ਟਾਂਡਾ ਉੜਮੁੜ , 28 ਮਈ ( ਨਵਦੀਪ ਸਿੰਘ ) - ਟਾਂਡਾ ਦੇ ਪਿੰਡ ਨੰਗਲੀ (ਜਲਾਲਪੁਰ) ਕੋਰੋਨਾ ਵਾਇਰਸ ਵਿੱਚ 4 ਹੋਰ ਪਿੰਡ ਵਾਸੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ | ਅੱਜ ਦੁਪਹਿਰ ਆਈਆਂ ਰਿਪੋਰਟਾਂ ਵਿੱਚੋਂ 4 ਦੇ ਪਾਜ਼ੇਟਿਵ ਆਉਣ ਤੋਂ ਬਾਅਦ ਪਿੰਡ ਵਿੱਚ ਮਰੀਜ਼ਾਂ ਦੀ ਗਿਣਤੀ 14 ਹੋ ਗਈ ਹੈ | ਪਿੰਡ ਵਿੱਚ ਕੋਰੋਨਾ ਵਾਇਰਸ ਨਾਲ ਮਰੇ ਲਖਵਿੰਦਰ ਸਿੰਘ ਦੇ ਸੰਪਰਕ ਵਿੱਚ ਆਉਣ ਕਾਰਨ ਹੁਣ ਤੱਕ 14 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਬੇਹੱਦ ਚੌਕਸ ਹੋ ਗਿਆ ਹੈ | ਐੱਸ.ਐੱਮ.ਓ. ਕੇ .ਆਰ ਬਾਲੀ ਦੀ ਅਗਵਾਈ ਵਿੱਚ ਸਰਕਾਰੀ ਹਸਪਤਾਲ ਟਾਂਡਾ ਦੀ ਟੀਮ ਨੋਡਲ ਅਫਸਰ ਡਾਕਟਰ ਹਰਪ੍ਰੀਤ ਸਿੰਘ, ਡਾਕਟਰ ਕਰਨ ਵਿਰਕ, ਡਾਕਟਰ ਰਵੀ ਕੁਮਾਰ, ਸ਼ਵਿੰਦਰ ਸਿੰਘ ਆਦਿ ਦੀ ਦੇਖਰੇਖ ਵਿੱਚ ਪਾਜ਼ੇਟਿਵ ਆਏ ਮਰੀਜ਼ਾਂ ਨੂੰ ਹੁਸ਼ਿਆਰਪੁਰ ਦੇ ਇਕਾਂਤਵਾਸ ਸੈਂਟਰ ਵਿੱਚ ਇਲਾਜ ਲਈ ਭੇਜਿਆ ਗਿਆ |


0 Comments