ਗੁਰੂ ਤੇਗ ਬਹਾਦਰ ਖਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਮਨਾਇਆ ਗਿਆ ਵਣ ਮਹਾਂਉਤਸਵ

ਦਸੂਹਾ : ਗੁਰੂ ਤੇਗ ਬਹਾਦਰ ਖਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿੱਖੇ ਡਾ. ਮੋਹਿੰਦਰ ਸਿੰਘ ਰੰਧਾਵਾ ਜੀ ਦੀ ਯਾਦ ਨੂੰ ਸਮਰਪਿਤ 73ਵਾਂ ਵਣ-ਮਹਾਂਉਤਸਵ ਮਿਤੀ 30/07/2022 ਤੋਂ 5/08/2022 ਤੱਕ ਪ੍ਰਿੰਸੀਪਲ ਡਾ. ਵਰਿੰਦਰ ਕੌਰ ਦੀ ਯੋਗ ਅਗਵਾਈ ਹੇਠ ਸਫਲਤਾਪੂਰਵਕ ਮਨਾਇਆ ਗਿਆ। ਵਣ-ਮਹਾਂਉਤਸਵ ਦਾ ਆਰੰਭ  30/07/2022 ਨੂੰ ਦਸੂਹਾ ਹਲਕੇ ਦੇ ਡਵਿਜਨਲ ਫੌਰੈਸਟ ਆਫੀਸਰ ਅੰਜਨ ਸਿੰਘ ਜੀ ਦੁਆਰਾ ਕਾਲਜ ਵਿੱਚ ਛਾਂਦਾਰ ਪੌਦੇ ਲਗਾ ਕੇ ਕੀਤਾ ਗਿਆ। ਦੂਜੇ ਦਿਨ ਮਿਤੀ 31/07/2022 ਨੂੰ ਵਾਤਾਵਰਣ ਸੰਭਾਲ ਵਿਸ਼ੇ ਨਾਲ ਸੰਬੰਧਿਤ ਇੰਟਰਾ ਸਕੂਲ ਪੋਸਟਰ ਅਤੇ ਪ੍ਸ਼ਨੋਤਰੀ ਮੁਕਾਬਲੇ ਕਰਵਾਏ ਗਏ। ਤੀਜੇ ਦਿਨ ਕਾਲਜ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਮੌਸਮੀ ਸਬਜੀਆਂ ਲਗਾਈਆਂ ਗਈਆਂ। ਵਣ-ਮਹਾਂਉਤਸਵ ਦੇ ਚੌਥੇ ਦਿਨ ਇੰਟਰਾ ਸਕੂਲ ਪੋਸਟਰ ਅਤੇ ਪ੍ਸ਼ਨੋਤਰੀ ਮੁਕਾਬਲਿਆਂ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ਉੱਤੇ ਰਹਿਣ ਵਾਲੇ ਵਿਦਿਆਰਥੀਆਂ ਵਿੱਚ ਕਾਲਜ ਕੈਂਪਸ ਵਿੱਚ ਇੰਟਰ ਸਕੂਲ ਪੋਸਟਰ ਅਤੇ ਪ੍ਸ਼ਨੋਤਰੀ ਮੁਕਾਬਲੇ ਕਰਵਾਏ ਗਏ।
ਪੰਜਵੇਂ ਦਿਨ ਮਿਤੀ 03/08/2022 ਨੂੰ ਕਾਲਜ ਦੁਆਰਾ ਗੋਦ ਲਏ ਗਏ ਪਿੰਡ ਹਮਜਾ ਦੀ ਸੜਕ ਦੇ ਦੋਵੇਂ ਪਾਸੇ, ਗੁਰੂਦੁਆਰਾ ਸਾਹਿਬ ਅਤੇ ਸਰਕਾਰੀ ਸਕੂਲ ਵਿੱਚ ਫਲਦਾਰ ਅਤੇ ਛਾਂਦਾਰ ਪੌਦੇ ਲਗਾਏ ਗਏ। ਸਕੂਲ ਵਿੱਚ ਵਿਦਿਆਰਥੀਆਂ ਨੂੰ ਕਾਪੀਆਂ ਅਤੇ ਪੈਂਸਲਾਂ ਵੀ ਤਕਸੀਮ ਕੀਤੀਆਂ ਗਈਆਂ। ਪਿੰਡ ਹਮਜਾ ਦੇ ਵਸਨੀਕ ਕਾਲਜ ਕਮੇਟੀ ਦੇ ਮੈਨੇਜਰ ਸ. ਗੁਰਪ੍ਰੀਤ ਸਿੰਘ ਚੀਮਾ ਵਲੋਂ ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਲਈ ਦੁਪਿਹਰ ਦੇ ਖਾਣੇ ਦਾ ਵਧੀਆ ਪ੍ਬੰਧ ਕੀਤਾ ਗਿਆ।