ਚੌਲਾਂਗ ਟੋਲ ਪਲਾਜ਼ਾ ਧਰਨੇ ਦੇ 121 ਵੇਂ ਦਿਨ ਕਿਸਾਨਾਂ ਨੂੰ ਕੀਤਾ ਗਿਆ ਦਿੱਲੀ ਮੋਰਚੇ ਲਈ ਲਾਮਬੰਦ

 6 ਫਰਵਰੀ ਨੂੰ ਬਿਜਲੀ ਘਰ ਚੋਂਕ ਵਿੱਚ ਕੀਤਾ ਜਾਵੇਗਾ ਹਾਈਵੇਅ ਤੇ ਚੱਕਾ ਜਾਮ                                                                  ਟਾਂਡਾ ਉੜਮੁੜ, 2   ਫਰਵਰੀ ( ਨਵਦੀਪ ਸਿੰਘ ) - ਦੋਆਬਾ ਕਿਸਾਨ ਕਮੇਟੀ ਵੱਲੋ  ਚੌਲਾਂਗ ਟੋਲ ਪਲਾਜ਼ਾ ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਲਾਏ ਗਏ  ਧਰਨੇ  ਦੇ 121  ਵੇਂ ਦਿਨ ਕਿਸਾਨ ਆਗੂਆਂ ਨੇ ਇਲਾਕੇ ਦੇ ਕਿਸਾਨਾਂ ਦਿੱਲੀ ਮੋਰਚੇ ਲਈ ਲਾਮਬੰਦ ਕੀਤਾ ਹੈ |  ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਲਾਏ ਗਏ ਇਸ ਪੱਕੇ ਮੋਰਚੇ ਦੌਰਾਨ ਅੱਜ ਵੱਖ ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਜਾਹਿਰ  ਕਰਦੇ ਹੋਏ ਮੋਦੀ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕਿਸਾਨ ਆਗੂਆਂ ਪ੍ਰਿਤਪਾਲ ਸਿੰਘ, ਪ੍ਰਿਥਪਾਲ ਸਿੰਘ ਗੁਰਾਇਆ,  ਬਲਬੀਰ ਸਿੰਘ ਸੋਹੀਆ, ਅਮਰਜੀਤ ਸਿੰਘ, ਗੁਰਮਿੰਦਰ ਸਿੰਘ, ਰਤਨ ਸਿੰਘ, ਹਰਭਜਨ ਸਿੰਘ ਰਾਪੁਰ, ਹਰਨੇਕ ਸਿੰਘ  ਨੇ ਇਲਾਕੇ ਦੇ ਕਿਸਾਨਾਂ ਨੂੰ ਦਿੱਲੀ ਅੰਦੋਲਨ ਲਈ  ਵੱਡੀ ਗਿਣਤੀ ਵਿੱਚ ਪਿੰਡਾਂ ਵਿੱਚੋਂ ਇਕੱਠ ਕਰਕੇ ਦਿੱਲੀ ਜਾਣ ਦਾ ਹੋਕਾ ਦਿੱਤਾ |
 ਇਸ ਮੌਕੇ ਕਿਸਾਨ ਆਗੂਆਂ ਨੇ ਆਖਿਆ ਖੇਤੀ ਕਾਨੂੰਨਾਂ ਖ਼ਿਲਾਫ਼ ਸਾਂਝੇ ਕਿਸਾਨ ਮੋਰਚੇ ਵੱਲੋ ਵਿੱਢੇ ਗਏ ਦੇਸ਼ ਵਿਆਪੀ ਅੰਦੋਲਨ ਦੌਰਾਨ ਸਰਕਾਰ ਦੇ ਹਰੇਕ ਜਬਰ ਦਾ ਬੁਲੰਦ ਹੌਸਲਿਆਂ ਨਾਲ ਟਾਕਰਾ ਕੀਤਾ ਜਾਵੇਗਾ | ਉਨ੍ਹਾਂ ਆਖਿਆ ਮੋਦੀ ਸਰਕਾਰ ਦੀਆਂ ਸ਼ਾਂਤਮਈ ਕਿਸਾਨ ਅੰਦੋਲਨ ਨੂੰ ਫਿਰਕੂ ਰੰਗਤ ਦੇਣ ਦੇ ਨਾਪਾਕ ਮਨਸੂਬਿਆਂ ਦੀ ਪੋਲ ਖੁੱਲ ਚੁੱਕੀ ਹੈ | ਬਲਕਿ ਇਸਦੇ ਉਲਟੇ ਦੇਸ਼ ਦੇ ਕਿਸਾਨਾਂ ਵਿੱਚ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋਣ ਕਾਰਨ ਅੰਦੋਲਨ ਨੂੰ ਹੋਰ ਮਜ਼ਬੂਤੀ ਮਿਲੀ ਹੈ | ਉਨ੍ਹਾਂ ਆਖਿਆ ਦੇਸ਼ ਵਿਆਪੀ ਅੰਦੋਲਨ ਤਹਿਤ ਭਾਰਤ ਬੰਦ ਦੇ ਸੱਦੇ ਤੇ ਦੋਆਬਾ ਕਿਸਾਨ ਕਮੇਟੀ 6 ਫਰਵਰੀ ਨੂੰ ਹਾਈਵੇਅ ਤੇ ਬਿਜਲੀ ਘਰ ਚੌਂਕ ਨਜ਼ਦੀਕ ਸਵੇਰੇ 11 ਤੋਂ ਸ਼ਾਮ 4 ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ | ਇਸ ਦੌਰਾਨ ਕੇਂਦਰ ਸਰਕਾਰ ਵੱਲੋ ਨੌਜਵਾਨਾਂ ਅਤੇ ਪੱਤਰਕਾਰਾਂ ਤੇ ਕੀਤੇ ਜਬਰ ਖ਼ਿਲਾਫ਼ ਅਵਾਜ ਬੁਲੰਦ ਕਰਨ ਦੇ ਨਾਲ ਉਨ੍ਹਾਂ ਦੀ ਰਿਹਾਈ ਦੀ ਮੰਗ ਕੀਤੀ ਜਾਵੇਗੀ | ਇਸ ਮੌਕੇ  ਇਸ  ਰੋਸ ਧਰਨੇ ਵਿਚ ਦਲਵੀਰ ਸਿੰਘ, ਗੁਰਮੀਤ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਬਲਜੀਤ ਕੌਰ, ਜਸਕਰਨਪ੍ਰੀਤ ਕੌਰ, ਐਸ਼ਪ੍ਰੀਤ ਕੌਰ,  ਡਾ.ਰਣਜੀਤ ਸਿੰਘ,ਤਰਲੋਕ ਸਿੰਘ, ਸਤਨਾਮ ਸਿੰਘ, ਨਰਿੰਦਰ ਸਿੰਘ, ਕਿਰਪਾਲ ਸਿੰਘ, ਮਨਜੀਤ ਸਿੰਘ, ਹਰਲੀਨ ਕੌਰ, ਹਰਜੀਤ ਸਿੰਘ, ਜਸਪਾਲ ਸਿੰਘ, ਪਵਿੱਤਰ ਸਿੰਘ ਪਟਵਾਰੀ, ਤਰਲੋਚਨ ਸਿੰਘ, ਮਨਜੀਤ ਸਿੰਘ, ਜਗਜੀਤ ਸਿੰਘ, ਗੁਰਦੇਵ ਸਿੰਘ, ਮਲਕੀਅਤ ਸਿੰਘ,  ਸਵਰਨ ਸਿੰਘ, ਗੁਰਦੇਵ ਸਿੰਘ, ਸਰਦੂਲ ਸਿੰਘ, ਹਰਭਜਨ ਸਿੰਘ, ਸੁਖਵਿੰਦਰ ਸਿੰਘ,  ਬਲਵੀਰ ਸਿੰਘ, ਪਰਗਟ ਸਿੰਘ, ਸੁਖਵਿੰਦਰ ਸਿੰਘ ਜਹੂਰਾ, ਹਰਜਿੰਦਰ ਸਿੰਘ, ਸਾਧੂ ਸਿੰਘ, ਸਵਰਨ ਸਿੰਘ ਝੋਜੜਾ, ਰਤਨ ਸਿੰਘ ਕੰਧਾਲਾ ਸ਼ੇਖਾਂ, ਸੁਰਿੰਦਰ ਸਿੰਘ, ਮੱਘਰ ਸਿੰਘ, ਚੰਨਣ ਸਿੰਘ, ਗਿਆਨ ਸਿੰਘ,  ਬਲਕਾਰ ਸਿੰਘ, ਜੋਗਿੰਦਰ ਸਿੰਘ ਆਦਿ ਮੌਜੂਦ ਸਨ |  ਇਸ ਦੌਰਾਨ ਗੁਰਦੁਆਰਾ ਸਾਹਿਬ ਜਾਜਾ ਦੀਆਂ ਸੰਗਤਾਂ ਵੱਲੋਂ ਲੰਗਰ ਦੀ ਸੇਵਾ ਕੀਤੀ ਗਈ |

 

Post a Comment

0 Comments