ਡਿਉਟੀ ਵਿੱਚ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਹਰਭਗਵੰਤ ਸਿੰਘ
ਹੁਸ਼ਿਆਰਪੁਰ, 30 ਨਵੰਬਰ (ਵਰਿੰਦਰ ਸ਼ਰਮਾ)-
ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਅਤੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਅੱਜ ਸ. ਹਰਭਗਵੰਤ ਸਿੰਘ ਵੱਲੋਂ ਬਤੌਰ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਹੁਸ਼ਿਆਰਪੁਰ ਅਹੁਦਾ ਸੰਭਾਲ ਲਿਆ ਗਿਆ ਹੈ। ਇਸ ਤੋਂ ਪਹਿਲਾਂ ਉਹ ਬਤੌਰ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਤਰਨਤਾਰਨ ਤਾਇਨਾਤ ਸਨ। ਜਿਲ੍ਹੇ ਦੇ ਸੈਕੰਡਰੀ ਸਿੱਖਿਆ ਦੀ ਕਮਾਨ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੂਰੀ ਇਮਾਨਦਾਰੀ, ਤਨਦੇਹੀ ਅਤੇ ਨਿਸ਼ਠਾ ਨਾਲ ਜਿਲ੍ਹੇ ਵਿੱਚ ਸਿੱਖਿਆ ਦੇ ਬਹੁਪੱਖੀ ਵਿਕਾਸ ਅਤੇ ਆਦਰਸ਼ ਵਿੱਦਿਅਕ ਮਾਹੌਲ ਸਿਰਜਣ ਲਈ ਕਾਰਜਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਦਫ਼ਤਰੀ ਕੰਮਕਾਜ ਨੂੰ ਸਮਾਂਬੱਧ ਰੱਖਿਆ ਜਾਵੇਗਾ ਅਤੇ ਕਿਸੇ ਵੀ ਕਰਮਚਾਰੀ ਵੱਲੋਂ ਡਿਉਟੀ ਵਿੱਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਧੀਰਜ ਵਸ਼ਿਸ਼ਟ ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਹੁ਼ਸ਼ਿਆਰਪੁਰ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਪ੍ਰਿੰ. ਸਲਿੰਦਰ ਸਿੰਘ ਸਹਾਇਕ ਡਾਇਰੈਕਟਰ ਤੋਂ ਇਲਾਵਾ ਇਸ ਮੌਕੇ ਸ. ਹਰਭਗਵੰਤ ਸਿੰਘ ਦੀ ਧਰਮਪਤਨੀ ਰਵਿੰਦਰ ਕੌਰ ਲੈਕਰਚਾਰ ਨੈਸ਼ਨਲ ਅਵਾਰਡੀ, ਮਨਦੀਪ ਸਿੰਘ, ਦਲਜੀਤ ਸਿੰਘ ਡੀ. ਐਮ. ਸਪੋਰਟਸ, ਅਮਰੀਕ ਸਿੰਘ ਵੋਕੇਸ਼ਨਲ ਕੁਆਡੀਨੇਟਰ, ਅਮਰੀਕ ਸਿੰਘ ਹੈੱਡਮਾਸਟਰ, ਸਰਬਜੀਤ ਸਿੰਘ ਬੱਸੀ ਕਲਾਂ, ਸਮਰਜੀਤ ਸਿੰਘ ਜਿਲ੍ਹਾ ਮੀਡੀਆ ਕੁਆਡੀਨੇਟਰ, ਯੋਗੇਸ਼ਵਰ ਸਲਾਰੀਆ ਜਿਲ੍ਹਾ ਸ਼ੋਸ਼ਲ ਮੀਡੀਆ ਕੁਆਡੀਨੇਟਰ, ਹਰਦੀਪ ਸਿੰਘ ਆਦਿ ਸਮੇਤ ਸਮੂਹ ਦਫ਼ਤਰੀ ਅਮਲਾ ਹਾਜਰ ਸੀ।
0 Comments