GTB : ਜਨਣੀ NGO ਦੇ ਸਹਿਯੋਗ ਨਾਲ ਕਰਵਾਇਆ ਗਿਆ ਐਕਸਟੈਂਸ਼ਨ ਲੈਕਚਰ



 ਦਸੂਹਾ (ਵਰਿੰਦਰ ਸ਼ਰਮਾ) - ਗੁਰੂ ਤੇਗ ਬਹਾਦਰ ਖਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿੱਖੇ ਮਿਤੀ 05/05/2022 ਨੂੰ ਕਾਲਜ ਦੇ IQAC ਵਿਭਾਗ ਵਲੋਂ ਨਰੋਈ ਕੁੱਖ ਸਿਰਲੇਖ ਅਧੀਨ ਜਨਣੀ  NGO ਦੇ ਸਹਿਯੋਗ ਨਾਲ ਐਕਸਟੈਂਸ਼ਨ ਲੈਕਚਰ ਕਰਵਾਇਆ ਗਿਆ। ਜਨਣੀ NGO ਦੇ ਚੇਅਰਮੈਨ ਮੈਡਮ ਕਰਮਜੀਤ ਕੌਰ ਨੇ ਵਿਦਿਆਰਥੀਆਂ ਨੂੰ ਭਾਵਨਾਤਮਿਕ ਅਤੇ ਸਰੀਰਕ ਤੌਰ ਤੇ ਸਿਹਤਮੰਦ ਕਰਨ ਲਈ ਆਪਣੇ ਵਡਮੁੱਲੇ ਵਿਚਾਰ ਸਾਂਝੇ ਕੀਤੇ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ  ਗਲਤ ਸੰਗਤ ਅਤੇ ਨਸ਼ਿਆਂ ਦੀ ਲੱਤ ਕਾਰਣ ਨਵ ਵਿਆਹੇ ਜੋੜੇ ਬਾਂਝਪਨ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਮੇਂ ਸਿਰ ਜੇ ਹੁਣ ਵੀ ਇਸ ਬਾਰੇ ਧਿਆਨ ਨਾ ਦਿੱਤਾ ਗਿਆ ਤਾਂ ਨਤੀਜੇ ਬਹੁਤ ਗੰਭੀਰ ਹੋਣਗੇ। ਕਾਲਜ ਦੇ ਪ੍ਰਿੰਸੀਪਲ ਡਾ. ਵਰਿੰਦਰ ਕੌਰ ਜੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਨਾਉਣ ਉਪਰ ਜੋਰ ਦਿੱਤਾ। ਉਨ੍ਹਾਂ ਮੈਡਮ ਕਰਮਜੀਤ ਕੌਰ ਜੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅੱਜ ਦੇ ਸਮੇਂ ਵਿੱਚ ਉਨ੍ਹਾਂ ਵਲੋਂ ਦਿੱਤਾ ਗਿਆਨ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ। ਅੰਤ ਵਿੱਚ ਕਾਲਜ ਦੇ ਈਕੋ ਕਲੱਬ ਵਲੋਂ ਆਏ ਹੋਏ ਮਹਿਮਾਨਾਂ ਨੂੰ ਗਮਲੇ ਅਤੇ ਬੂਟੇ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਸੰਦੀਪ ਕੌਰ ਬੋਸਕੀ,  ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Post a Comment

0 Comments