ਮਾਨਯੋਗ ਸ਼੍ਰੀਮਤੀ ਅਮਰਜੋਤ ਭੱਟੀ, ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਜੀਆਂ ਦੀ ਅਗਵਾਈ ਹੇਠ ਸ਼੍ਰੀਮਤੀ ਅਪਰਾਜਿਤਾ ਜੋਸ਼ੀ, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਜੀਆਂ ਵਲੋਂ ਅੱਜ ਮਿਤੀ 27.09.2022 ਨੂੰ ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਵਿਖੇ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੈਡੀਕਲ ਕੈਂਪ ਦੌਰਾਨ ਸਿਵਲ ਹਸਪਤਾਲ ਦੀ ਮੈਡੀਕਲ ਟੀਮ ਡਾ. ਸੰਤੋਖ, ਡਾ. ਗਗਨਦੀਪ, ਡਾ.ਬਲਜੀਤ ਕੌਰ ਵਲੋਂ ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਵਿੱਚ ਬੰਦ ਹਵਾਲਾਤੀਆ ਤੇ ਕੈਦੀਆਂ ਦਾ ਫਰੀ ਚੈਕਅੱਪ ਕੀਤਾ ਗਿਆ ਜਿਵੇ ਕਿ ਚਮੜੀ ਦੇ ਰੋਗ, ਅੱਖਾਂ ਦਾ ਚੈਕਅੱਪ, ਬੁਖਾਰ, ਖਾਂਸੀ, ਜੁਕਾਮ, ਅੱਖਾਂ ਦੇ ਰੋਗਾਂ, ਹੱਡੀਆ, ਦੰਦਾਂ, ਮਾਨਸਿਕ ਰੋਗਾਂ ਦੇ ਮਾਹਿਰ ਅਤੇ ਗਾਇਨੀਕੋਸੋਜਿਸਟ ਅਤੇ ਹੋਰ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਵਲੋਂ ਚੈਕਅੱਪ ਕੀਤਾ ਗਿਆ। ਡਾਕਟਰਾਂ ਦੀ ਟੀਮ ਵਲੋਂ ਚੈਕਅੱਪ ਦੌਰਾਨ ਹਵਾਲਾਤੀਆਂ ਤੇ ਕੈਦੀ ਮਰੀਜ਼ਾ ਨੂੰ ਮੁਫਤ ਦਵਾਈਆਂ ਵੀ ਮੁਹੱਇਆ ਕੀਤੀਆ ਗਈਆ। ਇਸ ਮੈਡੀਕਲ ਕੈਂਪ ਦੌਰਾਨ ਸ਼੍ਰੀ ਅਨੁਰਾਗ ਕੁਮਾਰ ਆਜ਼ਾਦ ਸੁਪਰਡੈਂਟ, ਸ਼੍ਰੀ ਅੰਮ੍ਰਿਤਪਾਲ ਸਿੰਘ, ਡਿਪਟੀ ਸੁਪਰਡੈਂਟ, ਸ਼੍ਰੀ ਤੇਜਪਾਲ ਸਿੰਘ ਡਿਪਟੀ ਸੁਪਰਡੈਂਟ (ਸਿਕੀਊਰਿਟੀ), ਸ਼੍ਰੀ ਸਰਬਜੀਤ ਸਿੰਘ ਅਸੀਸਟੈਂਡ ਸੁਪਰਡੈਂਟ, , ਕੇਂਦਰੀ ਜੇਲ੍ਹ, ਹੁਸ਼ਿਆਰਪੁਰ, ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ ਸ਼੍ਰੀ ਪਵਨ ਕੁਮਾਰ ਹਾਜ਼ਿਰ ਸਨ।
