ਟਾਂਡਾ ਦੇ ਪਿੰਡ ਨੰਗਲੀ (ਜਲਾਲਪੁਰ ) ਦੇ ਵਿਆਕਤੀ ਦੀ ਕੋਰੋਨਾ ਵਾਇਰਸ ਨਾਲ ਹੋਈ ਮੌਤ

ਟਾਂਡਾ ਉੜਮੁੜ, 18 ਮਈ ( ਨਵਦੀਪ ਸਿੰਘ  ) -ਬੇਟ ਇਲਾਕੇ  ਦੇ ਪਿੰਡ ਨੰਗਲੀ (ਜਲਾਲਪੁਰ) ਦੇ ਇਕ ਵਿਆਕਤੀ ਦੀ ਜਲੰਧਰ ਦੇ ਹਸਪਤਾਲ   ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ  |  ਮ੍ਰਿਤਿਕ ਦੀ ਪਛਾਣ ਲਖਵਿੰਦਰ ਸਿੰਘ (35 ) ਪੁੱਤਰ ਚਰਨ ਸਿੰਘ ਦੇ ਰੂਪ ਵਿੱਚ ਹੋਈ ਹੈ  | ਉਸਨੂੰ ਬੀਤੇ ਦਿਨ ਕਿਡਨੀ ਰੋਗ ਕਾਰਨ   ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਸੀ | ਜਿੱਥੋਂ ਉਸਨੂੰ ਸਰਕਾਰੀ ਹਸਪਤਾਲ ਜਲੰਧਰ ਵਿੱਚ ਭੇਜ ਦਿੱਤਾ ਗਿਆ | ਜਿੱਥੇ ਬੀਤੀ ਰਾਤ ਉਸਦੀ ਮੌਤ ਹੋ ਗਈ | ਹਸਪਤਾਲ ਪ੍ਰਬੰਧਕਾਂ ਵੱਲੋ ਲਏ ਗਏ ਕੋਰੋਨਾ ਟੈਸਟ ਦੀ ਰਿਪੋਰਟ ਅੱਜ ਸਵੇਰੇ ਪਾਜੀਟਿਵ ਆਈ ਹੈ  |  ਜਿਸ ਤੋਂ ਬਾਅਦ ਅੱਜ ਦੁਪਹਿਰ ਸਰਕਾਰੀ ਹਸਪਤਾਲ ਟਾਂਡਾ ਦੇ ਡਾਕਟਰ ਕਰਨ ਸਿੰਘ ਵਿਰਕ, ਗੁਰਜੀਤ ਸਿੰਘ, ਬਲਜੀਤ ਸਿੰਘ,ਰਵਿੰਦਰ ਸਿੰਘ, ਹਰਿੰਦਰ ਸਿੰਘ ਆਦਿ ਦੀ ਟੀਮ ਨੇ ਸੁਰੱਖਿਆ ਕਿੱਟਾਂ ਪਾਕੇ ਸਰਕਾਰੀ ਹਦਾਇਤਾਂ ਮੁਤਾਬਿਕ ਪਰਿਵਾਰ ਦੇ ਮੈਂਬਰਾਂ ਅਤੇ  ਸਰਪੰਚ ਰਜਿੰਦਰ ਕੌਰ , ਨੰਬਰਦਾਰ ਬਲਵਿੰਦਰ ਸਿੰਘ ਆਦਿ  ਦੀ ਮੌਜੂਦਗੀ ਵਿੱਚ ਲਖਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਲਖਵਿੰਦਰ ਸਿੰਘ ਆਪਣੇ ਪਿੱਛੇ ਪਤਨੀ ਅਤੇ ਦੋ ਬੱਚਿਆਂ ਨੂੰ ਛੱਡ ਗਿਆ ਹੈ  |  ਕੋਰੋਨਾ ਵਾਇਰਸ ਨਾਲ ਹੋਈ ਇਸ ਮੌਤ ਦੀ ਪੁਸ਼ਟੀ ਕਰਦੇ ਐੱਸ.ਐੱਮ. ਓ. ਡਾਕਟਰ ਕੇ.ਆਰ ਬਾਲੀ ਨੇ ਦੱਸਿਆ ਕਿ ਟਾਂਡਾ ਹਸਪਤਾਲ ਦੀ ਟੀਮ ਨੇ ਮ੍ਰਿਤਿਕ  ਦਾ ਪੂਰੇ ਅਹਿਤਿਆਤ ਨਾਲ ਅੰਤਿਮ ਸੰਸਕਾਰ ਕਰਵਾਇਆ ਗਿਆ ਹੈ | ਇਸ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰਾਂ ਨੂੰ ਘਰ ਵਿੱਚ ਇਕਾਂਤਵਾਸ ਕਰਵਾ ਦਿੱਤਾ ਹੈ ਅਤੇ ਉਨ੍ਹਾਂ ਦੇ ਸੈਂਪਲ ਵੀ ਲਏ ਜਾਣਗੇ | ਇਸ ਦੇ ਨਾਲ ਹੀ ਪਿੰਡ ਵਿੱਚ ਲਖਵਿੰਦਰ ਸਿੰਘ ਦੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਦਾ ਪਤਾ ਲਗਾਉਣ ਲਈ ਸਰਵੇ ਕਰਵਾਇਆ ਜਾਵੇਗਾ |ਇਸ ਮੌਤ ਤੋਂ ਬਾਅਦ ਪਿੰਡ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ
ਅੱਜ ਜਿਥੇ ਅੱਜ 2 ਹੋਰ ਪੋਜ਼ੀਟਿਵ ਕੇਸ ਸਾਹਮਣੇ ਆਏ ਹਨ, ਉਥੇ ਕੋਰੋਨਾ ਵਾਇਰਸ ਪੀੜਤ   ਦੀ ਮੌਤ  ਨਾਲ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 5 ਹੋ ਗਈ ਹੈ। ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ   ਉਨ•ਾਂ ਦੱਸਿਆ ਕਿ ਜ਼ਿਲ•ੇ ਦੇ ਸਿਹਤ ਵਿਭਾਗ ਵਲੋਂ ਹੁਣ ਤੱਕ 1531 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿਨ•ਾਂ ਵਿੱਚੋਂ 1345 ਨੈਗੇਟਿਵ ਅਤੇ 64 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨ•ਾਂ ਕਿਹਾ ਕਿ 26 ਸੈਂਪਲ ਇਨਵੈਲਿਡ ਪਾਏ ਗਏ ਹਨ।
ਉਧਰ ਬਾਅਦ ਦੁਪਹਿਰ ਅੱਜ ਕੋਵਿਡ-19 ਦੇ ਸੈਂਪਲਾਂ ਸਬੰਧੀ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਡਾ. ਸੈਲੇਸ਼ ਨੇ ਦੱਸਿਆ ਕਿ ਅੱਜ 2 ਹੋਰ ਪੋਜ਼ੀਟਿਵ ਕੇਸ ਸਾਹਮਣੇ ਆਏ ਹਨ। ਉਨ•ਾਂ ਕਿਹਾ ਕਿ ਜਿਹੜੇ 23 ਵਿਅਕਤੀ ਦੁਬਈ ਤੋਂ ਆਏ ਹਨ, ਉਨ•ਾਂ ਵਿੱਚੋਂ ਉਕਤ ਦੋ ਕੇਸ ਸਾਹਮਣੇ ਆਏ ਹਨ। ਉਨ•ਾਂ ਕਿਹਾ ਕਿ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਪਹਿਲਾਂ ਹੀ ਦੁਬਈ ਤੋਂ ਆਏ ਇਨ•ਾਂ ਵਿਅਕਤੀਆਂ ਨੂੰ ਕੋਵਿਡ ਕੇਅਰ ਸੈਂਟਰ ਰਿਆਤ ਬਾਹਰਾ ਇੰਸਟੀਚਿਊਟ ਹੁਸ਼ਿਆਰਪੁਰ ਵਿਖੇ ਇਕਾਂਤਵਾਸ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਹੁਣ ਤੱਕ ਜ਼ਿਲ•ੇ ਵਿੱਚ ਪੋਜ਼ੀਟਿਵ ਕੇਸਾਂ ਦੀ ਗਿਣਤੀ 96 ਹੋ ਗਈ ਹੈ, ਜਿਨ•ਾਂ ਵਿੱਚੋਂ ਅੱਜ ਹੋਈ ਇਕ ਹੋਰ ਮੌਤ ਸਮੇਤ ਹੁਣ ਤੱਕ 5 ਮੌਤਾਂ ਹੋ ਚੁੱਕੀਆਂ ਹਨ।

Post a Comment

0 Comments