ਟਾਂਡਾ ਉੜਮੁੜ,11 ਜਨਵਰੀ ( ਨਵਦੀਪ ਸਿੰਘ ) - ਚੌਲਾਂਗ ਟੋਲ ਪਲਾਜ਼ਾ ਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਮੋਦੀ ਸਰਕਾਰ ਖ਼ਿਲਾਫ਼ ਲਾਇਆ ਗਿਆ ਧਰਨਾ ਅੱਜ 99 ਵੇਂ ਦਿਨ ਵੀ ਜਾਰੀ ਰਿਹਾ | ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਤਪਾਲ ਸਿੰਘ ਮਿਰਜ਼ਾਪੁਰ , ਬਲਬੀਰ ਸਿੰਘ ਸੋਹੀਆ ਦੀ ਅਗਵਾਈ ਵਿੱਚ ਹੋਏ ਇਸ ਧਰਨੇ ਦੌਰਾਨ ਅਮਰਜੀਤ ਸਿੰਘ ਕੁਰਾਲਾ, ਗੁਰਮਿੰਦਰ ਸਿੰਘ ਟਾਂਡਾ, ਰਣਜੀਤ ਸਿੰਘ ਬਾਜਵਾ ਅਤੇ ਹਰਨੇਕ ਸਿੰਘ ਆਦਿ ਬੁਲਾਰਿਆਂ ਨੇ ਖੇਤੀ ਕਾਨੂੰਨਾਂ ਅਤੇ ਇਨ੍ਹਾਂ ਨੂੰ ਲਿਆਉਣ ਵਾਲੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਆਖਿਆ ਕਿ ਉਨ੍ਹਾਂ ਦਾ ਸੰਘਰਸ਼ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਜਾਰੀ ਰਹੇਗਾ |
| ਕਿਸਾਨ ਵਿਰੋਧੀ ਮੋਦੀ ਸਰਕਾਰ ਨੂੰ ਅਖੀਰ ਅੰਨਦਾਤਿਆ ਦੇ ਸੰਘਰਸ਼ ਅੱਗੇ ਝੁਕਣਾ ਪਵੇਗਾ | ਉਨ੍ਹਾਂ ਆਖਿਆ ਦਿੱਲੀ ਵਿੱਚ ਦੇਸ਼ ਵਿਆਪੀ ਕਿਸਾਨ ਅੰਦੋਲਨ ਲਗਾਤਾਰ ਵੱਡਾ ਅਤੇ ਵਿਆਪਕ ਹੋ ਰਿਹਾ ਹੈ ਅਤੇ ਰੋਜ਼ਾਨਾ ਹਜ਼ਾਰਾਂ ਕਿਸਾਨ ਪੰਜਾਬ ਅਤੇ ਹੋਰਨਾਂ ਸੂਬਿਆਂ ਤੋਂ ਦਿੱਲੀ ਵੱਲ ਕੂਚ ਕਰ ਰਹੇ ਹਨ | ਅੱਜ ਪਿੰਡ ਮੂਨਕ ਖੁਰਦ ਦੀ ਸੰਗਤ ਵੱਲੋ ਲੰਗਰ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਪ੍ਰਿਤਪਾਲ ਸਿੰਘ, ਪ੍ਰਿਥਪਾਲ ਸਿੰਘ ਗੁਰਾਇਆ, ਸੁਖਵਿੰਦਰ ਸਿੰਘ ਮੂਨਕ, ਬਲਬੀਰ ਸਿੰਘ, ਹਰਭਜਨ ਸਿੰਘ ਰਾਪੁਰ, ਹਰਨੇਕ ਸਿੰਘ, ਸਰਬਜੀਤ ਮੋਮੀ, ਜਰਨੈਲ ਸਿੰਘ, ਗੁਰਦੀਪ ਸਿੰਘ, ਸਰਦੂਲ ਸਿੰਘ, ਜਗਜੀਤ ਸਿੰਘ, ਜਰਨੈਲ ਸਿੰਘ ਜੌੜਾ, ਮੱਸਾ ਸਿੰਘ ਟਾਹਲੀ, ਨਿਰਮਲ ਸਿੰਘ, ਮਲਕੀਤ ਸਿੰਘ, ਗਿਆਨ ਸਿੰਘ, ਰਤਨ ਸਿੰਘ, ਰਸ਼ਪਾਲ ਸਿੰਘ, ਵਿਵੇਕ ਸਿੰਘ, ਸੁਖਵੀਰ ਸਿੰਘ, ਪ੍ਰਗਟ ਸਿੰਘ, ਬਲਬੀਰ ਸਿੰਘ, ਹਰਜਿੰਦਰ ਸਿੰਘ ਆਦਿ ਮੌਜੂਦ ਸਨ |



0 Comments