ਆਬਕਾਰੀ ਵਿਭਾਗ ਨੇ ਛਾਪੇਮਾਰੀ ਕਰਕੇ ਬਿਆਸ ਦਰਿਆ ਦੇ ਮਿਆਣੀ ਮੰਡ ਇਲਾਕੇ ਵਿੱਚੋਂ ਬਰਮਾਦ ਕੀਤੀ ਵੱਡੀ ਮਾਤਰਾ ਵਿੱਚ ਲਾਹਣ

ਟਾਂਡਾ ਉੜਮੁੜ, 15 ਜੁਲਾਈ  ( ਪੁੰਜ ) - ਆਬਕਾਰੀ ਅਤੇ ਕਰ ਕਮਿਸ਼ਨਰ ਪੰਜਾਬ ਰਜਤ ਅਗਰਵਾਲ  ਵੱਲੋ ਜਾਰੀ ਹਦਾਇਤਾਂ ਤੋਂ ਬਾਅਦ ਨਾਜਾਇਜ ਸ਼ਰਾਬ ਦੇ ਕਾਰੋਬਾਰ ਨੂੰ ਨੱਥ ਪਾਉਣ ਲਈ ਆਬਕਾਰੀ ਵਿਭਾਗ ਦੀ ਟੀਮ ਨੇ ਅੱਜ ਬਿਆਸ ਦਰਿਆ ਦੇ ਮਿਆਣੀ ਭੂਲਪੁਰ ਮੰਡ ਇਲਾਕੇ ਵਿੱਚ ਛਾਪੇਮਾਰੀ ਕਰਕੇ ਵੱਡੀ ਮਾਤਰਾ ਵਿੱਚ ਲਾਹਣ,  ਅਤੇ ਬਾਇਓਲਰ ਬਰਾਮਦ ਕੀਤੇ ਹਨ | ਏ.ਈ.ਟੀ.ਸੀ. ਅਵਤਾਰ ਸਿੰਘ ਕੰਗ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਈ.ਟੀ.ਓ. ਹਨੁਮੰਤ ਸਿੰਘ ਦੀ ਅਗਵਾਈ ਵਿੱਚ ਇੰਸਪੈਕਟਰ ਨਰੇਸ਼ ਸਹੋਤਾ, ਦਵਿੰਦਰ ਸਿੰਘ, ਇੰਸਪੈਕਟਰ ਤਰਲੋਚਨ ਸਿੰਘ ਅਤੇ ਇੰਸਪੈਕਟਰ ਮੋਹਿੰਦਰ ਸਿੰਘ ਦੀ ਟੀਮ ਨੇ ਟਾਂਡਾ ਪੁਲਸ ਦੇ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਦੀ ਮਦਦ ਨਾਲ  ਇਸ ਕਾਰਵਾਈ ਨੂੰ ਅੰਜਾਮ ਦਿੱਤਾ | ਆਬਕਾਰੀ ਵਿਭਾਗ ਦੀ ਟੀਮ ਨੇ ਇਸ ਦੌਰਾਨ ਸੂਚਨਾ ਦੇ ਅਧਾਰ ਤੇ ਮੰਡ ਇਲਾਕੇ ਦੇ ਪਿੰਡਾਂ ਮਿਆਣੀਅਤੇ  ਭੂਲਪੁਰ ਇਲਾਕੇ ਵਿੱਚ ਛਾਪੇਮਾਰੀ ਕੀਤੀ ਤਾਂ ਨਜ਼ਾਇਜ ਸ਼ਰਾਬ ਬਣਾਉਣ ਵਾਲੇ ਤਸਕਰ ਭੱਜਣ ਵਿੱਚ ਸਫਲ ਹੋ ਗਏ | ਆਬਕਾਰੀ ਵਿਭਾਗ ਦੀ ਟੀਮ ਨੇ ਇਸ ਕਾਰਵਾਈ ਦੌਰਾਨ ਸਰਕੰਡਿਆ ਵਿੱਚ ਤਰਪਾਲਾਂ ਵਿੱਚ ਲੁਕੋ ਕੇ ਰੱਖੀ  85 ਸੌ  ਕਿੱਲੋ ਲਾਹਣ, 100 ਲੀਟਰ ਨਜਾਇਜ਼ ਸ਼ਰਾਬ,   3 ਬਾਇਓਲਰਾ ਨੂੰ ਬਰਾਮਦ ਕਰਕੇ ਉਨ੍ਹਾਂ ਨੂੰ ਮੌਕੇ ਤੇ ਹੀ ਨਸ਼ਟ ਕਰ ਦਿੱਤਾ | ਉਕਤ ਟੀਮ ਵਿੱਚ ਸ਼ਾਮਲ ਅਧਿਕਾਰੀਆਂ ਨੇ ਦੱਸਿਆ ਕਿ ਮੰਡ ਇਲਾਕੇ ਵਿੱਚ ਨਜਾਇਜ ਸ਼ਰਾਬ ਤਿਆਰ ਕਰਕੇ ਵੇਚਣ ਦੇ ਧੰਦੇ ਨੂੰ ਨੱਥ ਪਾਉਣ ਲਈ ਅਪ੍ਰੇਸ਼ਨ ਲਗਾਤਾਰ ਜਾਰੀ ਰਹੇਗਾ | 

Post a Comment

0 Comments