ਟਾਂਡਾ ਉੜਮੁੜ,26 ਮਾਰਚ (ਪੱਤਰਕਾਰ ਮੰਚ ) - ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਕੋਰੋਨਾ ਵਾਇਰਸ ਬਚਾਅ ਰਾਹਤ ਪ੍ਰਬੰਧਾਂ ਲਈ ਆਪਣੀ ਇਕ ਮਹੀਨੇ ਦੀ ਤਨਖਾਹ ਮੁਖ ਮੰਤਰੀ ਰਾਹਤ ਫ਼ੰਡ ਵਿੱਚ ਦੇਣ ਦਾ ਐਲਾਨ ਕੀਤਾ ਹੈ | ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋ ਇਸ ਬਿਮਾਰੀ ਦੀ ਰੋਕਥਾਮ ਲਈ ਉੱਚਿਤ ਸਮੇ ਕੀਤੇ ਗਏ ਪ੍ਰਬੰਧਾਂ ਅਤੇ ਕੀਤੇ ਵਧੀਆ ਫੈਸਲਿਆਂ ਦੀ ਸਲਾਘਾ ਕਰਦੇ ਹੋਏ ਕਿਹਾ ਕਿ ਉਹ ਮਦਦ ਦੇ ਇਸ ਮਿਸ਼ਨ ਵਿੱਚ ਹੋਰ ਵੀ ਯੋਗਦਾਨ ਪਾਉਣਗੇ ਅਤੇ ਹਲਕਾ ਵਾਸੀਆਂ ਨੂੰ ਇਸ ਔਖੀ ਘੜੀ ਵਿੱਚ ਭਾਈਵਾਲ ਬਣਨ ਲਈ ਪ੍ਰੇਰਿਤ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਆਪਣੇ ਅਤੇ ਸਮਾਜ ਦੀ ਸੁਰੱਖਿਆ ਲਈ ਸਭ ਨੂੰ ਸਰਕਾਰੀ ਹੁਕਮਾਂ ਅਨੁਸਾਰ ਆਪਣੇ ਆਪਣੇ ਘਰਾਂ ਵਿੱਚ ਰਹਿਣਾ ਚਾਹੀਦਾ ਹੈ ਅਤੇ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਵੱਲੋ ਜਾਰੀ ਨਿਰਦੇਸ਼ਾਂ ਦਾ ਪਾਲਣ ਕਰਨਾ ਚਾਹੀਦਾ ਹੈ ਅਤੇ ਉਹ ਖੁਦ ਵੀ ਵਿਦੇਸ਼ ਫੇਰੀ ਤੋਂ ਵਾਪਸ ਆਉਣ ਕਾਰਨ ਘਰ ਰਹਿ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਉਹ ਲੋਕਾਂ ਦੀ ਔਖੀ ਘੜੀ ਵਿੱਚ ਮਦਦ ਲਈ ਪ੍ਰਬੰਧਾਂ ਲਈ ਪ੍ਰਸ਼ਾਸ਼ਨ ਦੇ ਲਗਾਤਾਰ ਸੰਪਰਕ ਵਿੱਚ ਹਨ ਅਤੇ ਉਨ੍ਹਾਂ ਵਰਕਰਾਂ ਨੂੰ ਪ੍ਰਸ਼ਾਸ਼ਨ ਦੀ ਜਰੂਰਤ ਮੁਤਾਬਿਕ ਹਰ ਵੇਲੇ ਤਿਆਰ ਰਹਿਣ ਲਈ ਕਿਹਾ ਹੈ | ਗਿਲਜੀਆਂ ਨੇ ਕਿਹਾ ਕਿ ਇਸ ਦੌਰਾਨ ਉਹ ਲੋਕਾਂ ਨੂੰ ਆ ਰਹੀਆਂ ਔਕੜਾਂ ਤੋਂ ਜਾਣੂ ਹਨ ਅਤੇ ਜਲਦ ਤੋਂ ਜਲਦ ਦਵਾਈਆਂ, ਗੈਸ, ਰਾਸ਼ਨ ਅਤੇ ਸਬਜ਼ੀਆਂ ਦੀ ਘਰ ਘਰ ਸਪਲਾਈ ਲਈ ਪ੍ਰਸ਼ਾਸ਼ਨ ਨੂੰ ਯੋਜਨਾਬੱਧ ਤਰੀਕੇ ਨਾਲ ਕੰਮ ਕਰਨ ਲਈ ਕਹਿ ਰਹੇ ਹਨ | ਉਨ੍ਹਾਂ ਇਸ ਮੌਕੇ ਉਨ੍ਹਾਂ ਇਸ ਵਾਇਰਸ ਡਰ ਪ੍ਰਸਾਰ ਦੀ ਰੋਕਥਾਮ ਵਿੱਚ ਲੱਗੀ ਸਰਕਾਰ ਅਤੇ ਪੁਲਸ ਅਤੇ ਸਿਵਲ ਅਦਾਰਿਆਂ ਦੀਆਂ ਟੀਮਾਂ ਦਾ ਹਲਕਾ ਵਾਸੀਆਂ ਨੂੰ ਇਸ ਔਖੀ ਘੜੀ ਵਿੱਚ ਸਾਥ ਦੇਣ ਦੀ ਅਪੀਲ ਵੀ ਕੀਤੀ |


0 Comments