ਭਾਰਤੀ ਰੈਡ ਕਰਾਸ ਸੋਸਾਇਟੀ ਦੇ ਵਾਈਸ ਚੇਅਰਮੈਨ ਅਵਿਨਾਸ਼ ਰਾਏ ਖੰਨਾ ਨੇ ਮਜ਼ਦੂਰਾਂ ਅਤੇ ਰਿਕਸ਼ਾ ਵਾਲਿਆਂ ਨੂੰ ਵੰਡੇ ਸਾਬਣ, ਸੈਨੇਟਾਈਜ਼ਰ ਅਤੇ ਮਾਸਕ

ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਕੀਤੇ ਜਾ ਰਹੇ ਹਨ ਸਮਾਜ ਭਲਾਈ ਦੇ ਕਾਰਜਾਂ ਦੀ ਕੀਤੀ ਸ਼ਲਾਘਾ
ਹੁਸ਼ਿਆਰਪੁਰ, 22 ਦਸੰਬਰ :
ਭਾਰਤੀ ਰੈਡ ਕਰਾਸ ਸੋਸਾਇਟੀ ਦੇ ਵਾਈਸ ਚੇਅਰਮੈਨ ਅਵਿਨਾਸ਼ ਰਾਏ ਖੰਨਾ ਨੇ ਅੱਜ ਲੇਬਰ ਚੌਕ ਘੰਟਾਘਰ ਅਤੇ ਟੈਲੀਫੋਨ ਐਕਸਚੇਂਜ ਦੇ ਸਾਹਮਣੇ ਖੜ੍ਹੇ ਹੋਣ ਵਾਲੇ 150 ਮਜ਼ਦੂਰਾਂ ਅਤੇ ਰਿਕਸ਼ੇ ਵਾਲਿਆਂ ਨੂੰ ਸਾਬਣ, ਸੈਨੇਟਾਈਜ਼ਰ, ਮਾਸਕ ਅਤੇ ਫਰੂਟੀਆਂ ਵੰਡੀਆਂ। ਇਸ ਦੌਰਾਨ ਉਨ੍ਹਾਂ ਨਾਲ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨਰੇਸ਼ ਗੁਪਤਾ ਵੀ ਮੌਜੂਦ ਸਨ।
ਅਵਿਨਾਸ਼ ਰਾਏ ਖੰਨਾ ਨੇ ਇਸ ਦੌਰਾਨ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਕੰਮਕਾਜ ਦੇ ਨਾਲ-ਨਾਲ ਆਪਣੀ ਸਿਹਤ ਦਾ ਵੀ ਧਿਆਨ ਰੱਖਣ। ਉਨ੍ਹਾਂ ਮਜ਼ਦੂਰਾਂ ਨੂੰ ਕੋਵਿਡ-19 ਤੋਂ ਬਚਾਅ ਸਬੰਧੀ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਦੱਸਿਆ ਅਤੇ ਉਨ੍ਹਾਂ ਨੂੰ ਹਮੇਸ਼ਾ ਮਾਸਕ ਪਹਿਨਣ ਦੀ ਹਦਾਇਤ ਵੀ ਦਿੱਤੀ। ਸ਼੍ਰੀ ਖੰਨਾ ਨੇ ਇਸ ਦੌਰਾਨ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੋਸਾਇਟੀ ਨੇ ਹਮੇਸ਼ਾ ਹੀ ਜ਼ਰੂਰਤਮੰਦ ਲੋਕਾਂ ਦੀ ਮਦਦ ਲਈ ਅੱਗੇ ਆਈ ਹੈ ਅਤੇ ਅਨੇਕਾਂ ਸਮਾਜ ਭਲਾਈ ਦੇ ਪ੍ਰੋਜੈਕਟ ਵੀ ਸੋਸਾਇਟੀ ਵਲੋਂ ਚਲਾਏ ਜਾ ਰਹੇ ਹਨ।
ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨਰੇਸ਼ ਗੁਪਤਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੀ ਅਗਵਾਈ ਵਿੱਚ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਮੌਜੂਦਾ ਸਮੇਂ ਵਿੱਚ ਚੱਲ ਰਹੇ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਬਚਾਅ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਭਾਰਤੀ ਰੈਡ ਕਰਾਸ ਸੋਸਾਇਟੀ ਦੇ ਵਾਈਸ ਚੇਅਰਮੈਨ ਅਵਿਨਾਸ਼ ਰਾਏ ਖੰਨਾ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹ ਕਿ ਉਹ ਹਮੇਸ਼ਾ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦੀ ਸਹਾਇਤਾ ਕਰਦੇ ਰਹਿੰਦੇ ਹਨ ਅਤੇ ਸਮੇਂ-ਸਮੇਂ ’ਤੇ ਸੋਸਾਇਟੀ ਦਾ ਹੌਂਸਲਾ ਵੀ ਵਧਾਉਂਦੇ ਹਨ।

 

Post a Comment

0 Comments