ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਪਿਤਾ ਪੁੱਤਰ ਨੇ ਕੀਤੀ ਖੁਦਕਸ਼ੀ


 ਦਸੂਹਾ(ਨਵਦੀਪ ਸਿੰਘ):  ਪਿੰਡ ਮੁਹੱਦੀਪੁਰ  ਦੇ ਕਿਸਾਨ ਪਿਉ ਪੁੱਤਰ ਨੇ ਖੇਤੀ ਕਾਨੂੰਨਾਂ ਅਤੇ ਕਰਜ਼ੇ ਤੋਂ ਤੰਗ ਆਕੇ ਜਹਰੀਲੀ ਚੀਜ ਨਿਗਲ ਕੇ ਆਤਮ ਹੱਤਿਆ ਕਰ ਲਈ , ਮ੍ਰਿਤਿਕ ਕਿਸਾਨਾਂ ਦੀ ਪਛਾਣ ਨੰਬਦਰਾਰ ਜਗਤਾਰ ਸਿੰਘ ਪੁੱਤਰ ਗੁਰਦਿਆਲ ਸਿੰਘ ਅਤੇ ਉਸਦੇ ਪੁੱਤਰ ਕਿਰਪਾਲ ਸਿੰਘ ਦੇ ਰੂਪ ਵਿੱਚ ਹੋਈ ਹੈ | ਉਨ੍ਹਾਂ ਵੱਲੋ ਮਰਨ ਤੋਂ ਪਹਿਲਾਂ ਲਿਖੇ ਸੁਇਸਾਈਡ  ਨੋਟ ਵਿੱਚ ਲਿਖਿਆ ਗਿਆ ਹੈ ਮੋਦੀ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ ਅਤੇ ਕਿਸਾਨ ਦਿੱਲੀ ਦੇ ਬਾਰਡਰ ਤੇ ਧੱਕੇ ਖਾ ਰਹੇ ਹਨ ਅਤੇ ਸਰਕਾਰ ਕਿਸਾਨਾਂ ਨੂੰ ਬਰਬਾਦ ਕਰ ਰਹੀ ਹੈ ਇਸ ਦਾ ਜਿੰਮੇਵਾਰ ਮੋਦੀ ਸਰਕਾਰ ਹੈ ਅਤੇ ਕੈਪਟਨ ਸਰਕਾਰ ਨੇ ਕਰਜ਼ੇ ਮੁਆਫ ਨਹੀਂ ਕੀਤੇ ਸਾਡੀ ਇੱਕ ਏਕੜ ਦੀ ਜਮੀਨ ਹੈ ਸਾਡਾ ਕਰਜ਼ਾ ਵੀ ਮੁਆਫ ਨਹੀਂ ਹੋਇਆ ਅਸੀਂ ਇਸ ਲਈ ਆਤਮ ਹੱਤਿਆ ਕਰ ਰਹੇ ਹੈ


Post a Comment

0 Comments