ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ 'ਚ ਕਰਫਿਊ 17 ਮਈ ਤੱਕ ਜਾਰੀ ਰੱਖਣ ਦੇ ਹੁਕਮ


 ਹੁਸ਼ਿਆਰਪੁਰ, 2 ਮਈ (ਨਵਦੀਪ ਸਿੰਘ) -
 ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ  ਜ਼ਿਲ੍ਹਾ  ਹੁਸ਼ਿਆਰਪੁਰ ਵਿੱਚ 17 ਮਈ 2020 ਤੱਕ ਕਰਫਿਊ ਜਾਰੀ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ  ਦੱਸਿਆ ਕਿ ਸਮੂਹ ਲੋਕਾਂ ਨੂੰ ਕੋਵਿਡ-19 (ਕੋਰੋਨਾ ਵਾਇਰਸ) ਦੇ ਮਾੜੇ ਪ੍ਰਭਾਵ ਤੋਂ ਬਚਾਉਣ ਲਈ ਅਪਾਤਕਾਲ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਆਮ ਲੋਕਾਂ ਨੂੰ ਸੁਰੱਖਿਆ ਅਤੇ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਇਹ ਹੁਕਮ ਪਹਿਲਾਂ 3 ਮਈ 2020 ਤੱਕ ਲਾਗੂ ਕੀਤੇ ਗਏ ਸਨ। ਉਨ੍ਹਾਂ  ਦੱਸਿਆ ਕਿ ਕਰਫਿਊ ਦੌਰਾਨ ਵੱਖ-ਵੱਖ ਹੁਕਮਾਂ ਰਾਹੀਂ ਦਿੱਤੀਆਂ ਗਈਆਂ ਛੋਟਾਂ ਅਗਲੇ ਹੁਕਮਾਂ ਤੱਕ ਬਰਕਰਾਰ ਰਹਿਣਗੀਆਂ ਅਤੇ ਇਸ ਤੋਂ ਇਲਾਵਾ ਜੇਕਰ ਹੋਰ ਵਿਸ਼ੇਸ਼ ਛੋਟ ਦਿੱਤੀ ਜਾਂਦੀ ਹੈ, ਤਾਂ ਸੂਚਿਤ ਕਰ ਦਿੱਤਾ ਜਾਵੇਗਾ।
advt.

Post a Comment

0 Comments