ਟਾਂਡਾ ਉੜਮੁੜ, 28 ਅਪ੍ਰੈਲ (ਵਰਿੰਦਰ ਸ਼ਰਮਾ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ ਵਿੱਚ ਸਨਮਾਨ ਸਮਾਗਮ ਦੌਰਾਨ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਦੌਰਾਨ ਮੁੱਖ ਮਹਿਮਾਨ ਸਕੂਲ ਦੇ ਡਾਇਰੈਕਟਰ ਜੀ.ਐੱਸ. ਮੁਲਤਾਨੀ ਨੇ ਵਿਗਿਆਨ ਮੇਲੇ ਵਿੱਚ ਭਾਗ ਲੈਕੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਦੂਜੀ ਤੋਂ ਦਸਵੀਂ ਕਲਾਸ ਦੇ ਸਾਰੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ | ਡਾਇਰੈਕਟਰ ਮੁਲਤਾਨੀ ਨੇ ਬੱਚਿਆਂ ਨੂੰ ਉੱਚੇ ਮੁਕਾਮ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ ਅਤੇ ਵਿਗਿਆਨ ਵਿਸ਼ੇ ਵਿੱਚ ਰੁਚੀ ਵਿਖਾਉਣ ਲਈ ਕਿਹਾ | ਇਸ ਮੌਕੇ ਐਕਟੀਵਿਟੀ ਕੋਆਰਡੀਨੇਟਰ ਸੁਜਾਤਾਛਾਬੜਾ ਅਤੇ ਸਟਾਫ ਮੈਂਬਰ ਮੌਜੂਦ ਸਨ |


0 Comments