ਮੰਗਾ ਨੂੰ ਲੈਕੇ ਮੋਹਾਲੀ ਵਿਖੇ ਸੂਬਾ ਪੱਧਰੀ ਧਰਨਾ ਦੇਵੇਗੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ: ਸੂਬਾ ਪ੍ਰਧਾਨ ਸ਼ਰਮਾ

ਟਾਂਡਾ ਵਿੱਚ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਵਿੱਚ ਵਰਕਰਾਂ ਨੂੰ ਕੀਤਾ ਲਾਮਬੰਦ                                                                                             ਟਾਂਡਾ ਉੜਮੁੜ, 16 ਨਵੰਬਰ (ਵਰਿੰਦਰ ਪੰਡਿਤ) -  ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿਸਟਰਡ (26 )  ਜ਼ਿਲ੍ਹਾ ਹੁਸ਼ਿਆਰਪੁਰ ਦੀ ਇਕ ਜ਼ਿਲ੍ਹਾ ਪੱਧਰੀ ਮੀਟਿੰਗ ਸ਼ਿਮਲਾ ਪਹਾੜੀ  ਪਾਰਕ ਟਾਂਡਾ ਵਿਚ ਹੋਈ |  ਜ਼ਿਲ੍ਹਾ ਪ੍ਰਧਾਨ ਦਰਸ਼ਵੀਰ ਸਿੰਘ ਦੀ ਪ੍ਰਧਾਨਗੀ ਵਿਚ ਹੋਈ ਇਸ ਮੀਟਿੰਗ ਦੌਰਾਨ ਮੁੱਖ ਮਹਿਮਾਨਾਂ ਸੂਬਾ ਪ੍ਰਧਾਨ ਸੰਦੀਪ ਕੁਮਾਰ ਸ਼ਰਮਾ  ਅਤੇ ਸੂਬਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਖਰਲ ਨੇ ਜਥੇਬੰਦੀ ਦੀਆਂ ਮੰਗਾ ਦੇ ਹੱਕ ਵਿੱਚ ਅਵਾਜ ਬੁਲੰਦ ਕੀਤੀ  | ਮੀਟਿੰਗ ਵਿਚ ਜਥੇਬੰਦੀ ਵੱਲੋਂ ਐਲਾਨੇ ਗਏ 23   ਨਵੰਬਰ  ਵਿਭਾਗੀ ਮੁਖੀ ਜਲ ਸਪਲਾਈ ਅਤੇ ਸੈਨੀਟੇਸ਼ਨ  ਮੁਹਾਲੀ ਦਫਤਰ ਸਾਹਮਣੇ ਧਰਨੇ ਲਈ ਲਾਮਬੰਦ ਕੀਤਾ ਗਿਆ | ਜਿਸ ਵਿੱਚ ਇਨਲਿਸਟਮੈਂਟ ਨੂੰ ਬੰਦ ਕਰਵਾਉਣ ਅਤੇ ਐੱਚ. ਆਰ.ਐੱਮ. ਐੱਸ. ਸਾਈਟ ਤੇ ਐਂਟਰੀ ਕਰਵਾਉਣ ਆਦਿ ਲਈ ਅਵਾਜ ਬੁਲੰਦ ਕੀਤੀ ਜਾਵੇਗੀ | ਜਥੇਬੰਦੀ ਦੇ ਆਗੂਆਂ ਨੇ ਕਿਹਾ ਵਿਭਾਗ ਨੇ ਜਥੇਬੰਦੀ ਨੂੰ ਵਿਸ਼ਵਾਸ ਦੁਆਇਆ ਸੀ ਕਿ ਐੱਚ .ਆਰ. ਐੱਮ. ਐੱਸ. ਤੇ ਐਂਟਰੀ ਕੀਤੀ ਜਾਵੇਗੀ ਪਰ ਲੰਬਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਐਂਟਰੀ ਨਹੀਂ ਕੀਤੀ | ਇਸ ਲਈ ਵਰਕਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ |
ਇਸ ਲਈ ਸੂਬਾ ਕਮੇਟੀ ਦੀ ਕਾਲ ਤੇ ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਵਰਕਰਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ ਧਰਨੇ ਦੇ ਸਬੰਧ ਵਿੱਚ ਵਰਕਰਾਂ ਅਤੇ ਆਗੂਆਂ ਦੀਆਂ ਡਿਊਟੀਆਂ ਲਾਈਆਂ ਜਾ ਰਹੀਆਂ ਹਨ |   ਇਸ ਮੌਕੇ ਜ਼ਿਲ੍ਹਾ ਜਥੇਬੰਦੀ ਵਲੋਂ ਸੂਬਾ ਪ੍ਰਧਾਨ ਸ਼ਰਮਾ ਅਤੇ  ਸੂਬਾ ਜਨਰਲ ਸਕੱਤਰ  ਖਰਲ  ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਮੌਕੇਸੀਨੀਅਰ ਮੀਤ ਪ੍ਰਧਾਨ ਮਨਪ੍ਰੀਤ ਸਿੰਘ ,ਮੀਤ ਪ੍ਰਧਾਨ ਪ੍ਰਦੀਪ ਸਿੰਘ ਖੱਖ, ਰਣਦੀਪ ਸਿੰਘ ਧਨੋਆ, ਸੁਪਿੰਦਰ ਸਿੰਘ, ਗੁਰਪ੍ਰੀਤ ਸਿੰਘ ਸੈਣੀ,ਕਮਲਜੀਤ ਸਿੰਘ, ਸੁਸ਼ੀਲ ਸ਼ਰਮਾ, ਕੁਲਵਿੰਦਰ ਸਿੰਘ,ਮਹਿੰਦਰ ਸਿੰਘ, ਹਰਜੀਤ ਸਿੰਘ, ਮਨਦੀਪ ਸਿੰਘ, ਸੁਰਜੀਤ ਲਾਲ, ਰਣਜੀਤ ਸਿੰਘ, ਪ੍ਰਦੀਪ ਸਿੰਘ ਧੂਤਾ, ਆਸ਼ਿਕ ਕੁਮਾਰ, ਰਣਜੋਧ ਸਿੰਘ, ਬਲਕਾਰ ਸਿੰਘ, ਦਿਲਬਾਗ ਸਿੰਘ ਅਤੇ ਜਗੀਰ ਸਿੰਘ ਆਦਿ ਮੌਜੂਦ ਸਨ |

 

Post a Comment

0 Comments