ਹੁਸ਼ਿਆਰਪੁਰ, 19 ਅਕਤੂਬਰ:
ਸ਼੍ਰੀਮਤੀ ਦਲਜੀਤ ਕੌਰ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਹੁਸ਼ਿਆਰਪੁਰ ਵਿਚ ਆਪਣਾ ਅਹੁਦਾ ਸੰਭਾਲ ਲਿਆ ਹੈ। 2004 ਬੈਚ ਦੇ ਪੀ.ਸੀ.ਐਸ. ਅਧਿਕਾਰੀ ਸ਼੍ਰੀਮਤੀ ਦਲਜੀਤ ਕੌਰ ਇਸ ਤੋਂ ਪਹਿਲਾਂ ਜਗਰਾਉਂ (ਜ਼ਿਲ੍ਹਾ ਲੁਧਿਆਣਾ) ਵਿਚ ਵਧੀਕ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਉਹ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਵੱਖ-ਵੱਖ ਅਹੁਦਿਆਂ ’ਤੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਹੁਸ਼ਿਆਰਪੁਰ ਦੇ ਵਧੀਕ ਡਿਪਟੀ ਕਮਿਸ਼ਨਰ ਦੇ ਤੌਰ ’ਤੇ ਅਹੁਦਾ ਸੰਭਾਲਣ ਦੌਰਾਨ ਸ਼ੀ੍ਰਮਤੀ ਦਲਜੀਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਨਿਰਵਿਘਨ ਸੁਚਾਰੂ ਢੰਗ ਨਾਲ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਸਮਾਂਬੱਧ ਢੰਗ ਨਾਲ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਕੰਮ ਮੈਰਿਟ ਦੇ ਆਧਾਰ ’ਤੇ ਪਾਰਦਰਸ਼ੀ ਤਰੀਕੇ ਨਾਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਦੀ ਅਗਵਾਈ ਵਾਲੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ।