ਟਾਂਡਾ ਉੜਮੁੜ, 30 ਨਵੰਬਰ (ਨਵਦੀਪ ਸਿੰਘ )- ਜੰਗਲਾਤ, ਜੰਗਲੀ ਜੀਵ ਅਤੇ ਕਿਰਤ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਪਿੰਡ ਫਿਰੋਜ਼ ਰੌਲੀਆ ਵਿੱਚ ਹੋਏ ਸਮਾਗਮ ਦੌਰਾਨ ਵਿਕਾਸ ਕੰਮਾਂ ਲਈ ਗਰਾਂਟ ਭੇਟ ਕੀਤੀ | ਇਸ ਮੌਕੇ ਸੰਤੋਖ ਸਿੰਘ, ਸਾਬਕਾ ਸਰਪੰਚ ਬਲਦੇਵ ਸਿੰਘ, ਸਰਵਣ ਰਾਮ, ਜੋਗਿੰਦਰ ਸਿੰਘ ਗਿਲਜੀਆਂ ਅਤੇ ਇੰਡੀਅਨ ਓਵਰਸੀਜ਼ ਕਾਂਗਰਸ ਅਮਰੀਕਾ ਦੇ ਪ੍ਰਧਾਨ ਮੋਹਿੰਦਰ ਸਿੰਘ ਗਿਲਜੀਆਂ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ | ਇਸ ਦੌਰਾਨ ਗਿਲਜੀਆਂ ਨੇ ਪੰਜਾਬ ਨਿਰਮਾਣ ਸਕੀਮ ਤਹਿਤ 7 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਪੰਚਾਇਤ ਮੈਂਬਰਾਂ ਨੂੰ ਭੇਟ ਕਰਦੇ ਹੋਏ ਆਖਿਆ ਕਿ ਵਿਧਾਨ ਸਭਾ ਹਲਕਾ ਉੜਮੁੜ ਦੇ ਸਮੂਹ ਪਿੰਡਾਂ ਵਿੱਚ ਕਰੋੜਾਂ ਰੁਪਏ ਖਰਚ ਕਰਕੇ ਵਿਕਾਸ ਕੰਮ ਜੰਗੀ ਪੱਧਰ ਤੇ ਚੱਲ ਰਹੇ ਹਨ | ਉਨ੍ਹਾਂ ਦੱਸਿਆ ਕਿ ਬੇਟ ਇਲਾਕੇ ਦੀਆਂ ਸਮੂਹ ਸੜਕਾਂ ਦਾ ਨਿਰਮਾਣ ਕਰਵਾਇਆ ਗਿਆ ਹੈ ਅਤੇ ਅਧੂਰੇ ਪਏ ਨਿਰਮਾਣ ਕੰਮ ਵੀ ਜਲਦ ਮੁਕੰਮਲ ਕੀਤੇ ਜਾਣਗੇ | ਇਸ ਮੌਕੇ ਬਲਵਿੰਦਰ ਸਿੰਘ, ਦਸੌਧਾ ਸਿੰਘ,ਚਰਨ ਸਿੰਘ,ਬੱਗਾ ਸਿੰਘ, ਗੁਰਮੀਤ ਸਿੰਘ,ਮਹਿੰਦਰ ਸਿੰਘ, ਨਰਿੰਦਰ ਸਿੰਘ ਆਦਿ ਮੌਜੂਦ ਸਨ |
0 Comments