ਅੱਡਾ ਸਰਾਂ , 26 ਨਵੰਬਰ (ਨਵਦੀਪ ਸਿੰਘ)- ਜੰਗਲਾਤ, ਜੰਗਲੀ ਜੀਵ ਅਤੇ ਕਿਰਤ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਅੱਜ ਪਿੰਡ ਦਰੀਆ ਵਿੱਚ ਸੜਕ ਨਿਰਮਾਣ ਲਈ ਨੀਂਹ ਪੱਥਰ ਰੱਖਿਆ | ਇਸ ਮੌਕੇ ਮੈਂਬਰ ਐਕਸੀਅਨ ਮਨਜੀਤ ਸਿੰਘ ਜ਼ਿਲ੍ਹਾ ਪਰਿਸ਼ਦ ਜਸਵਿੰਦਰ ਕੌਰ ਨਰਵਾਲ, ਮਾਰਕੀਟ ਕਮੇਟੀ ਦੇ ਵਾਈਸ ਚੇਅਰਮੈਨ ਰਾਕੇਸ਼ ਵੋਹਰਾ, ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਦਮਨਦੀਪ ਸਿੰਘ ਬਿੱਲਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ | ਇਸ ਦੌਰਾਨ ਗਿਲਜੀਆਂ ਨੇ ਪਿੰਡ ਵਿੱਚ 26 ਲੱਖ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੀ ਸੜਕ ਦਾ ਨੀਂਹ ਪੱਥਰ ਰੱਖਦੇ ਹੋਏ ਆਖਿਆ ਕਿ ਵਿਧਾਨ ਸਭਾ ਹਲਕਾ ਉੜਮੁੜ ਦੇ ਸਮੂਹ ਪਿੰਡਾਂ ਵਿੱਚ ਕਰੋੜਾਂ ਰੁਪਏ ਖਰਚ ਕਰਕੇ ਵਿਕਾਸ ਕੰਮ ਅਤੇ ਸੜਕ ਨਿਰਮਾਣ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਉਹ ਲਗਤਾਰ ਪਿੰਡ ਪਿੰਡ ਜਾਕੇ ਲੋਕਾਂ ਦੀਆਂ ਲੋੜਾਂ ਮੁਤਾਬਿਕ ਵਿਕਾਸ ਕੰਮ ਕਰਵਾ ਰਹੇ ਹਨ ਅਤੇ ਮਿਸ਼ਨ ਵਿੱਚ ਕੋਈ ਵੀ ਪਿੰਡ ਵਿਕਾਸ ਤੋਂ ਵਾਂਝਾ ਨਹੀਂ ਰਹੇਗਾ | ਇਸ ਮੌਕੇ ਪੰਚਾਇਤ ਵੱਲੋ ਗਿਲਜੀਆਂ ਦਾ ਸਮਾਂ ਕੀਤਾ ਗਿਆ | ਇਸ ਮੌਕੇ ਨੰਬਰਦਾਰ ਅਮਰੀਕ ਸਿੰਘ, ਅਵਤਾਰ ਸਿੰਘ,ਹਰਭਜਨ ਸਿੰਘ, ਮਨਜੀਤ ਕੌਰ, ਪਰਮਜੀਤ ਸਿੰਘ, ਡਾ. ਬਲਵੰਤ ਸਿੰਘ,ਸਰੂਪ ਸਿੰਘ, ਮਲੂਕ ਸਿੰਘ, ਸਰਦੂਲ ਸਿੰਘ, ਭੁਪਿੰਦਰ ਸਿੰਘ, ਹਰਵਿੰਦਰ ਕੌਰ, ਪ੍ਰਭਜੋਤ ਸਿੰਘ, ਇੰਦਰਜੀਤ ਸਿੰਘ, ਡਾ. ਮਹਿੰਦਰ ਗਿੱਲ, ਜੇ.ਈ. ਬਲਦੇਵ ਰਾਜ ਆਦਿ ਮੌਜੂਦ ਸਨ |
0 Comments