ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ ਡੀ.ਐੱਸ.ਪੀ .ਟਾਂਡਾ ਗੁਰਪ੍ਰੀਤ ਸਿੰਘ ਗਿੱਲ

 ਟਾਂਡਾ ਉੜਮੁੜ,11 ਅਪ੍ਰੈਲ (ਪੱਤਰਕਾਰ ਮੰਚ ) - ਕੋਰੋਨਾ ਵਾਇਰਸ ਦੋ ਰੋਕਥਾਮ ਲਈ ਸਰਕਾਰ ਵੱਲੋਂ ਲਾਏ ਗਏ ਕਰਫਿਊ ਦੌਰਾਨ ਜੇ ਕੋਈ ਵਿਅਕਤੀ ਕਿਸੇ ਪ੍ਰਕਾਰ ਦੀ ਅਫ਼ਵਾਹ ਫੈਲਾਏਗਾ ਤਾਂ ਉਸ ਖਿਲਾਫ਼ ਟਾਂਡਾ ਪੁਲਿਸ ਸਖ਼ਤ ਕਾਨੂੰਨੀ ਕਾਰਵਾਈ ਕਰੇਗੀ | ਇਹ ਗੱਲ ਡੀ.ਐੱਸ.ਪੀ. ਟਾਂਡਾ ਗੁਰਪ੍ਰੀਤ ਸਿੰਘ ਗਿੱਲ ਨੇ ਅੱਜ ਸਥਾਨਕ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸੀ | ਇਸ ਮੌਕੇ ਥਾਣਾ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ | ਇਸ ਮੌਕੇ ਡੀ.ਐੱਸ.ਪੀ. ਗਿੱਲ ਨੇ ਦੱਸਿਆ ਕਿ ਸਰਕਾਰ ਦੇ ਹੁਕਮਾਂ ਮੁਤਾਬਕ ਪੁਲਸ ਅਤੇ ਪ੍ਰਸ਼ਾਸਨ ਸਰਕਾਰੀ ਨਿਰਦੇਸ਼ਾਂ ਨੂੰ ਪਾਲਣ ਕਰਵਾਉਣ ਪਾਲਣ ਕਰਵਾਉਣ ਲਈ ਸਖ਼ਤ ਮਿਹਨਤ ਕਰ ਰਿਹਾ ਹੈ | ਉੱਥੇ ਕਰਫਿਊ ਦੌਰਾਨ ਕਿਸੇ ਵੀ ਨਾਗਰਿਕ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ ਇਸ ਲਈ ਲੋੜਵੰਦ ਲੋਕਾਂ ਤੱਕ ਰਾਸ਼ਨ ਅਤੇ ਦਵਾਈਆਂ ਪਹੁੰਚਾਉਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਵਿਚ ਸਮਾਜ ਸੇਵੀ ਸੰਸਥਾਵਾਂ ਦੀ ਮਦਦ ਲਈ ਜਾ ਰਹੀ ਹੈ | ਡੀ.ਐੱਸ.ਪੀ. ਗਿੱਲ ਨੇ ਸਖ਼ਤ ਹਦਾਇਤ ਦਿੰਦਿਆਂ ਕਿਹਾ ਕਿ ਇਲਾਕੇ ਵਿਚ ਜੇਕਰ ਕਿਸੇ ਵਿਅਕਤੀ ਵੱਲੋਂ ਕੋਰੋਨਾ ਵਾਇਰਸ ਸੰਬੰਧੀ ਅਤੇ ਭਾਈਚਾਰਕ ਸਾਂਝ ਨੂੰ ਠੇਸ ਪਹੁੰਚਾਉਣ ਲੈ ਕੇ ਕਿਸੇ ਪ੍ਰਕਾਰ ਦੀ ਝੂਠੀ ਅਫ਼ਵਾਹ ਫੈਲਾਈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਲਈ ਪੁਲਸ ਟੀਮ ਵੱਲੋ ਸੋਸ਼ਲ ਮੀਡੀਆ ਦੇ ਵੱਖ ਵੱਖ ਸਾਧਨਾਂ ਤੇ ਨਜ਼ਰ ਰੱਖੀ ਜਾ ਰਹੀ ਹੈ |  ਉਨ੍ਹਾਂ ਕਰੋਨਾ ਵਾਇਰਸ ਤੋਂ ਬਚਾਅ ਲਈ ਸਮਾਜਿਕ ਦੂਰੀ ਦੇ ਉਦੇਸ਼ ਨਾਲ ਲਾਏ ਗਏ ਕਰਫਿਊ ਦਾ ਪਾਲਣ ਕਰਨ ਦੀ ਪ੍ਰੇਰਨਾ ਦਿੰਦੇ ਹੋਏ ਲੋਕਾਂ ਨੂੰ ਆਪੋ ਆਪਣੇ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ |

Post a Comment

0 Comments