ਕੈਬਰਿਜ਼ ਅਰਥ ਸਕੂਲ ਗੜਦੀਵਾਲਾ ਵਿਚ ਕਰਵਾਇਆ ਗਿਆ ਸਲਾਨਾ ਸਮਾਗਮ

ਗੜਦੀਵਾਲਾ : ਗੜ੍ਹਦੀਵਾਲਾ ਦੇ ਨੇੜਲੇ ਪਿੰਡ ਕਾਲਰਾਂ ਵਿਖੇ ਦਾ ਕੈਬਰਿਜ਼ ਅਰਥ ਸਕੂਲ ਵਿਖੇ ਪ੍ਰਿੰਸੀਪਲ ਸ੍ਰੀਮਤੀ ਕੁਲਜੀਤ ਕੌਰ ਦੀ ਅਗਵਾਈ ਹੇਠ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਗਿੱਧਾ, ਭੰਗੜਾ, ਸਕਿੱਟਾਂ, ਲੋਕ ਨਾਚ ਸਮੇਤ ਪੰਜਾਬ ਸੱਭਿਆਚਾਰ ਨਾਲ ਸਬੰਧਤ ਵੱਖ-ਵੱਖ ਐਟਮਾਂ ਪੇਸ਼ ਕੀਤੀਆਂ ਗਈਆਂ।ਇਸ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਏਡਿਡ ਸਕੂਲ ਪੰਜਾਬ ਦੇ ਪ੍ਰਧਾਨ ਨਰਿੰਦਰ ਨਾਥ ਸੈਣੀ ਤੇ ਦਾ ਕੈਬਰਿਜ਼ ਆਰਥ ਸਕੂਲ ਕਾਲਰਾ, ਦੇ ਪ੍ਰੈਜੀਡੈਂਟ ਸ਼੍ਰੀ ਬਲਰਾਜ ਮਹਿੰਦਰੂ,ਦੀਪਕ ਕੁਮਾਰ ਸ਼ੌਧੀ,ਜਤਿੰਦਰ ਕੌਸ਼ਲ,ਰਾਹੁਲ ਜਸਰਾ  ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਇਸ ਮੌਕੇ ਮੁੱਖ ਮਹਿਮਾਨ ਨਰਿੰਦਰ ਨਾਥ ਸੈਣੀ ਨੇ ਸਕੂਲ ਦੇ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਦੇ ਉੱਜਲ ਭਵਿੱਖ ਸਬੰਧੀ ਕੀਤੇ ਕਾਰਜਾਂ ਦੀ ਸਲਾਘਾ ਕਰਦਿਆਂ ਕਿਹਾ ਸਕੂਲ ਦੇ ਸਟਾਫ ਨੇ ਪੂਰੀ ਮੇਹਨਤ ਤੇ ਲਗਨ ਨਾਲ ਪੜਾਈ ਤੇ ਖੇਡਾਂ ਵੱਲ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਆਪਣਾ ਅਹਿਮ ਰੋਲ ਨਿਭਾਇਆ ਹੈ,ਜੋ ਸਲਾਘਾਯੋਗ ਉਪਰਾਲਾ ਹੈ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਜੀਤ ਕੌਰ ਨੇ ਸਕੂਲ ਦੀ ਸਲਾਨਾ ਰਿਪੋਰਟ ਪੇਸ਼ ਕਰਦਿਆਂ ਸਕੂਲ ਦੀਆਂ ਗਤੀਵਿਧੀਆਂ ਤੇ ਖੇਡਾਂ ਸਬੰਧੀ ਜਾਣੂ ਕਰਵਾਇਆ ਗਿਆ।ਇਸ ਮੌਕੇ ਪ੍ਰੈਜੀਡੈਂਟ ਬਲਰਾਜ ਮਹਿੰਦਰੂ ਦੀ ਰਹਿਨੁਮਾਈ ਹੇਠ ਸਕੂਲ ਸਟਾਫ ਵਲੋਂ ਪੜ੍ਹਾਈ ਵਿੱਚ ਮੱਲ੍ਹਾ ਮਾਰਨ ਵਾਲੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

 ਇਸ ਮੌਕੇ ਰਾਹੁਲ ਜਸਰਾ,ਸਰਨਪ੍ਰੀਤ ਕੌਰ,ਪਰਮਜੀਤ ਕੌਰ, ਮਨਿੰਦਰ ਕੌਰ, ਸੁਰਿੰਦਰ ਕੌਰ, ਰਾਜਦੀਪ ਕੌਰ,ਹਰਨੀਲ ਕੌਰ, ਹਰਜਿੰਦਰ ਕੌਰ, ਪ੍ਰਦੀਪ ਕੌਰ, ਪੂਜਾ ਸ਼ਰਮਾ, ਮੋਨਿਕਾ ਰਾਣੀ, ਅਨੁਰਾਧਾ, ਰੀਚਾ,ਸੈਲੀ,ਕਰਨੈਲ ਸਿੰਘ, ਰਾਜੀਵ ਸ਼ਰਮਾ, ਸੁਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ ਮਾਨਗੜ੍ਹ, ਪ੍ਰਭਦੀਪ ਸਿੰਘ, ਜਸਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਕੂਲ ਸਟਾਫ ਤੇ ਵਿਦਿਆਰਥੀ ਹਾਜਰ ਸਨ।

Post a Comment

0 Comments