ਟਾਂਡਾ ਉੜਮੁੜ,12 ਅਪ੍ਰੈਲ (ਨਵਦੀਪ ਸਿੰਘ) - ਕੋਰੋਨਾ ਵਾਇਰਸ ਕਰਕੇ ਲੱਗੇ ਕਰਫਿਊ ਵਿੱਚ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਸਮਾਜ ਸੇਵਕ ਸਰਬਜੀਤ ਸਿੰਘ ਵਿੱਕੀ ਇਬ੍ਰਾਹਿਮਪੁਰ ਨੇ ਬੇਟ ਇਲਾਕੇ ਦੇ ਵੱਖ ਵੱਖ ਪਿੰਡਾਂ ਵਿੱਚ ਲੋੜਵੰਦ ਪਰਿਵਾਰਾਂ ਦੀ ਮਦਦ ਦਾ ਮਿਸ਼ਨ ਸ਼ੁਰੂ ਕੀਤਾ ਹੈ | ਇਸ ਦੌਰਾਨ ਵਿੱਕੀ ਇਬ੍ਰਹਿਮਪੁਰ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਵੱਲੋ ਹੁਣ ਤੱਕ ਬੇਟ ਇਲਾਕੇ ਦੇ ਵੱਖ ਵੱਖ ਪਿੰਡਾਂ ਦੇ ਲੋੜਵੰਦ ਪਰਿਵਾਰਾਂ ਦੇ ਨਾਲ ਭੱਠਿਆਂ ਤੇ ਰਹਿੰਦੇ ਪਰਵਾਸੀ ਮਜ਼ਦੂਰਾਂ ਤੱਕ ਰਾਸ਼ਨ ਦੀਆਂ 300 ਤੋਂ ਵੱਧ ਰਾਸ਼ਨ ਕਿੱਟਾਂ ਵੰਡੀਆਂ ਹਨ |
ਪ੍ਰਧਾਨ ਵਿੱਕੀ ਨੇ ਦੱਸਿਆ ਕਿ ਇਹ ਮਿਸ਼ਨ ਲਗਾਤਾਰ ਜਾਰੀ ਰਹੇਗਾ ਅਤੇ ਉਨ੍ਹਾਂ 400 ਹੋਰ ਕਿੱਟਾਂ ਤਿਆਰ ਕੀਤੀਆਂ ਹਨ ਜੋ ਲੋੜਵੰਦਾ ਤੱਕ ਪਹੁੰਚਾਇਆ ਜਾਣਗੀਆਂ | ਇਸ ਮੌਕੇ ਉਨ੍ਹਾਂ ਦੇ ਪਿਤਾ ਨਿਸ਼ਾਨ ਸਿੰਘ, ਕਮਲਜੀਤ ਕੌਰ, ਮਨਪ੍ਰੀਤ ਸਿੰਘ, ਐੱਮ.ਪੀ., ਆਸ਼ੂ,ਅਰਸ਼ਦੀਪ ਸਿੰਘ, ਰਾਜਵਿੰਦਰ ਕੌਰ ਵੀ ਸੇਵਾ ਮਿਸ਼ਨ ਵਿੱਚ ਉਨ੍ਹਾਂ ਦੇ ਨਾਲ ਸਨ |

0 Comments