ਟਾਂਡਾ ਉੜਮੁੜ,28 ਫਰਵਰੀ (ਵਰਿੰਦਰ ਪੰਡਿਤ) - ਨਾਨਕ ਸੋਚ ਵੈੱਲਫੇਅਰ ਸੁਸਾਇਟੀ ਵੱਲੋਂ ਪਿੰਡ ਅਵਾਨ ਘੋੜੇਸ਼ਾਹ ਵਿਖੇ ਅੱਖਾਂ ਦਾ ਅਤੇ ਮੈਡੀਕਲ ਚੈੱਕਅੱਪ ਕੈਂਪ 6 ਮਾਰਚ ਨੂੰ ਲਾਇਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਸੇਵਾਦਾਰ ਸਤਪਾਲ ਸਿੰਘ ਮੁਲਤਾਨੀ (ਰਿੱਚੀ ਟਰੈਵਲ ) ਨੇ ਦੱਸਿਆ ਕਿ ਸਰਦਾਰ ਜੋਗਿੰਦਰ ਸਿੰਘ ਮੁਲਤਾਨੀ ਅਤੇ ਸਰਦਾਰਨੀ ਮਹਿੰਦਰ ਕੌਰ ਦੀ ਯਾਦ ਵਿੱਚ ਪਿੰਡ ਦੇ ਸਕੂਲ ਵਿੱਚ ਇਹ ਕੈਂਪ ਸਵੇਰੇ 9.30 ਵਜੇ ਤੋਂ ਦੁਪਹਿਰ 2 ਵਜੇ ਤੱਕ ਲਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਮਾਡਰਨ ਹਸਪਤਾਲ ਜਲੰਧਰ, ਸ਼੍ਰੀਮੰਨ ਸੁਪਰ ਸਪੈਸ਼ਲਿਟੀ ਹਸਪਤਾਲ ਜਲੰਧਰ ਦੇ ਮਾਹਿਰ ਡਾਕਟਰਾ ਦੀ ਟੀਮ ਡਾ.ਹਰਮੀਤ ਪਾਲ ਸਿੰਘ,ਡਾ. ਅਨਮੋਲ ਸਿੰਘ ਰਾਏ, ਡਾ. ਅਮਿਤ ਗੁਪਤਾ, ਡਾ.ਐੱਸ.ਪੀ. ਭਾਟੀਆ ਸੇਵਾਵਾਂ ਦੇਣਗੇ |
ਇਸ ਮੌਕੇ ਦਵਾਈਆਂ ਦੇ ਨਾਲ ਨਾਲ ਵੱਖ ਵੱਖ ਤਰਾਂ ਦੇ ਮੈਡੀਕਲ ਟੈਸਟ ਵੀ ਮੁਫ਼ਤ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਮੌਕੇ ਖੂਨਦਾਨ ਕੈਂਪ ਵੀ ਲਾਇਆ ਜਾਵੇਗਾ | ਮੁਲਤਾਨੀ ਨੇ ਦੱਸਿਆ ਕਿ ਇਸ ਕੈਂਪ ਤੋਂ ਬਾਅਦ 20 ਮਾਰਚ ਨੂੰ ਸੁਸਾਇਟੀ ਵੱਲੋ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੋੜਵੰਦ ਲੜਕੀਆਂ ਦੇ ਅਨੰਦ ਕਾਰਜ ਵੀ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਜ ਸੇਵੀ ਕੰਮਾਂ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ |
0 Comments