ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੀ ਪ੍ਰਿੰਸੀਪਲ ਸਵਿੰਦਰ ਕੌਰ ਮੱਲੀ ਨੂੰ ਰਾਸ਼ਟਰੀ ਪੱਧਰ ਦਾ ਸਿੱਖਿਆ ਪਦਮ ਪੁਰਸਕਾਰ ਮਿਲਿਆ


ਟਾਂਡਾ ਉੜਮੁੜ,  5 ਅਕਤੂਬਰ (ਵਰਿੰਦਰ ) - ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਨੋਵਾਲ ਵੈਦ ਦੀ ਪ੍ਰਿੰਸੀਪਲ ਨੂੰ  ਰਾਸ਼ਟਰੀ ਪੱਧਰ ਦਾ ਸਿੱਖਿਆ ਪਦਮ ਪੁਰਸਕਾਰ ਮਿਲਿਆ ਹੈ |  ਆਲ ਇੰਡੀਆ ਪ੍ਰਿੰਸੀਪਲ ਐਸੋਸੀਏਸ਼ਨ ਵੱਲੋਂ ਚੰਡੀਗੜ੍ਹ ਵਿੱਚ ਆਯੋਜਿਤ 7 ਵੇਂ ਨੈਸ਼ਨਲ ਐਡਲੀਡ ਕਨਕਲੇਵ ਸਨਮਾਨ ਸਮਾਗਮ ਵਿੱਚ ਦੇਸ਼ ਭਰ ਦੇ ਪ੍ਰਿੰਸੀਪਲਾਂ ਨੇ ਹਿੱਸਾ ਲਿਆ। ਸਿੱਖਿਆ ਦੇ ਪ੍ਰਸਾਰ ਵਿੱਚ ਸ਼ਲਾਘਾਯੋਗ ਸੇਵਾਵਾਂ ਦੇਣ ਵਾਲੀ ਪ੍ਰਿੰਸੀਪਲ ਸਵਿੰਦਰ ਕੌਰ ਮੱਲੀ ਨੇ ਵਿਜ਼ਨਰੀ ਲੀਡਰਸ਼ਿਪ ਸ਼੍ਰੇਣੀ ਵਿੱਚ ਇਹ ਪੁਰਸਕਾਰ ਪ੍ਰਾਪਤ ਕੀਤਾ। ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਸੁਸਾਇਟੀ, ਝਾਰਖੰਡ ਦੇ ਅਹੁਦੇਦਾਰਾਂ ਅਤੇ ਸਕੂਲ ਦੇ ਸਮੂਹ ਸਟਾਫ ਨੇ ਪ੍ਰਿੰਸੀਪਲ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਹੈ। ਪ੍ਰਿੰਸੀਪਲ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਸਨਮਾਨ ਨੇ ਉਨ੍ਹਾਂ ਵਿੱਚ ਸਖਤ ਮਿਹਨਤ ਕਰਨ ਲਈ ਨਵੀਂ ਊਰਜਾ ਮਿਲੀ ਹੈ ।


 

Post a Comment

0 Comments