ਟਾਂਡਾ ਉੜਮੁੜ,17 ਅਕਤੂਬਰ (ਵਰਿੰਦਰ ਸ਼ਰਮਾ)- ਪਿੰਡ ਖੱਖ ਵਿਚ ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ ਕੀਰਤਨ ਦਰਬਾਰ 18 ਅਕਤੂਬਰ ਨੂੰ ਕਰਵਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਸੇਵਾਦਾਰਾਂ ਭਾਈ ਵਰਿੰਦਰ ਸਿੰਘ ਖੱਖ,ਗੁਰਪ੍ਰੀਤ ਸਿੰਘ ਅਮਰੀਕਾ,ਪ੍ਰਭਪ੍ਰੀਤ ਸਿੰਘ,ਬੂਟਾ ਸਿੰਘ,ਗੁਰਪਾਲ ਸਿੰਘ ਅਤੇ ਉਂਕਾਰ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪਰਵਾਸੀ ਪੰਜਾਬੀਆਂ, ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ ਇਸ ਕੀਰਤਨ ਦਰਬਾਰ ਵਿਚ ਪੰਥ ਪ੍ਰਸਿੱਧ ਕਥਾ ਵਾਚਕ ਭਾਈ ਪਿੰਦਰਪਾਲ ਸਿੰਘ,ਭਾਈ ਬਖਸ਼ੀਸ਼ ਸਿੰਘ ਜਵੱਦੀ ਕਲਾ ਟਕਸਾਲ), ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਸਤਨਾਮ ਸਿੰਘ ਕੋਹਾੜਕਾ, ਭਾਈ ਜਸਪ੍ਰੀਤ ਸਿੰਘ ਫਤਹਿਗੜ ਸਾਹਿਬ ਵਾਲੇ, ਕਵੀਸ਼ਰੀ ਜੱਥਾ ਭਾਈ ਪ੍ਰਿਤਪਾਲ ਸਿੰਘ ਬਰਗਾੜੀ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ ਅਤੇ ਸਿੱਖ ਕੌਮ ਦੇ ਮਾਣਮੱਤੇ ਇਤਿਹਾਸ ਨਾਲ ਜੋੜਨਗੇ | ਪ੍ਰਬੰਧਕਾਂ ਨੇ ਦੱਸਿਆ ਕਿ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਚੱਲਣ ਵਾਲੇ ਕੀਰਤਨ ਦਰਬਾਰ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ |

.jpg)
0 Comments