ਕਿਸਾਨ ਅੰਦੋਲਨ ਤੋਂ ਵਾਪਿਸ ਆਕੇ ਮੌਤ ਦਾ ਸ਼ਿਕਾਰ ਹੋਏ ਕਿਸਾਨ ਦਾ ਸੈਂਕੜੇ ਨਮ ਅੱਖਾਂ ਦੀ ਮੌਜੂਦਗੀ ਵਿੱਚ ਕੀਤਾ ਗਿਆ ਅੰਤਿਮ ਸੰਸਕਾਰ.. ਟਾਂਡਾ ਉੜਮੁੜ, 28 ਦਸੰਬਰ (ਨਵਦੀਪ ਸਿੰਘ ) - ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਭਾਗ ਲੈਣ ਵਾਲੇ ਟਾਂਡਾ ਦੇ ਪਿੰਡ ਰੜਾ ਨਿਵਾਸੀ ਜਿਸ ਕਿਸਾਨ ਅਤੇ ਦੋਆਬਾ ਕਿਸਾਨ ਕਮੇਟੀ ਦੇ ਸਰਗਰਮ ਮੈਂਬਰ ਭੁਪਿੰਦਰ ਸਿੰਘ (43) ਪੁੱਤਰ ਮੋਹਨ ਸਿੰਘ ਦੀ ਮੌਤ ਹੋਈ ਸੀ ਉਸਦਾ ਅੱਜ ਸੈਂਕੜੇ ਨਮ ਅੱਖਾਂ ਦੀ ਮੌਜੂਦਗੀ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ | ਅੰਤਿਮ ਸੰਸਕਾਰ ਮੌਕੇ ਪਿੰਡ ਅਤੇ ਇਲਾਕਾ ਵਾਸੀਆਂ ਦੇ ਨਾਲ ਨਾਲ ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ, ਅਮਰਜੀਤ ਸਿੰਘ ਸੰਧੂ, ਲਖਵਿੰਦਰ ਸਿੰਘ ਲੱਖੀ, ਮਨਜੀਤ ਸਿੰਘ ਦਸੂਹਾ ਅਤੇ ਹੋਰ ਆਗੂ ਮੌਜੂਦ ਸਨ | ਇਸ ਦੌਰਾਨ ਕਿਸਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਪਰਿਵਾਰ ਦੀ ਮਦਦ ਲਈ ਆਪਣੇ ਨਿੱਜੀ ਫ਼ੰਡ ਵਿੱਚੋਂ ਇੱਕ ਲੱਖ ਰੁਪਏ ਦੇਣ ਦੀ ਗੱਲ ਆਖੀ | ਇਸ ਮੌਕੇ ਭੁਪਿੰਦਰ ਸਿੰਘ ਬੀਤੇ ਕੁਝ ਦਿਨਾਂ ਤੋਂ ਸਿੰਘੁ ਬਾਰਡਰ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਭਾਗ ਲੈ ਰਿਹਾ ਸੀ | ਬੀਤੀ ਸ਼ਾਮ ਜੱਥੇ ਨਾਲ ਵਾਪਿਸ ਆਉਂਦੇ ਸਮੇ ਉਸਦੀ ਹਾਲਤ ਅਚਾਨਕ ਵਿਗੜ ਗਈ ਬਾਅਦ ਵਿੱਚ ਉਸਦੀ ਮੌਤ ਹੋ ਗਈ | ਭੁਪਿੰਦਰ ਸਿੰਘ ਸੰਘਰਸ਼ ਕਰ ਰਹੀ ਦੋਆਬਾ ਕਿਸਾਨ ਕਮੇਟੀ ਦਾ ਸਰਗਰਮ ਮੈਂਬਰ ਸੀ |
--
advt.
0 Comments