ਕਿਸਾਨ ਆਗੂ ਜੰਗਵੀਰ ਸਿੰਘ ਚੌਹਾਨ ਦੀ ਅਗਵਾਈ ਵਿੱਚ ਜ਼ਰੂਰਤਮੰਦਾਂ ਪਰਿਵਾਰਾਂ ਨੂੰ ਰਾਸ਼ਨ ਭੇਟ

     ਟਾਂਡਾ ਉੜਮੁੜ, 2  ਅਪ੍ਰੈਲ ( ਨਵਦੀਪ ਸਿੰਘ ) - ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਵੱਲੋਂ ਲਾਏ ਗਏ ਕਰਫਿਊ ਦੌਰਾਨ ਪੈਦਾ ਹੋਏ ਹਾਲਾਤਾਂ ਨਾਲ ਜੂਝਣ ਲਈ ਪਿੰਡ ਰਸੂਲਪੁਰ ਦੀ ਗ੍ਰਾਮ ਪੰਚਾਇਤ ਵੱਲੋਂ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਘਰੋ ਘਰੀ ਪਹੁੰਚਾਉਣ ਦਾ ਮਿਸ਼ਨ ਸ਼ੁਰੂ ਕੀਤਾ ਗਿਆ ਹੈ | ਸਰਪੰਚ ਕਮਲਜੀਤ ਕੌਰ ਚੌਹਾਨ ਅਤੇ ਕਿਸਾਨ ਆਗੂ ਜੰਗਵੀਰ ਸਿੰਘ ਚੌਹਾਨ ਦੀ ਅਗਵਾਈ ਵਿੱਚ ਗੁਰੂ ਨਾਨਕ ਨਗਰ ਅਤੇ ਪਿੰਡ ਰਸੂਲਪੁਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੱਜ ਵੱਖ ਵੱਖ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਘਰ ਘਰ ਜਾ ਕੇ ਦਿੱਤਾ ਗਿਆ | ਜੰਗਵੀਰ ਸਿੰਘ ਚੌਹਾਨ ਨੇ ਦੱਸਿਆ ਕਿ ਇਸ ਦੌਰਾਨ ਗੁਰੂ ਨਾਨਕ ਨਗਰ ਅਤੇ ਦਾਣਾ ਮੰਡੀ ਦੇ ਨਜ਼ਦੀਕ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਨੂੰ ਵੀ ਰਾਸ਼ਨ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਹ ਸੇਵਾ ਮਿਸ਼ਨ ਹਾਲਾਤ ਦੇ ਨਾਰਮਲ ਹੋਣ ਤੱਕ ਜਾਰੀ ਰਹੇਗਾ | ਉਨ੍ਹਾਂ ਇਸ ਦੌਰਾਨ ਦੱਸਿਆ ਕਿ ਗ੍ਰਾਮ ਪੰਚਾਇਤ ਵੱਲੋਂ ਲੋਕਾਂ ਨੂੰ ਕੋਰੋਨਾ  ਵਾਇਰਸ ਤੋਂ ਬਚਾਅ ਲਈ ਜ਼ਰੂਰੀ ਸਰਕਾਰੀ ਹਦਾਇਤਾਂ  ਤੋਂ ਜਾਣੂ ਵੀ ਕਰਵਾਇਆ ਗਿਆ ਅਤੇ ਆਪੋ ਆਪਣੇ ਘਰ ਰਹਿਣ ਦੀ ਅਪੀਲ ਵੀ ਕੀਤੀ ਗਈ | ਇਸ ਮੌਕੇ ਕਿਸਾਨ ਆਗੂ ਜੰਗਵੀਰ ਲਈ ਚੌਹਾਨ, ਡਾ ਬਲਵਿੰਦਰ ਸਿੰਘ ਮਰਵਾਹਾ, ਬਲਜਿੰਦਰ ਸਿੰਘ, ਬਲਵੀਰ ਸਿੰਘ, ਲਖਵੀਰ ਸਿੰਘ, ਅਨਮੋਲ, ਕੁਲਵਿੰਦਰ ਸਿੰਘ, ਸੁਰਿੰਦਰ ਸਿੰਘ, ਭੁਪਿੰਦਰ ਸਿੰਘ ਢੱਟ, ਤਰਸ਼ੇਮ ਸਿੰਘ,ਬਲਬੀਰ ਸਿੰਘ ਆਦਿ ਮੌਜ਼ੂਦ ਸਨ |
 ਇਸੇ ਤਰਾਂ ਸਰਕਾਰੀ ਹੁਕਮਾਂ ਅਨੁਸਾਰ ਪਿੰਡ ਘੁੱਲ ਦੇ ਲੋੜਵੰਦ 70 ਪਰਿਵਾਰਾਂ ਨੂੰ ਪੰਚਾਇਤੀ ਫੰਡ ਵਿੱਚੋਂ ਰਾਸ਼ਨ ਭੇਟ ਕੀਤਾ ਗਿਆ |  ਸਰਪੰਚ ਪਰਮਿੰਦਰ ਕੌਰ,  ਪੰਚ ਰੀਟਾ, ਪੰਚ ਜਸਵੀਰ ਕੌਰ, ਪੰਚ ਨਿਰਮਲ ਕੌਰ, ਪੰਚ ਸੁਰਿੰਦਰ ਸਿੰਘ, ਪੰਚ ਜਸਵੀਰ ਸਿੰਘ ਬਾਬਾ ਗੋਰਾ ਅਤੇ ਪਿੰਡ ਦੀ ਪਿੰਡ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਭੇਟ ਕੀਤਾ ਗਿਆ | ਇਸ ਮੌਕੇ ਸਰਪੰਚ ਪਰਮਿੰਦਰ  ਕੌਰ ਨੇ   ਦੱਸਿਆ ਕਿ ਜਰੂਰਤਮੰਦ ਪਰਿਵਾਰਾਂ ਦੀ ਲਗਾਤਾਰ ਮਦਦ ਕੀਤੀ ਜਾਵੇਗੀ |   ਇਸ ਮੌਕੇ ਉਨ੍ਹਾਂ ਨਾਲ ਮਾਸਟਰ ਕੁਲਦੀਪ ਸਿੰਘ ਅਤੇ ਸਮਾਜ ਸੇਵੀ ਜਗਦੀਸ਼ ਸਿੰਘ ਦਾ ਵੀ ਯੋਗਦਾਨ ਦਿੱਤਾ | 

Post a Comment

0 Comments