ਟਾਂਡਾ ਉੜਮੁੜ,3 ਅਗਸਤ (ਨਵਦੀਪ ਸਿੰਘ ) - ਐੱਸ.ਐੱਸ.ਪੀ. ਹੁਸ਼ਿਆਰਪੁਰ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਡੀ.ਐੱਸ .ਪੀ. ਟਾਂਡਾ ਦਲਜੀਤ ਸਿੰਘ ਖੱਖ ਦੇ ਦੀ ਅਗਵਾਈ ਵਿੱਚ ਨਸ਼ੇ ਅਤੇ ਨਾਜਾਇਜ਼ ਸ਼ਰਾਬ ਖਿਲਾਫ ਵਿੱਢੀ ਮੁਹਿੰਮ ਤਹਿਤ ਟਾਂਡਾ ਪੁਲਿਸ ਨੇ ਇਕ ਔਰਤ ਨੂੰ ਭਾਰੀ ਮਾਤਰਾ ਵਿੱਚ ਚੂਰਾ ਪੋਸਤ ਅਤੇ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ | ਥਾਣਾ ਮੁਖੀ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਐੱਸ.ਆਈ. ਅਜੀਤ ਸਿੰਘ ਅਤੇ ਥਾਣੇਦਾਰ ਪਰਮਜੀਤ ਸਿੰਘ ਦੀ ਟੀਮ ਵੱਲੋ ਕਾਬੂ ਕੀਤੀ ਗਈ ਮੁਲਜ਼ਮ ਦੀ ਪਛਾਣ ਸ਼ੀਰਾ ਬਾਨੂ ਪਤਨੀ ਰਣਜੀਤ ਸਿੰਘ ਨਿਵਾਸੀ ਵਾਰਡ 3 ਮਿਆਣੀ ਦੇ ਰੂਪ ਵਿੱਚ ਹੋਈ ਹੈ | ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਟੀਮ ਜਦੋ ਪਿੰਡ ਪੁਲ ਪੁਖਤਾ ਮਿਆਣੀ ਮੋੜ ਨਜ਼ਦੀਕ ਗਸ਼ਤ ਦੌਰਾਨ ਮੌਜੂਦ ਸੀ | ਉਸ ਸਮੇ ਕਿਸੇ ਖਾਸ ਮੁਖਬਰ ਦੀ ਸੂਚਨਾ ਦੇ ਅਧਾਰ ਤੇ ਜਦੋ ਪੁਲਿਸ ਦੀ ਟੀਮ ਨੇ ਮਿਆਣੀ ਰੋਡ ਕਲੋਨੀ ਦੇ ਖਾਲੀ ਪਲਾਟਾਂ ਨਜ਼ਦੀਕ ਉਕਤ ਔਰਤ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ 10 ਕਿੱਲੋ ਚੂਰਾ ਪੋਸਤ ਅਤੇ ਨਾਜਾਇਜ਼ ਸ਼ਰਾਬ ਦੀਆਂ 40 ਬੋਤਲਾਂ ਬਰਾਮਦ ਕਰਕੇ ਉਸਦੇ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ


0 Comments