ਪਿੰਡ ਦੇ ਸਰਪੰਚ ਮੋਹਿੰਦਰ ਰਾਮ ਅਤੇ ਸਮੂਹ ਪੰਚਾਇਤ ਵੱਲੋਂ ਕਾਲਜ ਦੁਆਰਾ ਕੀਤੇ ਯੋਗਦਾਨ ਲਈ ਧੰਨਵਾਦ ਕੀਤਾ ਗਿਆ ਅਤੇ। ਛੇਵੇਂ ਦਿਨ ਕਾਲਜ ਕੈਂਪਸ ਵਿੱਚ ਸਵਛਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਸੈਕਟਰੀ ਨੈਪਕਿਨ ਵੈੰਡਿੰਗ ਅਤੇ ਇਨਸੀਨੇਟਰ ਮਸ਼ੀਨਾਂ ਲਗਾਈਆਂ ਗਈਆਂ। ਵਣ-ਮਹਾਂਉਤਸਵ ਦੇ ਆਖਰੀ ਦਿਨ ਮਿਤੀ 5/08/2022 ਨੂੰ ਪੰਜਾਬ ਸੰਗੀਤ ਨਾਟਕ ਅਕਾਦਮੀ ਚੰਡੀਗੜ੍ਹ ਦੇ ਉਪ ਪ੍ਰਧਾਨ ਸ. ਨਿਰਮਲ ਸਿੰਘ ਜੌੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।  ਉਨ੍ਹਾਂ ਦੇ ਨਾਲ ਗੁਰਨਾਮ ਸਿੰਘ ਜਨਰਲ ਸਕੱਤਰ 'ਪੋ੍ਫੈਸਰ ਮੋਹਨ ਸਿੰਘ ਇੰਟਰਨੈਸ਼ਨਲ ਮੇਲਾ' ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਗੁਰੂ ਤੇਗ ਬਹਾਦਰ ਐਜੂਕੇਸ਼ਨਲ ਟ੍ਸਟ ਦੇ ਪ੍ਧਾਨ ਸ. ਜਸਬੀਰ ਸਿੰਘ ਰੰਧਾਵਾ, ਮੈਨੇਜਰ ਸ. ਗੁਰਪ੍ਰੀਤ ਸਿੰਘ ਚੀਮਾ, ਡਿਪਟੀ ਮੈਨੇਜਰ ਸ.ਦੀਪਗਗਨ ਸਿੰਘ ਗਿੱਲ, ਸਕੱਤਰ ਸ. ਭੁਪਿੰਦਰ ਸਿੰਘ ਰੰਧਾਵਾ, ਜੁਆਇੰਟ ਸਕੱਤਰ ਸ. ਪ੍ਰਸ਼ੋਤਮ ਸਿੰਘ ਦੇਵੀਦਾਸ, ਜੀ.ਟੀ.ਬੀ. ਖਾਲਸਾ ਕਾਲਜ ਫਾਰ  ਵੂਮੈਨ ਦੇ ਡੀਨ ਡਾ. ਰੁਪਿੰਦਰ ਕੌਰ ਰੰਧਾਵਾ, ਖਾਲਸਾ ਕਾਲਜ ਫਾਰ ਵੂਮੈਨ ਦੇ ਪ੍ਰਿੰਸੀਪਲ ਨਰਿੰਦਰ ਕੌਰ ਘੁੰਮਣ, ਜੀ.ਟੀ.ਬੀ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਪ੍ਰੋਗਰਾਮ ਦਾ ਆਗਾਜ਼ ਕਾਲਜ ਸ਼ਬਦ ਨਾਲ ਕੀਤਾ ਗਿਆ। ਕਾਲਜ ਦੇ ਅਸਿਸਟੈਂਟ ਪ੍ਰੋਫੈਸਰ  ਡਾ. ਰੰਜੂ ਬਾਲਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ 30 ਜੁਲਾਈ ਤੋਂ 5 ਅਗਸਤ ਤੱਕ ਚੱਲੇ ਵਣ-ਮਹਾਂਉਤਸਵ ਦੀ ਰਿਪੋਰਟ ਪੜੀੵ। ਡਾ. ਨਿਰਮਲ ਜੌੜਾ ਜੀ ਨੇ ਡਾ. ਮੋਹਿੰਦਰ ਸਿੰਘ ਰੰਧਾਵਾ ਜੀ ਦੇ ਜੀਵਨ ਅਤੇ ਵਾਤਾਵਰਣ ਸੰਭਾਲ ਲਈ ਕੀਤੇ ਕਮਾਂ ਬਾਰੇ ਜਿੱਥੇ ਵਿਸਥਾਰਪੂਰਵਕ ਚਾਨਣਾ ਪਾਇਆ ਉੱਥੇ ਆਪਣੇ ਜੀਵਨ ਬਾਰੇ ਵੀ ਸਭ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮੋਬਾਈਲ ਦੀ ਜਿਆਦਾ ਵਰਤੋਂ ਦੀ ਥਾਂ ਜਿਆਦਾ ਸਮਾਂ ਆਪਣੇ ਮਿੱਤਰਾਂ ਨਾਲ ਅਤੇ ਕੁਦਰਤ ਦੀ ਸੰਭਾਲ ਲਈ ਗੁਜ਼ਾਰਨ ਦੀ ਪੇ੍ਰਨਾ  ਦਿੱਤੀ। ਉਨ੍ਹਾਂ ਨੇ ਆਪਣੇ ਵਿਦਿਆਰਥੀ ਜੀਵਨ ਦੇ ਤਜਰਬਿਆਂ ਨੂੰ ਵਿਦਿਆਰਥੀਆਂ ਨਾਲ ਸਾਂਝਾ ਕੀਤਾ। ਕਾਲਜ ਕੈਂਪਸ ਵਿੱਚ ਹੋਏ ਪੋਸਟਰ ਮੇਕਿੰਗ ਮੁਕਾਬਲਿਆਂ ਵਿੱਚ ਡੀ.ਏ.ਵੀ. ਸੀ. ਸੈਕੰ. ਸਕੂਲ ਦਸੂਹਾ ਦੇ ਮੈਥਿਊ ਨੇ ਪਹਿਲਾ, ਸੈਂਟ ਸੋਲਜਰ ਡੀਵਾਈਨ ਪਬਲਿਕ ਸਕੂਲ ਗੜਦੀਵਾਲਾ ਦੀ ਜਸਲੀਨ ਕੌਰ ਨੇ ਦੂਜਾ ਅਤੇ ਗੁਰੂ ਤੇਗ ਬਹਾਦਰ ਖਾਲਸਾ ਸੀ. ਸੈ. ਸਕੂਲ ਦਸੂਹਾ ਦੀ ਰਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ।
ਕੁਇਜ ਮੁਕਾਬਲਿਆਂ ਵਿੱਚ ਡੀ.ਏ.ਵੀ. ਸੀਨੀ. ਸੈਕੰ. ਸਕੂਲ ਦਸੂਹਾ ਨੇ ਪਹਿਲਾ, ਗੁਰੂ ਤੇਗ ਬਹਾਦਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਦੂਜਾ ਅਤੇ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉਸਮਾਨ ਸ਼ਹੀਦ ਨੇ ਤੀਜਾ ਸਥਾਨ ਹਾਸਿਲ ਕੀਤਾ। ਜੇਤੂ ਰਹੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਨਿਰਮਲ ਸਿੰਘ ਜੌੜਾ, ਕਾਲਜ ਪ੍ਰਿੰਸੀਪਲ ਡਾ. ਵਰਿੰਦਰ ਕੌਰ ਅਤੇ ਸਮੂਹ ਕਮੇਟੀ ਮੈਂਬਰ ਸਾਹਿਬਾਨਾਂ ਵਲੋਂ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਪੋ੍ਗਰਾਮ ਦੇ ਅੰਤ ਵਿੱਚ ਪਿ੍ੰਸੀਪਲ ਡਾ. ਵਰਿੰਦਰ ਕੌਰ ਜੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਡਾ. ਨਿਰਮਲ ਜੌੜਾ ਜੀ ਦੇ ਦੱਸੇ ਹੋਏ ਤਜਰਬਿਆਂ ਤੋਂ ਸੇਧ ਲੈਣ ਦੀ ਤਾਕੀਦ ਕੀਤੀ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਸੰਦੀਪ ਕੌਰ ਬੋਸਕੀ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

 

Post a Comment

0 Comments