ ਵਾਇਰਸ ਦਾ ਕੋਈ ਵੀ ਮਰੀਜ਼ ਸਾਹਮਣੇ ਨਹੀਂ ਆਇਆ, ਇਸ ਲਈ ਘਬਰਾਉਣ ਦੀ ਲੋੜ ਨਹੀਂ ਹੈ। ਉਨ•ਾਂ ਕਿਹਾ ਕਿ ਇਸ ਤੋਂ ਬਚਾਅ ਲਈ ਜਾਗਰੂਕਤਾ ਅਤੇ ਸਾਵਧਾਨੀਆਂ ਬਹੁਤ ਜ਼ਰੂਰੀ ਹਨ।

Post a Comment

0 Comments