ਦਸੂਹਾ : ਗੁਰੂ ਤੇਗ ਬਹਾਦਰ ਖਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਚ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਅਤੇ ਬੀ. ਐੱਡ ਦੂਜੇ ਸਮੈਸਟਰ ਦੇ ਵਿਦਿਆਰਥੀਆਂ ਵੱਲੋਂ ਬੀ. ਐੱਡ ਚੌਥੇ ਸਮੈਸਟਰ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ (ਸਾਇਓਨਾਰਾ) ਦਿੱਤੀ ਗਈ। ਇਸ ਇਨਾਮ ਵੰਡ ਸਮਾਰੋਹ ਵਿੱਚ ਯੂ. ਐਸ. ਏ. ਤੋਂ ਸੁਖਰਾਜ ਸਿੰਘ ਸੰਧੂ ਮੁੱਖ ਮਹਿਮਾਨ ਅਤੇ ਸੁਖਪਾਲ ਸਿੰਘ ਸੰਧੂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਕਾਲਜ ਦੇ ਪਿ੍ੰਸੀਪਲ ਡਾ. ਵਰਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਕਾਲਜ ਦੀਆਂ ਪ੍ਰਾਪਤੀਆਂ ਬਾਰੇ ਰਿਪੋਰਟ ਪੜ੍ਹੀ।ਉਨ੍ਹਾਂ ਚੌਥੇ ਸਮੈਸਟਰ ਦੇ ਕਾਲਜ ਤੋਂ ਵਿਦਾ ਹੋ ਰਹੇ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਦਾ ਆਸ਼ੀਰਵਾਦ ਦਿੱਤਾ ਅਤੇ ਆਉਣ ਵਾਲੇ ਸਮੇਂ ਹਰ ਤਰ੍ਹਾਂ ਦੀ ਸੰਭਵ ਮਦਦ ਕਰਨ ਦਾ ਵਾਅਦਾ ਕੀਤਾ।ਇਸ ਮੌਕੇ ਗੁਰੂ ਤੇਗ ਬਹਾਦਰ ਐਜੂਕੇਸ਼ਨਲ ਟ੍ਸਟ ਦੇ ਪ੍ਧਾਨ ਸ. ਜਸਬੀਰ ਸਿੰਘ ਰੰਧਾਵਾ, ਮੈਨੇਜਰ ਸ. ਗੁਰਪ੍ਰੀਤ ਸਿੰਘ ਚੀਮਾ, ਸਕੱਤਰ ਸ. ਭੁਪਿੰਦਰ ਸਿੰਘ ਰੰਧਾਵਾ, ਜੁਆਇੰਟ ਸਕੱਤਰ ਸ. ਪਰਸ਼ੋਤਮ ਸਿੰਘ, ਡੀਨ. ਡਾ. ਰੁਪਿੰਦਰ ਕੌਰ ਰੰਧਾਵਾ, ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ, ਵਾਈਸ ਪ੍ਰਿੰਸੀਪਲ ਸੰਦੀਪ ਕੌਰ ਬੋਸਕੀ ਅਤੇ ਰਾਜਿੰਦਰ ਕੌਰ ਸੈਣੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।


ਮੁੱਖ ਮਹਿਮਾਨ,ਵਿਸ਼ੇਸ਼ ਮਹਿਮਾਨ, ਪ੍ਰਿੰਸੀਪਲ ਅਤੇ ਕਮੇਟੀ ਮੈਂਬਰਾਂ ਵੱਲੋਂ ਕਾਲਜ ਵਿੱਚ ਸ਼ਾਨਦਾਰ ਪ੍ਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵੱਖ ਵੱਖ ਕੈਟਾਗਰੀਆਂ ਅਧੀਨ ਸਨਮਾਨਿਤ ਕੀਤਾ ਗਿਆ, ਜਿਸ ਵਿੱਚ ਅਕਾਦਮਿਕ ਤੌਰ ਤੇ ਵਧੀਆ 5 ਵਿਦਿਆਰਥੀ, ਹੋਣਹਾਰ ਜੀਟੀਬੀਅਨਸ 29 ਵਿਦਿਆਰਥੀ, ਜੀਟੀਬੀ ਦੇ ਚਮਕਦੇ ਸਿਤਾਰੇ 15 ਵਿਦਿਆਰਥੀ ਅਤੇ ਖੇਡਾਂ ਵਿੱਚ ਜੇਤੂ 3 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਸ. ਸੁਖਰਾਜ ਸਿੰਘ ਸੰਧੂ ਵਲੋਂ ਵਿਦਿਆਰਥੀਆਂ ਨੂੰ ਆਸ਼ੀਰਵਾਦ ਦੇਣ ਦੇ ਨਾਲ ਲੋੜਵੰਦ ਵਿਦਿਆਰਥੀਆਂ ਨੂੰ ਮਾਲੀ ਸਹਾਇਤਾ ਦੇਣ ਦਾ ਵਾਅਦਾ ਵੀ ਕੀਤਾ ਗਿਆ।ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਰੰਗ ਪੋ੍ਗਰਾਮ ਵੀ ਪੇਸ਼ ਕੀਤਾ ਗਿਆ। ਪੋ੍ਗਰਾਮ ਦੇ ਅੰਤ ਵਿੱਚ ਮੈਨੇਜਰ ਸ. ਗੁਰਪ੍ਰੀਤ ਸਿੰਘ ਚੀਮਾ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਕਾਲਜ ਦੇ ਇਤਿਹਾਸ ਬਾਰੇ ਵਿਸਥਾਰ ਵਿੱਚ ਚਾਨਣਾ ਪਾਇਆ ਗਿਆ।ਸਟੇਜ ਸਕੱਤਰ ਦੀ ਭੂਮਿਕਾ ਅਸਿਸਟੈਂਟ ਪ੍ਰੋਫੈਸਰ ਮਨਪ੍ਰੀਤ ਸਿੰਘ ਅਤੇ ਤਜਿੰਦਰ ਕੌਰ ਵਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਇਸ ਪੋ੍ਗਰਾਮ ਦੇ ਪ੍ਬੰਧਕੀ ਸਕੱਤਰ ਅਸਿਸਟੈਂਟ ਪ੍ਰੋਫੈਸਰ ਪ੍ਦੀਪ ਸਿੰਘ, ਤਜਿੰਦਰ ਕੌਰ, ਵਿਸਾਖਾ ਸ਼ਰਮਾ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
0 Comments