ਦਸੂਹਾ:ਭਾਰਤੀ ਸੰਵਿਧਾਨ ਦੇ ਆਰਟੀਕਲ 39-A ਅਨੁਸਾਰ ਪਛੜੀਆਂ ਸ਼ੇ੍ਣੀਆਂ ਜਿਵੇਂ ਅਨੁਸੂਚਿਤ ਜਾਤੀਆਂ ਅਤੇ ਕਬੀਲੇ, ਔਰਤਾਂ,ਬੱਚੇ, ਉਦਯੋਗਿਕ ਕਰਮਚਾਰੀ ਅਤੇ ਸਲਾਨਾ ਤਿੰਨ ਲੱਖ ਤੋਂ ਘੱਟ ਆਮਦਨ ਵਾਲੇ ਵਿਅਕਤੀ ਆਦਿ ਨੂੰ ਮੁਫਤ ਕਾਨੂੰਨੀ ਸੇਵਾਵਾਂ ਦੇਣ ਦਾ ਪ੍ਬੰਧ ਹੈ,ਤਾਂ ਕਿ ਆਰਥਿਕ ਤੌਰ ਤੇ ਕਮਜ਼ੋਰ ਵਿਅਕਤੀ ਨੂੰ ਵੀ ਇਨਸਾਫ਼ ਮਿਲ ਸਕੇ। ਗੁਰੂ ਤੇਗ ਬਹਾਦਰ ਖਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿੱਖੇ ਭਾਰਤ ਵਿੱਚ ਮੁਫ਼ਤ ਕਾਨੂੰਨੀ ਸੇਵਾਵਾਂ ਦੇਣ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਨਾਲ ਸੰਬੰਧਿਤ ਪੋਸਟਰ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਕਾਜਲ ਨਾਂਗਲੂ ਰੋਲ' ਨੰਬਰ 134 ਨੇ ਪਹਿਲਾ, ਸੰਯੋਗਿਤਾ ਕੁਮਾਰੀ ਰੋਲ ਨੰਬਰ 77 ਨੇ ਦੂਜਾ ਅਤੇ ਮੇਘਨਾ ਰੋਲ ਨੰਬਰ 38 ਅਤੇ ਰੀਤਾਂਸ਼ੀ ਰੋਲ ਨੰਬਰ 175 ਨੇ ਸਾਂਝੇ ਰੂਪ ਵਿੱਚ ਤੀਜਾ ਸਥਾਨ ਹਾਸਿਲ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ ਵਰਿੰਦਰ ਕੌਰ, ਵਾਈਸ ਪ੍ਰਿੰਸੀਪਲ ਸੰਦੀਪ ਕੌਰ ਬੋਸਕੀ ਅਤੇ ਸਟਾਫ ਦੁਆਰਾ ਇਸ ਮੁਕਾਬਲੇ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਇਨਾਮ ਅਤੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।



0 Comments