ਬੈਂਚਾਂ ਕੋਲ ਹੋਏ ਸੜਕ ਹਾਦਸੇ ਵਿੱਚ ਸਕੂਟਰੀ ਸਵਾਰ ਦੋ ਨੌਜਵਾਨ ਗੰਭੀਰ ਜ਼ਖ਼ਮੀ

ਟਾਂਡਾ ਉੜਮੁੜ 10,ਜੁਲਾਈ(ਨਵਦੀਪ ਸਿੰਘ ) ਟਾਂਡਾ ਹੁਸ਼ਿਆਰਪੁਰ ਮਾਰਗ ਤੇ ਅੱਡਾ ਬੈਂਚਾਂ ਨਜ਼ਦੀਕ ਹੋਏ ਇੱਕ ਸੜਕ ਹਾਦਸੇ ਦੌਰਾਨ ਸਕੂਟਰ ਸਵਾਰ 2 ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ।ਇਹ ਹਾਦਸਾ ਦੁਪਹਿਰ ਕਰੀਬ 3 ਵਜੇ ਉਸ ਸਮੇਂ ਵਾਪਰਿਆ ਜਦੋਂ ਦੀਪੂ ਪੁੱਤਰ ਜਸਵੰਤ ਸਿੰਘ ਵਾਸੀ ਹੁਸ਼ਿਆਰਪੁਰ ਅਤੇ ਮੋਹਿਤ ਪੁੱਤਰ ਹਰਮੇਸ਼ ਲਾਲ ਵਾਸੀ ਪਿੰਡ ਖਡਿਆਲਾ ਸੈਣੀਆਂ ਪਿੰਡ ਬੋਲੇਵਾਲ ਤੋਂ ਹੁਸ਼ਿਆਰਪੁਰ ਵੱਲ ਜਾ ਰਹੇ ਸਨ ਕਿ ਅਚਾਨਕ ਹੀ ਉਨ੍ਹਾਂ ਦਾ ਸਕੂਟਰ  ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਪੋਲ ਨਾਲ ਜਾ ਟਕਰਾਇਆ ਅਤੇ ਦੋਨੋਂ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।ਜ਼ਖਮੀਆਂ ਨੂੰ 108 ਨੰਬਰ ਐਂਬੂਲੈਂਸ ਦੇ ਸੁਰਜੀਤ ਸਿੰਘ ਅਤੇ ਪ੍ਰਭਜੋਤ ਸਿੰਘ ਨੇ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ ਜਿੱਥੋਂ ਉਨ੍ਹਾਂ ਦੀ ਹਾਲਤ ਗੰਭੀਰ ਦੇਖਦਿਆਂ ਅੱਜ ਦੋਨਾਂ   ਨੂੰ ਹੀ ਹੁਸ਼ਿਆਰਪੁਰ ਰੈਫਰ ਕਰ ਦਿੱਤਾ ਗਿਆ

Post a Comment

0 Comments