ਸਿਲਵਰ ਓਕ ਇੰਟਨੈਸ਼ਨਲ ਸਕੂਲ ਟਾਂਡਾ ਵਿੱਚ ਸ਼ੁਰੂ ਹੋਇਆ ਸਲਾਨਾ ਇਨਾਮ ਵੰਡ ਸਮਾਰੋਹ

ਟਾਂਡਾ ( ਵਰਿੰਦਰ ) - ਇਲਾਕੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ, ਸ਼ਾਹਬਾਜ਼ਪੁਰ  ਵਿੱਚ ਸਾਲਾਨਾ ਇਨਾਮ ਵੰਡ ਸਮਾਰੋਹ ਸ਼ੁਰੂ ਹੋਇਆ|  ਸੰਸਥਾ ਦੇ ਚੇਅਰਮੈਨ ਅਤੇ ਉਘੇ ਸਮਾਜ ਸੇਵੀ ਸ. ਤਰਲੋਚਨ ਸਿੰਘ ਜੀ ਦੇ  ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਸ਼ੁਰੂ ਹੋਇਆ|  ਇਸ ਸਮਾਰੋਹ ਦੌਰਾਨ ਪੜ੍ਹਾਈ ਦੇ ਖੇਤਰ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ|  
ਪ੍ਰਿੰਸੀਪਲ ਰਾਕੇਸ਼ ਕੁਮਾਰ ਸ਼ਰਮਾ ਅਤੇ ਪ੍ਰਸਾਸ਼ਿਕ ਮੁਨੀਸ਼ਾ ਸੰਗਰ  ਨੇ ਇਸ ਸਮਾਗਮ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਸਾਲਾਨਾ ਇਨਾਮ ਵੰਡ ਸਮਾਰੋਹ ਦੋ ਪੜਾਵਾਂ ਵਿੱਚ ਕਰਵਾਇਆ ਜਾਵੇਗਾ| ਨਰਸਰੀ  ਤੋਂ ਲੈ ਕੇ ਦੂਜੀ ਕਲਾਸ ਤੱਕ ਦੇ ਵਿਦਿਆਰਥੀ ਜਿਨ੍ਹਾਂ ਨੇ ਪੜ੍ਹਾਈ ਦੇ ਖੇਤਰ ਵਿਚ ਵਧੀਆ ਪ੍ਰਦਰਸ਼ਨ ਕੀਤਾ ਉਨ੍ਹਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ| ਉਨ੍ਹਾਂ ਦੱਸਿਆ ਕਿ ਇਹ ਛੋਟੇ ਛੋਟੇ ਬੱਚਿਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਦੀ ਕਰੜੀ ਮਿਹਨਤ ਦਾ ਨਤੀਜਾ ਹੈ|  ਇਸ ਮੌਕੇ ਤੇ ਜੈਦੀਪ, ਪਿਤਾਂਸ਼, ਤ੍ਰਿਸ਼ਾ, ਮਾਇਰਾ, ਗੁਰ-ਫਤਹਿ, ਪੂਰਬੀ, ਪੂਰਬ  ਬਲਜੋਤ, ਸੀਰਤ, ਅਰਮਾਨ, ਜਪਲੀਨ, ਜਪਜੋਤ, ਗੁਰਬੀਰ, ਕੋਮਲ, ਅਨਹਦ, ਸਮ੍ਰਿਤੀ ਹੋਰ ਬੱਚਿਆਂ ਨੇ ਆਪਣੀ ਮਿਹਨਤ ਸਦਕਾ ਮੋਹਰੀ ਪੁਜੀਸ਼ਨਾਂ ਹਾਸਲ ਕੀਤੀਆਂ|
ਸਕੂਲ ਦੇ ਮੈਨੇਜਰ ਸ ਕਰਨਜੀਤ ਸਿੰਘ ਅਤੇ ਤਰਨ ਸੈਣੀ ਨੇ ਵੀ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਅਤੇ ਉਮੀਦ ਜਤਾਈ ਕਿ ਭਵਿੱਖ ਵਿਚ ਵੀ ਇਹ ਬੱਚੇ ਵੱਡੀਆਂ ਪ੍ਰਾਪਤੀਆਂ ਕਰਕੇ ਉੱਚੇ ਮੁਕਾਮ ਹਾਸਲ ਕਰਨਗੇ| ਇਸ ਮੌਕੇ ਤੇ ਜਗਬੰਧਨ ਸਿੰਘ,  ਬਿਕਰਮਜੀਤ ਸਿੰਘ ਭੇਲਾ,  ਅਮਰਜੀਤ ਕੌਰ ਸੈਣੀ, ਰਾਜਵਿੰਦਰ ਕੌਰ, ਰਾਜਬੀਰ ਕੌਰ,  ਵਿਸ਼ਾਲੀ,  ਬਲਜੀਤ ਕੌਰ, ਪਰਮਜੀਤ ਕੌਰ, ਕੁਲਵਿੰਦਰ ਕੌਰ, ਹਰਮਿੰਦਰ ਕੌਰ, ਪੂਜਾ ਰਾਣੀ, ਮਧੂ, ਗੁਰਪ੍ਰੀਤ, ਅਰਚਨਾ ਅਤੇ ਹੋਰ ਸਟਾਫ਼ ਮੌਜੂਦ ਸਨ|
2 Attachments
 

Post a Comment

0 Comments