ਟਾਂਡਾ ਉੜਮੁੜ,10 ਅਗਸਤ - ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਕਾਰਕੁੰਨਾਂ ਨੇ ਟਾਂਡਾ ਸ੍ਰੀ ਹਰਗੋਬਿੰਦਪੁਰ ਰੋਡ ਤੇ ਬਿਆਸ ਦਰਿਆ ਪੁਲ ਨਜ਼ਦੀਕ ਜਾਮ ਲਾ ਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਅਤੇ ਕਾਰਪੋਰੇਟ ਘਰਾਣੇ ਭਜਾਵਾਂਗੇ ਭਾਰਤ ਦੇਸ਼ ਬਚਾਵਾਂਗੇ ਦਾ ਨਾਅਰਾ ਦਿੱਤਾ | ਇਸ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਕੇਂਦਰ ਸਰਕਾਰ ਦੇ ਕਿਸਾਨ ਅਤੇ ਮਜ਼ਦੂਰ ਵਿਰੋਧੀ ਫ਼ਰਮਾਨਾਂ ਦਾ ਜੰਮ ਕੇ ਵਿਰੋਧ ਕਰਦੇ ਹੋਏ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ | ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੂਬਾਈ ਆਗੂ ਸਵਿੰਦਰ ਸਿੰਘ ਚੁਤਾਲਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਹੋਏ ਇਸ ਰੋਸ ਪ੍ਰਦਰਸ਼ਨ ਦੌਰਾਨ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਬੇਗੋਵਾਲ, ਕਸ਼ਮੀਰ ਸਿੰਘ ਗਿੱਲ, ਜਸਪਾਲ ਸਿੰਘ ਟਾਂਡਾ ਅਤੇ ਸਰਵਣ ਸਿੰਘ ਟਾਹਲੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਜ਼ਦੂਰ ਅਤੇ ਕਿਸਾਨ ਵਿਰੋਧੀ ਤਿੰਨ ਆਰਡੀਨੈਂਸ ਜਾਰੀ ਕੀਤੇ ਗਏ ਹਨ |
ਉਨ੍ਹਾਂ ਕਿਹਾ ਕਿ ਬਿਜਲੀ ਬੋਰਡ ਪ੍ਰਾਈਵੇਟ ਕਰਨਾ, ਖੇਤੀ ਮੰਡੀ ਤੋੜਨਾ, ਠੇਕਾ ਖੇਤੀ ਸਿਸਟਮ ਲਾਗੂ ਕਰਨਾ,ਡੀਜ਼ਲ ਪੈਟਰੋਲ ਦੀਆਂ ਕੀਮਤਾਂ ਵਿੱਚ ਕੀਤਾ ਬੇਤਹਾਸ਼ਾ ਵਾਧੇ ਦਾ ਵਿਰੋਧ ਕਰਦੇ ਹੋਏ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਿੱਚ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰੇਗੀ | ਇਸ ਮੌਕੇ ਨਿਸ਼ਾਨ ਸਿੰਘ, ਗੁਰਜੀਤ ਸਿੰਘ, ਰਵੀ ਟਾਹਲੀ,ਦਿਲ ਬਹਾਦਰ, ਸ਼ਿੰਗਾਰਾ ਸਿੰਘ, ਸਤਨਾਮ ਸਿੰਘ, ਜਗੀਰ ਸਿੰਘ, ਤਰਸੇਮ ਸਿੰਘ,ਜੋਨਾ ਗਿੱਲ, ਗੋਪੀ ਟਾਹਲੀ, ਬਲਜੀਤ ਸਿੰਘ ਰੜਾ, ਜੋਗਿੰਦਰ ਕੌਰ, ਗੁਰਮੀਤ ਸਿੰਘ, ਅਮਰਜੀਤ ਕੌਰ ਆਦਿ ਮੌਜੂਦ ਸਨ |



0 Comments