ਉਪਰੋਕਤ ਤੋਂ ਇਲਾਵਾ ਅੱਜ ਮਿਤੀ 27.09.2022 ਨੂੰ ਸ਼੍ਰੀਮਤੀ ਅਪਰਾਜਿਤਾ ਜੋਸ਼ੀ, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਜੀਆਂ ਵਲੋਂ ਦਫਤਰ ਵਲੋਂ ਨਿਯੁਕਤ ਕੀਤੇ ਗਏ ਪੀ.ਐਲ.ਵੀ. ਨਾਲ ਮੀਟਿੰਗ ਕੀਤੀ ਗਈ ਅਤੇ ਉਹਨਾਂ ਨੂੰ ਟਰੇਨਿੰਗ ਦਿੱਤੀ ਗਈ ਕਿ ਮੁਫਤ ਕਾਨੂੰਨੀ ਸਹਾਇਤਾ ਬਾਰੇ ਲੋਕਾਂ ਨੂੰ ਕਿਸ ਤਰਾਂ ਜਾਗਰੂਕ ਕੀਤਾ ਜਾਵੇ ਅਤੇ ਮੁਫਤ ਕਾਨੂੰਨੀ ਸਹਾਇਤਾ ਕਿਸ ਤਰਾਂ, ਕਿੱਥੋ ਅਤੇ ਕਿਵੇ ਲਈ ਜਾ ਸਕਦੀ ਹੈ, ਕੋਣ ਕੋਣ ਮੁਫਤ ਕਾਨੂੰਨੀ ਸਹਾਇਤਾ ਕੈਟਾਗਰੀ ਵਿੱਚ ਆਉਦਾ ਹੈ ਬਾਰੇ ਦੱਸਿਆ ਗਿਆ ਅਤੇ ਨਾਲ ਹੀ ਲੋਕਾਂ ਵਿੱਚ ਵੱਧ ਤੋਂ ਵੱਧ ਨਾਲਸਾ ਵਲੋਂ ਜਾਰੀ ਕੀਤੀਆਂ ਗਈਆ ਸਕੀਮਾਂ ਅਤੇ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ ਜੋ ਕਿ ਮਿਤੀ 12.11.2022 ਨੂੰ ਲਗਾਈ ਜਾਣੀ ਹੈ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਕਿਹਾ ਗਿਆ ਅਤੇ ਨਾਲਸਾ ਵਲੋਂ ਜਾਰੀ ਕੀਤੇ ਗਏ ਮੁਫਤ ਕਾਨੂੰਨੀ ਸਹਾਇਤਾ ਟੋਲ ਫਰੀ ਨੰਬਰ. 1968 ਬਾਰੇ ਦੱਸਿਆ ਗਿਆ। ਇਸ ਦੇ ਨਾਲ ਨਿਮਨਹਸਤਾਖਰ ਵਲੋਂ ਪੀ.ਐਲ.ਵੀਜ਼ ਨੂੰ ਕਿਹਾ ਗਿਆ ਕਿ ਉਹ ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੇ ਦਫਤਰ ਜੋ ਕਿ ਜਿਲ੍ਹਾਂ ਲੋਅਰ ਕੋਰਟ ਕੰਪਲੈਕਸ,ਹੁਸ਼ਿਆਰਪੁਰ ਵਿਖੇ ਸਥਿਤ ਹੈ ਬਾਰੇ ਲੋਕਾਂ ਨੂੰ ਦੱਸਣ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰਾ ਦੀ ਕਾਨੂੰਨੀ ਸਹਾਇਤਾ ਜਾਂ ਕਾਨੂੰਨੀ ਸਲਾਹ ਲੈਂਣ ਲਈ ਕਿਸੇ ਵੀ ਤਰਾਂ ਦੀ ਪਰੇਸ਼ਾਨੀ ਨਾ ਆਵੇ।ਇਸ ਦੇ ਨਾਲ ਨਿਮਨਹਸਤਾਖਰ ਵਲੋਂ ਪੀ.ਐਲ.ਵੀਜ਼ ਨੂੰ ਪਰਮਾਨੈਂਟ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਅਤੇ ਮੇਡੀਏਸ਼ਨ ਅਤੇ ਕੰਨਸੇਲੀਏਸ਼ਨ ਸੈਂਟਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੀਟਿੰਗ ਵਿੱਚ ਤਕਰੀਬਨ 20 ਪੀ.ਐਲ.ਵੀਜ਼, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਫਤਰ ਵਿਖੇ ਹਾਜ਼ਿਰ ਹੋਏ।


0 Comments