ਟਾਂਡਾ ਉੜਮੁੜ, 11 ਜੁਲਾਈ (ਵਰਿੰਦਰ ਸ਼ਰਮਾ) - ਸਾਉਣ ਦੇ ਮਹੀਨੇ ਮਨਾਏ ਜਾਣ ਵਾਲੇ ਤਿਉਹਾਰਾਂ ਵਿਚ ਤੀਆਂ ਦਾ ਵਿਸ਼ੇਸ਼ ਮਹੱਤਵ ਹੈ। ਇਸੇ ਪ੍ਰਸੰਗ ਵਿਚ ਫ਼ਤਿਹ ਅਕੈਡਮੀ ਟਾਂਡਾ ਵਿਖੇ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ। ਪ੍ਰਿੰਸੀਪਲ ਦਲਜੀਤ ਕੌਰ ਅਤੇ ਉੱਪ ਪ੍ਰਿੰਸੀਪਲ ਸੰਦੀਪ ਕੌਰ ਦੀ ਅਗਵਾਈ ਵਿੱਚ ਮਨਾਏ ਗਏ ਇਸ ਤਿਉਹਾਰ ਦੌਰਾਨ ਪ੍ਰਬੰਧਕ ਟੀਮ ਵਿਚੋਂ ਤਜਿੰਦਰ ਸਿੰਘ ਢਿੱਲੋਂ, ਸੁਖਨਿੰਦਰ ਸਿੰਘ ਕਲੋਟੀ, ਤਰਨਜੀਤ ਸਿੰਘ, ਪਰਮਿੰਦਰ ਸਿੰਘ ਤੇ ਅਮਜ਼ਦ ਅਲੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਜਿੱਥੇ ਵਿਦਿਆਰਥੀਆਂ ਨੂੰ ਧੀਆਂ ਨਾਲ ਸਬੰਧਤ ਸੱਭਿਆਚਾਰਕ ਅਤੇ ਇਤਿਹਾਸਕ ਜਾਣਕਾਰੀ ਪ੍ਰਦਾਨ ਕੀਤੀ ਗਈ। ਸੱਭਿਆਚਾਰਕ ਪ੍ਰੋਗਰਾਮ ਦੇ ਨਾਲ ਨਾਲ ਵਿਦਿਆਰਥੀਆਂ ਦੇ ਮਹਿੰਦੀ ਅਤੇ ਦਸਤਾਰਬੰਦੀ ਦੇ ਮੁਕਾਬਲੇ ਵੀ ਕਰਵਾਏ ਗਏ। ਮਹਿੰਦੀ ਦੇ ਮੁਕਾਬਲਿਆਂ ਵਿੱਚ ਹਰਨੂਰ ਢਿੱਲੋਂ ਨੇ ਪਹਿਲਾ, ਪ੍ਰਿਆ ਨੇ ਦੂਜਾ, ਅਤੇ ਅਨੁਸ਼ਕਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਇਸੇ ਤਰ੍ਹਾਂ ਦਸਤਾਰਬੰਦੀ ਮੁਕਾਬਲਿਆਂ ਵਿੱਚ ਹਰਸਿਮਰਨ ਸਿੰਘ ਨੇ ਪਹਿਲਾ, ਗੁਰ ਅਰਪਨ ਸਿੰਘ ਨੇ ਦੂਜਾ ਅਤੇ ਅਭਿਸ਼ੇਕ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਮੁੱਖ ਮਹਿਮਾਨਾਂ ਵਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਦੌਰਾਨ ਵਿਦਿਆਰਥੀਆਂ ਨੇ ਗਿੱਧਾ ਭੰਗੜਾ ਪੇਸ਼ ਕਰਨ ਦੇ ਨਾਲ ਨਾਲ ਹੋਰ ਵੀ ਸੰਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ | ਪ੍ਰਿੰਸੀਪਲ ਦਲਜੀਤ ਕੌਰ ਨੇ ਮੁੱਖ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਤੀਆਂ ਦੀ ਵਧਾਈ ਦਿੱਤੀ। ਇਸ ਮੌਕੇ ਵਿਦਿਆਰਥੀਆਂ ਤੋਂ ਇਲਾਵਾ ਫਤਿਹ ਅਕੈਡਮੀ ਦੇ ਸਟਾਫ ਮੈਂਬਰ ਸੁਖਜਿੰਦਰ ਕੌਰ, ਬਲਜੀਤ ਕੌਰ, ਨਵਪ੍ਰੀਤ ਕੌਰ, ਗੁਰਜਿੰਦਰ ਕੌਰ, ਸਿਮਰਨਜੀਤ ਕੌਰ, ਬਲਕਰਨ ਸਿੰਘ, ਪੂਜਾ ਸੈਣੀ, ਨੀਤੀ ਸਚਦੇਵਾ ਵੀ ਮੌਜ਼ੂਦ ਸਨ।

.jpg)

0 Comments