ਜਿਲਾ ਹੁਸ਼ਿਆਰਪੁਰ ਵਿੱਚ ਇਕ ਹੋਰ ਪੋਜ਼ੀਟਿਵ ਕੇਸ ਆਇਆ ਸਾਹਮਣੇ, 81 ਹੋਈ ਐਕਟਿਵ ਕੇਸਾਂ ਦੀ ਗਿਣਤੀ

 ਹੁਸ਼ਿਆਰਪੁਰ, 11 ਮਈ:(ਨਵਦੀਪ ਸਿੰਘ ) -
ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਇਕ ਹੋਰ ਕੋਰੋਨਾ ਪੋਜ਼ੀਟਿਵ ਕੇਸ ਸਾਹਮਣੇ ਆਇਆ ਹੈ, ਜਿਸ ਨਾਲ ਐਕਟਿਵ ਕੇਸਾਂ ਦੀ ਗਿਣਤੀ 81 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪਿੰਡ ਟੋਟੋ (ਮੁਕੇਰੀਆਂ) ਦਾ ਇਕ ਮਰੀਜ ਜੋ ਪਿਛਲੇ ਦਿਨੀਂ ਦਿੱਲੀ ਤੋਂ ਵਾਪਸ ਆਇਆ ਸੀ ਅਤੇ ਇਸ ਵਿਅਕਤੀ ਨੂੰ ਸਿਹਤ ਵਿਭਾਗ ਵਲੋਂ ਪਹਿਲਾਂ ਹੀ ਇਕਾਂਤਵਾਸ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ  ਕਿ ਅੱਜ ਇਸ ਵਿਅਕਤੀ ਦੇ ਸੈਂਪਲ ਦੀ ਰਿਪੋਰਟ ਪੋਜੀਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਹੁਣ ਤੱਕ 1341 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿੱਚੋਂ 1148 ਨੈਗੇਟਿਵ ਆਏ ਹਨ ਅਤੇ 82 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨ੍ਹਾਂ ਦੱਸਿਆ ਕਿ 19 ਸੈਂਪਲ ਇਨਵੈਲਿਡ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੋਰੋਨਾ ਪੋਜ਼ੀਟਿਵ 4 ਮਰੀਜਾਂ ਦੀ ਮੌਤ ਹੋ ਚੁੱਕੀ ਹੈ ਅਤੇ 6 ਮਰੀਜ਼ ਪੂਰੀ ਤਰ੍ਹਾਂ ਤੰਦਰੁਸਤ ਹੋ ਕੇ ਘਰ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦਾ ਇਕ ਵਿਅਕਤੀ, ਜਿਸ ਦਾ ਸੈਂਪਲ ਦਿੱਲੀ ਵਿਖੇ ਪੋਜ਼ੀਟਿਵ ਆਇਆ ਸੀ ਅਤੇ ਮਾਰਚ ਮਹੀਨੇ ਤੋਂ ਉਥੇ ਹੀ ਦਾਖਲ ਸੀ, ਉਹ ਵੀ ਹੁਣ ਪੂਰੀ ਤਰ੍ਹਾਂ ਠੀਕ ਹੋ ਗਿਆ ਹੈ ਅਤੇ ਉਸ ਨੂੰ ਹਸਪਤਾਲ ਵਿੱਚੋਂ ਛੁੱਟੀ ਮਿਲ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਨਾਲ ਸਬੰਧਤ 92 ਕੇਸ ਪੋਜ਼ੀਟਿਵ ਪਾਏ ਗਏ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਹਰਦੋਖਾਨਪੁਰ, ਹਰਖੋਵਾਲ ਅਤੇ ਕਮਾਲਪੁਰ ਏਰੀਏ ਵਿੱਚ ਪੋਜ਼ੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਦੇ ਜੋ ਸੈਂਪਲ ਲਏ ਗਏ ਸਨ, ਉਹ ਨੈਗੇਟਿਵ ਪਾਏ ਗਏ ਹਨ।


Post a Comment

0 Comments