ਟਾਂਡਾ ਉੜਮੁੜ,5 ਅਪ੍ਰੈਲ (ਨਵਦੀਪ ਸਿੰਘ ) - ਟਾਂਡਾ ਪੁਲਸ ਨੇ ਪਿੰਡ ਮੁਰਾਦਪੁਰ ਨਰਿਆਲ ਨਿਵਾਸੀ ਇਕ ਵਿਅਕਤੀ ਨੂੰ ਚੋਰੀਸ਼ੁਦਾ ਸਕੂਟਰੀ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ | ਥਾਣਾ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਟਾਂਡਾ ਪੁਲਸ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਖਵਿੰਦਰ ਸਿੰਘ ਸੁੱਖੀ ਪੁੱਤਰ ਮਹਿੰਦਰ ਸਿੰਘ ਵਾਸੀ ਮੁਰਾਦਪੁਰ ਨਰਿਆਲ ਦੇ ਰੂਪ ਚ ਹੋਈ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਕੋਲ ਸੂਚਨਾ ਸੀ ਕਿ ਉਕਤ ਮੁਲਜ਼ਮ ਟਾਂਡਾ ਇਲਾਕੇ ਵਿੱਚ ਵਾਹਨ ਚੋਰੀ ਕਰਕੇ ਸਸਤੇ ਭਾਅ ਵਿਚ ਵੇਚਦਾ ਹੈ | ਉਸ ਨੂੰ ਸੂਚਨਾ ਦੇ ਅਧਾਰ ਤੇ ਨਾਕਾਬੰਦੀ ਕਰਕੇ ਜਾਜਾ ਚੋਂਕ ਨਜ਼ਦੀਕ ਚੋਰੀ ਸ਼ੁਦਾ ਸਕੂਟਰੀ ਸਮੇਤ ਕਾਬੂ ਕੀਤਾ ਗਿਆ | ਪੁਲਸ ਨੇ ਉਕਤ ਮੁਲਜ਼ਮ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਚੋਰੀ ਕੀਤੀ ਸਕੂਟਰੀ ਗੁਰਪਾਲ ਸਿੰਘ ਸੈਣੀ ਨਿਵਾਸੀ ਟਾਂਡਾ ਦੀ ਸੀ |
advt.
advt.

0 Comments